ਐੱਨਆਈਏ ਨੇ ਇਕ ਵਾਰ ਫਿਰ ਪੰਜਾਬ ਦੇ 6 ਟਿਕਾਣਿਆਂ ‘ਤੇ ਛਾਪਾ ਮਾਰਿਆ ਹੈ। ਇਹ ਛਾਪਾ 16 ਸਤੰਬਰ 2021 ਨੂੰ ਜਲਾਲਾਬਾਦ ਵਿਚ ਹੋਏ ਬੰਬ ਬਲਾਸਟ ਦੀ ਜਾਂਚ ਵਿਚ ਮਿਲੀਆਂ ਜਾਣਕਾਰੀਆਂ ਦੇ ਬਾਅਦ ਮਾਰਿਆ ਗਿਆ। ਪੰਜਾਬ ਵਿਚ ਰੇਡ ਦੌਰਾਨ ਇਲੈਕਟ੍ਰਾਨਿਕ ਉਪਕਰਣਾਂ ਤੇ ਦਸਤਾਵੇਜ਼ਾਂ ਦੇ ਇਲਾਵਾ ਭਾਰੀ ਮਾਤਰਾ ਵਿਚ ਬਾਰੂਮਦ ਵੀ ਬਰਾਮਦ ਕੀਤਾ ਗਿਆ ਹੈ।
ਅਧਿਕਾਰੀਆਂ ਵੱਲੋਂ ਦਿੱਤੀ ਜਾਣਕਾਰੀ ਮੁਤਾਬਕ ਇਹ ਛਾਪਾ ਪੰਜਾਬ ਦੇ ਫਿਰੋਜ਼ਪੁਰ, ਫਾਜ਼ਿਲਕਾ, ਤਰਨਤਾਰਨ ਵਿਚ 6 ਟਿਕਾਣਿਆਂ ‘ਤੇ ਕੀਤੀ ਗਈ। 16 ਸਤੰਬਰ 2021 ਨੂੰ ਜਲਾਲਾਬਾਦ ਵਿਚ ਪੰਜਾਬ ਨੈਸ਼ਨਲ ਬੈਂਕ ਦੇ ਨੇੜੇ ਮੋਟਰਸਾਈਕਲ ਬਲਾਸਟ ਹੋਇਆ ਸੀ। ਜਾਂਚ ਵਿਚ ਤਾਰ ਪਾਕਿਸਤਾਨ ਨਾਲ ਜੁੜੇ। ਸ਼ੁਰੂਆਤੀ ਜਾਂਚ ਵਿਚ ਫੜੇ ਗਏ ਅੱਤਵਾਦੀਆਂ ਦੇ ਸਬੰਧ ਪਾਕਿਸਤਾਨ ਵਿਚ ਲੁਕੇ ਅੱਤਵਾਦੀਆਂ ਤੇ ਤਸਕਰਾਂ ਨਾਲ ਸੀ। 1 ਅਕਤੂਬਰ 2021 ਨੂੰ ਇਹ ਕੇਸ NIA ਨੇ ਆਪਣੇ ਹੱਥ ਵਿਚ ਲੈ ਲਿਆ ਤੇ ਜਾਂਚ ਸ਼ੁਰੂ ਕੀਤੀ।
ਇਹ ਵੀ ਪੜ੍ਹੋ : ਬਾਜਵਾ ਤੇ ਖਹਿਰਾ ਨੇ ਵਿਧਾਨ ਸਭਾ ਸੈਸ਼ਨ ਦੀ ਮਿਆਦ ਵਧਾਉਣ ਦੀ ਚੁੱਕੀ ਮੰਗ, ਦਿੱਤੀ ਇਹ ਦਲੀਲ
ਮਾਰੇ ਗਏ ਛਾਪੇ ਵਿਚ ਡਿਜੀਟਲ ਡਿਵਾਈਸ, ਮੋਬਾਈਲ ਫੋਨ, ਸਿਮ ਕਾਰਡ, ਮੈਮੋਰੀ ਕਾਰਡ ਤੇ ਡੀਵੀਆਰ ਬਰਾਮਦ ਕੀਤੀਆਂ ਗਈਆਂ ਹਨ। ਇਸ ਤੋਂ ਇਲਾਵਾ ਇਤਰਾਜ਼ਯੋਗ ਦਸਤਾਵੇਜ਼ ਤੇ ਸਮੱਗਰੀ ਤੇ ਭਾਰੀ ਮਾਤਰਾ ਵਿਚ ਬਾਰੂਦ ਵੀ ਬਰਾਮਦ ਕੀਤਾ ਗਿਆ ਹੈ ਜਿਸ ਨੂੰ ਐੱਨਆਈਏ ਦੀ ਟੀਮ ਨੇ ਕਬਜ਼ੇ ਵਿਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਵੀਡੀਓ ਲਈ ਕਲਿੱਕ ਕਰੋ -: