ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (NIA) ਦੇ ਮੁਖੀ ਦਿਨਕਰ ਗੁਪਤਾ ਐਤਵਾਰ ਨੂੰ ਅੰਮ੍ਰਿਤਸਰ ਪਹੁੰਚੇ। ਇਸ ਦੌਰਾਨ ਉਨ੍ਹਾਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। ਪੰਜਾਬ ਦੇ ਡੀਜੀਪੀ ਦੇ ਅਹੁਦੇ ਤੋਂ ਤਬਾਦਲਾ ਹੋਣ ਤੋਂ ਬਾਅਦ ਇਹ ਉਨ੍ਹਾਂ ਦਾ ਪਹਿਲਾ ਦੌਰਾ ਹੈ। ਗੁਰੂਘਰ ਵਿੱਚ ਮੱਥਾ ਟੇਕ ਕੇ ਗੁਰੂਆਂ ਦਾ ਆਸ਼ੀਰਵਾਦ ਪ੍ਰਾਪਤ ਕੀਤਾ। ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਣ ਦੌਰਾਨ ਡੀਸੀਪੀ ਪਰਮਿੰਦਰ ਸਿੰਘ ਭੰਡਾਲ ਵੀ NIA ਮੁਖੀ ਦੇ ਨਾਲ ਸਨ।
ਸਾਦੇ ਕੱਪੜਿਆਂ, ਅਸਮਾਨੀ ਨੀਲੀ ਕਮੀਜ਼ ਅਤੇ ਕਾਲੇ ਪੈਂਟ ਵਿੱਚ ਪਹੁੰਚੇ ਦਿਨਕਰ ਗੁਪਤਾ ਨੇ ਆਮ ਆਦਮੀ ਵਾਂਗ ਹਰਿਮੰਦਰ ਸਾਹਿਬ ਦੀ ਪਰਿਕਰਮਾ ਕੀਤੀ ਅਤੇ ਫਿਰ ਗੁਰੂਘਰ ਵਿੱਚ ਮੱਥਾ ਟੇਕ ਕੇ ਅਸ਼ੀਰਵਾਦ ਪ੍ਰਾਪਤ ਕੀਤਾ। ਇਸ ਦੌਰਾਨ ਦਿਨਕਰ ਗੁਪਤਾ ਨੇ ਕਿਹਾ ਕਿ ਇਹ ਉਨ੍ਹਾਂ ਦੀ ਨਿੱਜੀ ਫੇਰੀ ਹੈ ਅਤੇ ਉਹ ਇੱਥੇ ਗੁਰੂ ਮਹਾਰਾਜ ਦਾ ਆਸ਼ੀਰਵਾਦ ਲੈਣ ਆਏ ਹਨ।
ਇਹ ਵੀ ਪੜ੍ਹੋ : ਫ਼ਿਰੋਜ਼ਪੁਰ ਕਾਊਂਟਰ ਇੰਟੈਲੀਜੈਂਸ ਦੀ ਵੱਡੀ ਸਫ਼ਲਤਾ, 539 ਕਰੋੜ ਰੁ: ਦੀ ਹੈਰੋਇਨ ਸਣੇ 4 ਤਸਕਰ ਗ੍ਰਿਫ਼ਤਾਰ
ਦੱਸ ਦੇਈਏ ਕਿ ਦਿਨਕਰ ਗੁਪਤਾ ਦਾ ਅੰਮ੍ਰਿਤਸਰ ਨਾਲ ਡੂੰਘਾ ਸਬੰਧ ਰਿਹਾ ਹੈ। ਡੀਜੀਪੀ ਹੋਣ ਦੇ ਬਾਵਜੂਦ ਉਹ ਕਈ ਵਾਰ ਅੰਮ੍ਰਿਤਸਰ ਆ ਚੁੱਕੇ ਹਨ। ਉਨ੍ਹਾਂ ਦੀ ਪਤਨੀ IAS ਵਿਨੀ ਮਹਾਜਨ ਪੰਜਾਬ ਦੀ ਮੁੱਖ ਸਕੱਤਰ ਰਹਿ ਚੁੱਕੀ ਹੈ। ਦਿਨਕਰ ਗੁਪਤਾ ਦਾ ਸਹੁਰਾ ਘਰ ਅੰਮ੍ਰਿਤਸਰ ਵਿੱਚ ਹੈ ਅਤੇ ਵਿੰਨੀ ਮਹਾਜਨ ਨੇ ਆਪਣਾ ਬਚਪਨ ਅੰਮ੍ਰਿਤਸਰ ਵਿੱਚ ਬਿਤਾਇਆ।
ਵੀਡੀਓ ਲਈ ਕਲਿੱਕ ਕਰੋ -: