ਚੰਡੀਗੜ੍ਹ -NCR ਵਿਚ ਹਵਾ ਪ੍ਰਦੂਸ਼ਣ ‘ਤੇ ਨੈਸ਼ਨਲ ਗ੍ਰੀਨ ਟ੍ਰਿਬਿਊਨਲ ਨੇ ਖੁਦ ਨੋਟਿਸ ਲਿਆ ਹੈ। ਖਰਾਬ ਹਵਾ ਗੁਣਵੱਤਾ ਦੇ ਮੁੱਦੇ ‘ਤੇ ਦਖਲ ਕਰਦੇ ਹੋਏ NGT ਨੇ ਕੇਂਦਰੀ ਵਾਤਾਵਰਣ ਮੰਤਰਾਲੇ ਸਣੇ ਚਾਰ ਵਿਭਾਗਾਂ ਨੂੰ ਨੋਟਿਸ ਕਰਕੇ ਜਵਾਬ ਮੰਗਿਆ ਹੈ।
ਦਿੱਲੀ-NCR ਵਿਚ ਖਰਾਬ ਹਵਾ ਗੁਣਵੱਤਾ ਦੇ ਮੁੱਦੇ ‘ਤੇ ਐੱਨਜੀਟੀ ਨੇ ਖੁਦ ਨੋਟਿਸ ਲਿਆ ਤੇ ਦੀਵਾਲੀ ਤੋਂ ਪਹਿਲਾਂ ਰਾਜਧਾਨੀ ਵਿਚ ਵਧਦੇ ਹਵਾ ਪ੍ਰਦੂਸ਼ਣ ‘ਤੇ ਐੱਨਜੀਟੀ ਨੇ ਸਖਤ ਰੁਖ਼ ਅਪਣਾਇਆ। ਦਿੱਲੀ ਵਿਚ ਵਧਦੇ ਹਵਾ ਪ੍ਰਦੂਸ਼ਣ ਅਤੇ ਖਰਾਬ ਵਾਤਾਵਰਣ ਕਾਰਨ ਛੋਟੇ ਬੱਚਿਆਂ, ਤੇ ਸੀਨੀਅਰ ਨਾਗਰਿਕਾਂ ਦੀ ਸਿਹਤ ‘ਤੇ ਖਤਰੇ ਨੂੰ ਦੇਖਦੇ ਹੋਏ ਐੱਨਜੀਟੀ ਨੇ ਖੁਦ ਇਸ ਮਾਮਲੇ ਦਾ ਨੋਟਿਸ ਲਿਆ ਹੈ।
ਪੰਜਾਬ ਵਿਚ ਪਰਾਲੀ ਸਾੜਨ ਦੀ ਰੋਕਥਾਮ ਤੇ ਕੰਟਰੋਲ ਨੂੰ ਲੈ ਕੇ ਦਾਇਰ ਪਟੀਸ਼ਨ ਵਿਚ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਨੇ ਕਿਹਾ ਕਿ ਪੰਜਾਬ ਵਿਚ 100 ਫੀਸਦੀ ਪਰਾਲੀ ਸਾੜਨ ‘ਤੇ ਰੋਕ ਲਗਾਉਣ ਵਿਚ ਘੱਟ ਤੋਂ ਘੱਟ 2 ਸਾਲ ਹੋਰ ਲੱਗਣਗੇ। ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਨੇ ਐੱਨਜੀਟੀ ਵਿਚ ਹਲਫਨਾਮਾ ਦਾਖਲ ਕੀਤਾ ਹੈ।
ਪੰਜਾਬ ਸਰਕਾਰ ਨੇ ਕਿਹਾ ਕਿ ਸੂਬਾ ਸਰਕਾਰ ਨੇ ਪੰਜਾਬ ਵਿਚ ਪਰਾਲੀ ਸਾੜਨ ਦੀ ਰੋਕਥਾਮ ਤੇ ਕੰਟਰੋਲ ਲਈ ਇਕ ਯੋਜਨਾ ਜਾਰੀ ਕੀਤੀ ਹੈ। NGT ਵਿਚ ਪੰਜਾਬ ਸਰਕਾਰ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿਚ ਪਰਾਲੀ ਸਾੜਨ ਤੋਂ ਰੋਕਣ ਲਈ ਵਚਨਬੱਧ ਹੈ।
ਇਹ ਵੀ ਪੜ੍ਹੋ : ਹਰਸਿਮਰਤ ਬਾਦਲ ਨੇ ਪਿਊਸ਼ ਗੋਇਲ ਨੂੰ ਪੰਜਾਬ ਰਾਈਸ ਮਿੱਲਰਾਂ ਦੀਆਂ ਸ਼ਿਕਾਇਤਾਂ ਦਾ ਹੱਲ ਕਰਨ ਦੀ ਕੀਤੀ ਅਪੀਲ
ਐੱਨਜੀਟੀ ਨੇ ਪੰਜਾਬ ਸਰਕਾਰ ਦੇ ਮੁੱਖ ਸਕੱਤਰ ਨੂੰ ਨੋਟਿਸ ਜਾਰੀ ਕੀਤਾ ਹੈ। NGT ਨੇ ਪੰਜਾਬ ਸਰਕਾਰ ਤੋਂ ਪਰਾਲੀ ਸਾੜਨ ਨੂੰ ਰੋਕਣ ਲਈ ਸੂਬਾ ਸਰਕਾਰ ਵੱਲੋਂ ਤਿਆਰ ਕੀਤੀ ਗਈ ਕਾਰ ਯੋਜਨਾ ਸੌਂਪਣ ਨੂੰ ਕਿਹਾ ਹੈ। ਐੱਨਜੀਟੀ 8 ਨਵੰਬਰ ਨੂੰ ਮਾਮਲੇ ਦੀ ਸੁਣਵਾਈ ਕਰੇਗੀ। ਦਰਅਸਲ ਐੱਨਜੀਟੀ ਵਿਚ ਪਰਾਲੀ ਸਾੜਨ ਦੀ ਰੋਕਥਾਮ ਤੇ ਕੰਟਰੋਲ ਨਾਲ ਜੁੜੀ ਇਕ ਪਟੀਸ਼ਨ ‘ਤੇ ਸੁਣਵਾਈ ਕਰ ਰਹੀ ਸੀ।