ਲੁਧਿਆਣਾ ਵਿੱਚ ਕੌਮੀ ਜਾਂਚ ਏਜੰਸੀ (NIA) ਵੱਲੋਂ ਵੱਡੀ ਕਾਰਵਾਈ ਕੀਤੀ ਗਈ ਹੈ। ਮੰਗਲਵਾਰ ਸਵੇਰੇ NIA ਵੱਲੋਂ ਗੈਂਗਸਟਰ ਦੇ ਘਰ ਛਾਪਾ ਮਾਰ ਕੇ ਜਾਂਚ ਕੀਤੀ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਗੈਂਗਸਟਰ ਦਾ ਨਾਂ ਰਵੀ ਰਾਜਗੜ੍ਹ ਹੈ। ਜਾਣਕਾਰੀ ਅਨੁਸਾਰ ਉਹ ਲਾਰੈਂਸ ਬਿਸ਼ਨੋਈ ਨਾਲ ਜੁੜਿਆ ਹੈ ਅਤੇ ਕਾਂਗਰਸੀ ਆਗੂ ਤੇ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਦੇ ਕਤਲ ਵਿੱਚ ਵੀ ਸ਼ਾਮਲ ਦੱਸਿਆ ਜਾਂਦਾ ਹੈ।
ਜਾਣਕਾਰੀ ਮੁਤਾਬਕ ਦੱਸਿਆ ਜਾ ਰਿਹਾ ਹੈ ਕਿ NIA ਦੀ ਟੀਮ ਨੇ ਪਿੰਡ ਦੇ ਸਰਪੰਚ ਦੇ ਨਾਲ ਪੂਰੇ ਇਲਾਕੇ ਨੂੰ ਘੇਰ ਲਿਆ ਅਤੇ ਗੈਂਗਸਟਰ ਦੇ ਘਰ ਪਹੁੰਚੀ। ਗੈਂਗਸਟਰ ਰਵੀ ਦੇ ਮਾਪਿਆਂ ਤੋਂ ਕਰੀਬ 3 ਘੰਟੇ ਪੁੱਛਗਿੱਛ ਕੀਤੀ ਗਈ ਹੈ। ਰਵੀ ਰਾਜਗੜ੍ਹ ਪੰਜਾਬ ਦੇ A ਸ਼੍ਰੇਣੀ ਦੇ ਗੈਂਗਸਟਰਾਂ ਵਿੱਚੋਂ ਇੱਕ ਦੱਸਿਆ ਜਾ ਰਿਹਾ ਹੈ। ਜੋ ਇਸ ਸਮੇਂ ਸਿੱਧੂ ਮੂਸੇਵਾਲਾ ਕਤਲ ਕਾਂਡ ਵਿੱਚ ਸ਼ੱਕੀ ਹੈ। ਦੱਸ ਦੇਈਏ ਕਿ ਗੈਂਗਸਟਰ ਰਵੀ ਜਦੋਂ 2013 ਵਿੱਚ ਲੁਧਿਆਣਾ ਕੇਂਦਰੀ ਜੇਲ੍ਹ ਵਿੱਚ ਬੰਦ ਸੀ ਤਾਂ ਉਸ ਨੇ ਜੇਲ੍ਹ ਅਧਿਕਾਰੀਆਂ ਨਾਲ ਕੁੱਟਮਾਰ ਵੀ ਕੀਤੀ ਸੀ।
ਇਹ ਵੀ ਪੜ੍ਹੋ : ਰਿਲਾਇੰਸ Jio ਦੀ ਕਾਲਿੰਗ ਅਤੇ SMS ਸੇਵਾ ਵਿੱਚ ਰੁਕਾਵਟ, ਯੂਜ਼ਰਸ ਹੋਏ ਪਰੇਸ਼ਾਨ
ਦੱਸ ਦੇਈਏ ਕਿ NIA ਦੀ ਟੀਮ ਨੇ ਸਿੱਧੂ ਮੂਸੇਵਾਲਾ ਮਾਮਲੇ ਦੇ ਸਬੰਧ ਵਿੱਚ ਅੱਜ ਲਗਭਗ 5 ਰਾਜਾਂ ਵਿੱਚ ਵੱਖ-ਵੱਖ ਥਾਵਾਂ ‘ਤੇ ਛਾਪੇ ਮਾਰੇ, ਇਸੇ ਸਬੰਧ ਵਿੱਚ ਟੀਮ ਅੱਜ ਤੜਕੇ ਲੁਧਿਆਣਾ ਜ਼ਿਲ੍ਹੇ ਦੇ ਪਿੰਡ ਰਾਜਗੜ੍ਹ ਵਿੱਚ ਪਹੁੰਚੀ। ਟੀਮ ਪਿੰਡ ਵਾਸੀ ਗੈਂਗਸਟਰ ਰਵੀ ਰਾਜਗੜ੍ਹ ਦੇ ਘਰ ਪਹੁੰਚੀ। NIA ਟੀਮ ਦੇ ਮੈਂਬਰਾਂ ਵੱਲੋਂ ਘਰ ਦੇ ਆਲੇ-ਦੁਆਲੇ ਸੁਰੱਖਿਆ ਬਲਾਂ ਦੀ ਤਾਇਨਾਤੀ ਕਰਵਾ ਕੇ ਚੈਕਿੰਗ ਸ਼ੁਰੂ ਕਰ ਦਿੱਤੀ ਗਈ। ਦੱਸਿਆ ਜਾ ਰਿਹਾ ਹੈ ਕਿ ਮੂਸੇਵਾਲਾ ਕਾਂਡ ਦੇ ਰਾਜਗੜ੍ਹ ਪਿੰਡ ਦੇ ਰਵੀ ਨਾਲ ਵੀ ਡੂੰਘੇ ਸਬੰਧ ਹਨ। ਰਵੀ ਨੇ ਲਾਰੇਂਸ ਬਿਸ਼ਨੋਈ ਦੇ ਭਰਾ ਅਨਮੋਲ ਨੂੰ ਵਿਦੇਸ਼ ਭੇਜਣ ਲਈ 25 ਲੱਖ ਰੁਪਏ ਦਿੱਤੇ ਸਨ ਤਾਂ ਜੋ ਉਹ ਫਰਜ਼ੀ ਪਾਸਪੋਰਟ ਬਣਵਾ ਸਕੇ।
ਵੀਡੀਓ ਲਈ ਕਲਿੱਕ ਕਰੋ -: