ਪੰਜਾਬ ਦੇ ਲੁਧਿਆਣਾ ਜ਼ਿਲ੍ਹੇ ਦੇ ਅਦਾਲਤੀ ਕੰਪਲੈਕਸ ਵਿੱਚ ਹੋਏ ਬੰਬ ਧਮਾਕੇ ਦੇ ਇੱਕ ਮੁਲਜ਼ਮ ਹਰਪ੍ਰੀਤ ਸਿੰਘ ਉਰਫ਼ ਹੈਪੀ ਮਲੇਸ਼ੀਆ ਨੂੰ ਐਨਆਈਏ ਨੇ ਲੋੜੀਂਦਾ ਐਲਾਨ ਦਿੱਤਾ ਹੈ। NIA ਨੇ ਹੈਪੀ ਮਲੇਸ਼ੀਆ ਦੇ ਪੋਸਟਰ ਅਤੇ ਇਸ਼ਤਿਹਾਰ ਛਪਵਾ ਦਿੱਤੇ ਹਨ। ਇਨ੍ਹਾਂ ਪੋਸਟਰਾਂ ‘ਤੇ NIA ਅਫਸਰਾਂ ਦੇ ਨੰਬਰ ਅਤੇ ਵ੍ਹਾਟਸਐਪ ਨੰਬਰ ਹਨ।
ਪੋਸਟਰ ‘ਤੇ ਲਿਖਿਆ ਹੈ ਕਿ ਹਰਪ੍ਰੀਤ ਸਿੰਘ ਹੈਪੀ ਮਲੇਸ਼ੀਆ ਬਾਰੇ ਜਾਣਕਾਰੀ ਦੇਣ ਵਾਲੇ ਨੂੰ 10 ਲੱਖ ਦਾ ਇਨਾਮ ਦਿੱਤਾ ਜਾਵੇਗਾ। ਇਸ ਦੇ ਨਾਲ ਹੀ ਸੂਚਨਾ ਦੇਣ ਵਾਲੇ ਦਾ ਨਾਂ ਵੀ ਜਨਤਕ ਨਹੀਂ ਕਰਨ ਦਿੱਤਾ ਜਾਵੇਗਾ। ਦੱਸ ਦੇਈਏ ਕਿ ਮੁਲਜ਼ਮ ਹਰਪ੍ਰੀਤ ਸਿੰਘ ਹੈਪੀ ਮਲੇਸ਼ੀਆ ਪਿੰਡ ਮੈਂਡੀ ਕਲਾਂ, ਅਜਨਾਲਾ, ਅੰਮ੍ਰਿਤਸਰ ਦਾ ਰਹਿਣ ਵਾਲਾ ਹੈ। ਫਿਲਹਾਲ ਦੋਸ਼ੀ ਮਲੇਸ਼ੀਆ ‘ਚ ਹੈ।
ਲੁਧਿਆਣਾ ਦੀ ਜ਼ਿਲ੍ਹਾ ਅਦਾਲਤ ਵਿੱਚ ਦੁਪਹਿਰ 12.25 ਵਜੇ ਹੋਏ ਬੰਬ ਧਮਾਕੇ ਵਿੱਚ ਇੱਕ ਇੰਪਰੂਵਾਈਜ਼ਡ ਐਕਸਪਲੋਸਿਵ ਡਿਵਾਈਸ (ਆਈਈਡੀ) ਦੀ ਵਰਤੋਂ ਕੀਤੀ ਗਈ ਸੀ। ਇਸ ਧਮਾਕੇ ‘ਚ ਇਕ ਵਿਅਕਤੀ ਦੀ ਮੌਤ ਹੋ ਗਈ, ਜਦਕਿ 6 ਹੋਰ ਜ਼ਖਮੀ ਹੋ ਗਏ। ਧਮਾਕੇ ਦੀ ਜਾਂਚ ਲਈ ਦਿੱਲੀ ਤੋਂ ਐਨਐਸਜੀ, ਐਨਆਈਏ ਅਤੇ ਨੈਸ਼ਨਲ ਬੰਬ ਡਾਟਾ ਸੈਂਟਰ ਦੀਆਂ ਟੀਮਾਂ ਮੌਕੇ ’ਤੇ ਪਹੁੰਚੀਆਂ। ਧਮਾਕੇ ਤੋਂ 10 ਘੰਟੇ ਬਾਅਦ ਰਾਤ 10.15 ਵਜੇ ਐਨਐਸਜੀ ਦੀ ਟੀਮ ਨੇ ਮਲਬੇ ਵਿੱਚ ਪਈ ਲਾਸ਼ ਨੂੰ ਬਾਹਰ ਕੱਢ ਕੇ ਸਿਵਲ ਹਸਪਤਾਲ ਦੇ ਮੁਰਦਾਘਰ ਵਿੱਚ ਰਖਵਾਇਆ ਸੀ।
ਇਸ ਧਮਾਕੇ ‘ਚ ਅੱਤਵਾਦੀ ਐਂਗਲ ਕਰਕੇ ਕੇਂਦਰੀ ਜਾਂਚ ਏਜੰਸੀ NIA ਅਤੇ NSG ਸਰਗਰਮ ਹੋ ਗਏ। ਦੋਵੇਂ ਏਜੰਸੀਆਂ ਦੇ ਅਧਿਕਾਰੀ ਜਾਂਚ ਲਈ ਚੰਡੀਗੜ੍ਹ ਅਤੇ ਨਵੀਂ ਦਿੱਲੀ ਤੋਂ ਲੁਧਿਆਣਾ ਪੁੱਜੇ। ਦੋਵਾਂ ਏਜੰਸੀਆਂ ਦੇ ਅਧਿਕਾਰੀ ਪੰਜਾਬ ਪੁਲਿਸ ਦੀ ਫੋਰੈਂਸਿਕ ਟੀਮ ਨਾਲ ਮਿਲ ਕੇ ਜਾਂਚ ਕਰ ਰਹੇ ਹਨ। ਇਸ ਜਾਂਚ ਦੌਰਾਨ ਇਹ ਪਤਾ ਲਗਾਇਆ ਜਾ ਰਿਹਾ ਹੈ ਕਿ ਕੀ ਇਹ ਧਮਾਕਾ ਵਿਦੇਸ਼ੀ ਤਾਕਤਾਂ ਦੀ ਕਾਰਵਾਈ ਹੈ।
ਵੀਡੀਓ ਲਈ ਕਲਿੱਕ ਕਰੋ -:
“ਸਿੱਖ ਗੱਭਰੂ ਨੇ ਫੱਟੇ ਚੱਕ’ਤੇ ! ਕੈਨੇਡਾ ਦੀ Top University ਤੋਂ ਮਿਲੀ 2 ਕਰੋੜ ਦੀ ਸਕਾਲਰਸ਼ਿਪ ! ਪੁੱਤ ‘ਤੇ ਮਾਣ ਕਰਦੇ ਨੇ ਮਾਪੇ ! “
ਜਾਂਚ ਏਜੰਸੀਆਂ ਨੂੰ ਸ਼ੱਕ ਹੈ ਕਿ ਲੁਧਿਆਣਾ ‘ਚ ਹੋਏ ਧਮਾਕੇ ‘ਚ ਪਾਕਿਸਤਾਨ ਸਥਿਤ ਅੱਤਵਾਦੀ ਮਾਡਿਊਲ ਦਾ ਹੱਥ ਸੀ। ਹਾਲ ਹੀ ਵਿੱਚ ਜਲਾਲਾਬਾਦ ਵਿੱਚ ਹੋਏ ਬੰਬ ਧਮਾਕੇ ਅਤੇ ਸਰਹੱਦ ਪਾਰ ਤੋਂ ਆਏ ਟਿਫਿਨ ਬੰਬ ਦਾ ਵੀ ਇਸ ਧਮਾਕੇ ਨਾਲ ਕੁਝ ਸੰਪਰਕ ਹੋ ਸਕਦਾ ਹੈ।