ਵਿਧਾਇਕ ਦਸੂਹਾ ਕਰਮਬੀਰ ਸਿੰਘ ਘੁੰਮਣ ਦੀਆਂ ਅਣਥੱਕ ਕੋਸ਼ਿਸ਼ਾਂ ਨਾਲ ਪੰਜਾਬ ਸਰਕਾਰ ਨੇ ਕੰਢੀ ਖੇਤਰ ਦੇ ਲੋਕਾਂ ਨੂੰ ਨਵੇਂ ਸਾਲ ਦਾ ਤੋਹਫਾ ਦਿੰਦੇ ਹੋਏ ਕਮਾਹੀ ਦੇਵੀ ਤੋਂ ਚੰਡੀਗੜ੍ਹ ਤੱਕ ਸਰਕਾਰੀ ਬੱਸ ਸੇਵਾ ਸ਼ੁਰੂ ਕੀਤੀ ਹੈ। ਮਹੰਤ ਸ੍ਰੀ ਸ੍ਰੀ 108 ਰਾਜਗਿਰੀ ਤੇ ਵਿਧਾਇਕ ਕਰਮਬੀਰ ਸਿੰਘ ਘੁੰਮਣ ਨੇ ਬੱਸ ਨੂੰ ਹਰੀ ਝੰਡੀ ਦਿਖਾ ਕੇ ਇਸ ਸੇਵਾ ਦੀ ਸ਼ੁਰੂਆਤ ਕੀਤੀ।
ਮੌਕੇ ‘ਤੇ ਮੌਜੂਦ ਲੋਕਾਂ ਨੂੰ ਸੰਬੋਧਨ ਕਰਦਿਆਂ ਵਿਧਾਇਕ ਘੁੰਮਣ ਨੇ ਕਿਹਾ ਕਿ ਉਨ੍ਹਾਂ ਨੇ ਕੰਢੀ ਦੇ ਲੋਕਾਂ ਦੀ ਆਵਾਜਾਈ ਸਮੱਸਿਆ ਨੂੰ ਦੂਰ ਕਰਕੇ ਉਨ੍ਹਾਂ ਨੂੰ ਸਰਕਾਰੀ ਬੱਸ ਸੇਵਾ ਸਹੂਲਤ ਪ੍ਰਦਾਨ ਕਰਨ ਦਾ ਆਪਣਾ ਵਾਅਦਾ ਪੂਰਾ ਕੀਤਾ ਹੈ। ਵਿਧਾਇਕ ਨੇ ਕਿਹਾ ਕਿ ਚੰਡੀਗੜ੍ਹ ਜਾਣ ਲਈ ਲੋਕਾਂ ਨੂੰ ਕਾਫੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ ਪਰ ਹੁਣ ਕਮਾਹੀ ਦੇਵੀ ਤੋਂ ਚੰਡੀਗੜ੍ਹ ਤੱਕ ਸਰਕਾਰੀ ਬੱਸ ਨਾਲ ਸਫਰ ਕਰਨ ਨਾਲ ਖੇਤਰ ਦੇ ਵਿਦਿਆਰਥੀਆਂ, ਵਪਾਰੀਆਂ ਤੇ ਨੌਕਰੀਪੇਸ਼ਾ ਲੋਕਾਂ ਨੂੰ ਫਾਇਦਾ ਹੋਵੇਗਾ।
ਇਹ ਵੀ ਪੜ੍ਹੋ : SGPC ਵੱਲੋਂ ਸਹਾਇਕ ਹੈੱਡ ਗ੍ਰੰਥੀ ਸਣੇ 7 ਮੁਲਾਜ਼ਮਾਂ ਨੂੰ ਜੁਰਮਾਨਾ, ਡਿਊਟੀ ਦੌਰਾਨ ਲਾਪਰਵਾਹੀ ਵਰਤਣ ਦੇ ਲੱਗੇ ਦੋਸ਼
ਇਸ ਮੌਕੇ ਮਹੰਤ ਸ੍ਰੀ ਸ੍ਰੀ 108 ਰਾਜਗਿਰੀ ਨੇ ਬੱਸ ਸੇਵਾ ਸ਼ੁਰੂ ਕਰਨ ਲਈ ਵਿਧਾਇਕ ਕਰਮਬੀਰ ਸਿੰਘ ਦਾ ਧੰਨਵਾਦ ਕੀਤਾ ਤੇ ਕਿਹਾ ਕਿ ਖੇਤਰ ਦੇ ਲੋਕਾਂ ਨੂੰ ਰਾਜਧਾਨੀ ਚੰਡੀਗੜ੍ਹ ਜਾਣ ਲਈ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਸੀ ਪਰ ਹੁਣ ਇਹ ਸੌਗਾਤ ਮਿਲਣ ਨਾਲ ਵੱਡੀ ਰਾਹਤ ਮਿਲੇਗੀ।
ਵੀਡੀਓ ਲਈ ਕਲਿੱਕ ਕਰੋ –
“ਰੇਡਾਂ ਮਾਰਨ ਵਾਲਾ ਧਾਕੜ ਅਫ਼ਸਰ ਕਿਉਂ ਰੋ ਪਿਆ ? ਕਹਿੰਦਾ, ਕਦੇ ਵੀ ਵਿਆਹ ਦੀ ਰੋਟੀ ਨਾ ਖਾਓ”