ਪਟਿਆਲਾ ਵਿੱਚ ਮਨੁੱਖਤਾ ਨੂੰ ਸ਼ਰਮਸਾਰ ਕਰਨ ਵਾਲੀ ਘਟਨਾ ਸਾਹਮਣੇ ਆਈ ਹੈ, ਜਿਥੇ ਇੱਕ ਨਵਜੰਮੀ ਬੱਚੀ ਨੂੰ ਭਾਖੜਾ ਨਹਿਰ ਵਿੱਚ ਸੁੱਟ ਦਿੱਤਾ ਗਿਆ। ਉਸ ਦੀ ਲਾਸ਼ ਸੋਮਵਾਰ ਨੂੰ ਸਮਾਣਾ ਡਿਵੀਜ਼ਨ ਦੀ ਨਹਿਰ ਤੋਂ ਮਿਲੀ ਸੀ।
ਪੁਲਿਸ ਨੂੰ ਗੋਤਾਖੋਰਾਂ ਦੀ ਟੀਮ ਦੇ ਮੁਖੀ ਤੋਂ ਲਾਸ਼ ਬਾਰੇ ਜਾਣਕਾਰੀ ਮਿਲੀ ਜਿਸ ਨੇ ਫਤਿਹਪੁਰ ਪਿੰਡ ਦੇ ਕੋਲ ਲਾਸ਼ ਤੈਰਦੀ ਵੇਖੀ। ਗੋਤਾਖੋਰਾਂ ਨੇ ਲਾਸ਼ ਨੂੰ ਬਾਹਰ ਕੱਢਿਆ ਅਤੇ ਤੁਰੰਤ ਉਸ ਨੂੰ ਸਿਵਲ ਹਸਪਤਾਲ ਪਹੁੰਚਾਇਆ ਜਿੱਥੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ। ਮਿਲੀ ਜਾਣਕਾਰੀ ਮੁਤਾਬਕ ਪੁਲਿਸ ਨੇ ਕਿਹਾ ਕਿ ਇਹ ਸਪੱਸ਼ਟ ਹੈ ਕਿ ਉਸਨੂੰ ਉਸਦੇ ਜਨਮ ਦੇ ਤੁਰੰਤ ਬਾਅਦ ਨਹਿਰ ਵਿੱਚ ਸੁੱਟ ਦਿੱਤਾ ਗਿਆ ਸੀ।
ਇਹ ਵੀ ਪੜ੍ਹੋ : ਜਨਮ ਅਸ਼ਟਮੀ ‘ਤੇ ਪੰਜਾਬ ਨੂੰ ਦਹਿਲਾਉਣ ਦੀ ਸਾਜ਼ਿਸ਼ ਨਾਕਾਮ- ਤਰਨਤਾਰਨ ‘ਚ ਹੈਂਡ ਗ੍ਰੇਨੇਡਾਂ ਸਣੇ ਇੱਕ ਕਾਬੂ
ਪੁਲਿਸ ਅਧਿਕਾਰੀਆਂ ਨੇ ਕਿਹਾ ਕਿ “ਅਸੀਂ ਨੇੜਲੇ ਇਲਾਕਿਆਂ ਦੇ ਸੀਸੀਟੀਵੀ ਫੁਟੇਜ ਦੀ ਵਿਸ਼ਲੇਸ਼ਣ ਕਰ ਰਹੇ ਹਾਂ ਅਤੇ ਪਿਛਲੇ 15 ਦਿਨਾਂ ਵਿੱਚ ਜਨਮੇ ਬੱਚਿਆਂ ਦਾ ਡਾਟਾ ਲੱਭਣ ਲਈ ਮੈਟਰਨਿਟੀ ਸੈਂਟਰਾਂ ਅਤੇ ਹਸਪਤਾਲਾਂ ਵਿੱਚ ਰਿਕਾਰਡ ਦੀ ਜਾਂਚ ਵੀ ਕਰ ਰਹੇ ਹਾਂ। ਇਸ ਨਾਲ ਸਾਨੂੰ ਦੋਸ਼ੀਆਂ ਦੀ ਪਛਾਣ ਕਰਨ ਵਿੱਚ ਮਦਦ ਮਿਲੇਗੀ।
ਪੁਲਿਸ ਵੱਲੋਂ ਆਈਪੀਸੀ ਦੀ ਧਾਰਾ 317 ਦੇ ਅਧੀਨ ਕੇਸ ਦਰਜ ਕੀਤਾ ਗਿਆ ਹੈ। ਸੋਮਵਾਰ ਨੂੰ ਸਮਾਣਾ ਡਿਵੀਜ਼ਨ ਵਿੱਚ ਨਹਿਰ ਵਿੱਚੋਂ ਬੱਚੇ ਦੀ ਲਾਸ਼ ਮਿਲੀ। ਪੁਲਿਸ ਨੂੰ ਗੋਤਾਖੋਰਾਂ ਦੀ ਟੀਮ ਤੋਂ ਲਾਸ਼ ਬਾਰੇ ਜਾਣਕਾਰੀ ਮਿਲੀ।
ਇਹ ਵੀ ਪੜ੍ਹੋ : ਅਨਮੋਲ ਗਗਨ ਮਾਨ ਦੀ ਵਿਗੜੀ ਹਾਲਤ, ਲਾਠੀਚਾਰਜ ਤੇ ਵਾਟਰ ਕੈਨਨ ਨਾਲ ਹੋਈ ਸੀ ਜ਼ਖਮੀ
ਦੱਸਣਯੋਗ ਹੈ ਕਿ ਚੰਡੀਗੜ੍ਹ ਵਿੱਚ ਵੀ ਬੀਤੇ ਦਿਨ ਕੂੜੇਦਾਨ ਵਿੱਚੋਂ ਨਵਜੰਮੀ ਬੱਚੀ ਦੀ ਲਾਸ਼ ਮਿਲੀ ਹੈ। ਨਵਜੰਮੀ ਨੂੰ ਜਨਮ ਦੇਣ ਤੋਂ ਬਾਅਦ ਸੁੱਟਿਆ ਗਿਆ ਸੀ। ਕੁਝ ਦਿਨ ਪੁਰਾਣੀ ਹੋਣ ਕਰਕੇ ਮਾਸੂਮ ਦੀ ਲਾਸ਼ ਵੀ ਸੜਨ ਲੱਗੀ ਸੀ। ਫਿਲਹਾਲ, ਸੈਕਟਰ-39 ਥਾਣਾ ਪੁਲਿਸ ਦੋਸ਼ੀ ਦੀ ਭਾਲ ਵਿੱਚ ਕੇਸ ਦਰਜ ਕਰਨ ਲੱਗੀ ਹੈ।