NIA ਨੇ ਵਿਦੇਸ਼ ਬੈਠੇ ਗੈਂਗਸਟਰ ਲਖਬੀਰ ਸਿੰਘ ਲੰਡਾ ਖਿਲਾਫ ਵੱਡੀ ਕਾਰਵਾਈ ਕਰਦੇ ਹੋਏ ਹਰੀਕੇ ਦੀ ਚਾਰ ਏਕੜ ਜ਼ਮੀਨ ਕੁਰਕ ਕਰ ਲਈ ਹੈ। NIA ਦੀ ਟੀਮ ਅੱਜ ਤਰਨਤਾਰਨ ਜ਼ਿਲ੍ਹੇ ਦੇ ਪਿੰਡ ਹਰੀਕੇ ਪਹੁੰਚੀ, ਜਿੱਥੇ NIA ਵੱਲੋਂ ਲੰਡਾ ਹਰੀਕੇ ਦੀ ਜਾਇਦਾਦ ਕੁਰਕ ਕਰ ਲਈ ਗਈ ਹੈ।
ਲੰਡਾ ਪੰਜਾਬ ਪੁਲਸ ਨੂੰ ਕਈ ਗੰਭੀਰ ਮਾਮਲਿਆਂ ਵਿੱਚ ਲੋੜੀਂਦਾ ਹੈ ਅਤੇ ਉਹ ਵਿਦੇਸ਼ ‘ਚ ਫਰਾਰ ਹੈ। ਫਿਲਹਾਲ ਐਨਆਈਏ ਅਧਿਕਾਰੀ ਇਸ ਬਾਰੇ ਖੁੱਲ੍ਹ ਕੇ ਗੱਲ ਨਹੀਂ ਕਰ ਰਹੇ ਹਨ। ਐਨਆਈਏ ਨੇ ਤਰਨਤਾਰਨ ਜ਼ਿਲ੍ਹੇ ਵਿੱਚ ਸਥਿਤ ਲੰਡਾ ਦੀ ਜ਼ਮੀਨ ਦੇ ਹਿੱਸੇ ਨੂੰ ਜ਼ਬਤ ਕਰਨ ਦਾ ਐਲਾਨ ਕਰਨ ਵਾਲਾ ਇੱਕ ਬੋਰਡ ਲਗਾਇਆ ਹੈ। ਇਸ ਤੋਂ ਪਹਿਲਾਂ ਕੇਂਦਰੀ ਏਜੰਸੀ ਨੇ ਲੰਡਾ ਦੀ ਗ੍ਰਿਫਤਾਰੀ ‘ਤੇ 10 ਲੱਖ ਰੁਪਏ ਦੇ ਇਨਾਮ ਦਾ ਐਲਾਨ ਕੀਤਾ ਸੀ। ਉਸ ਖਿਲਾਫ ਰੈੱਡ ਕਾਰਨਰ ਨੋਟਿਸ (ਆਰਸੀਐਨ) ਜਾਰੀ ਕੀਤਾ ਜਾ ਚੁੱਕਾ ਹੈ।
ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਜ਼ਮੀਨ ਦੇ ਵੇਰਵਿਆਂ ਦੀ ਸਹੀ ਤਸਦੀਕ ਕਰਨ ਤੋਂ ਬਾਅਦ ਜ਼ਮੀਨ ਨੂੰ ਜ਼ਬਤ ਕਰਨ ਦੀ ਪ੍ਰਕਿਰਿਆ ਕੀਤੀ ਗਈ ਸੀ। ਪ੍ਰਕਿਰਿਆ ਤੋਂ ਪਹਿਲਾਂ ਸਾਰੇ ਦਸਤਾਵੇਜ਼ਾਂ ਅਤੇ ਰਿਕਾਰਡਾਂ ਦੀ ਚੰਗੀ ਤਰ੍ਹਾਂ ਜਾਂਚ ਅਤੇ ਵਿਸ਼ਲੇਸ਼ਣ ਕੀਤਾ ਗਿਆ ਸੀ। ਹੁਣ ਕੇਂਦਰੀ ਏਜੰਸੀ ਵੱਲੋਂ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ
ਲਖਬੀਰ ਸਿੰਘ ਸੰਧੂ ਉਰਫ ਲੰਡਾ ਨੂੰ ਅੱਤਵਾਦੀ ਐਲਾਨਿਆ ਗਿਆ ਹੈ, ਜੋਕਿ ਕੈਨੇਡਾ ਵਿਚ ਕਿਤੇ ਲੁਕਿਆ ਹੋਇਆ ਹੈ। ਉਸ ਨੂੰ ਮੋਹਾਲੀ ਵਿਚ ਪੰਜਾਬ ਪੁਲਿਸ ਖੁਫੀਆ ਹੈੱਡਕੁਆਰਟਰ ‘ਤੇ ਰਾਕੇਟ-ਪ੍ਰੋਪੇਲਡ ਗ੍ਰਨੇਡ (ਆਰਪੀਜੀ) ਹਮਲੇ ਦਾ ਮਾਸਟਰਮਾਈਂਡ ਦੱਸਿਆ ਜਾਂਦਾ ਹੈ। ਆਰਪੀਜੀ ਹਮਲਾ ਪਿਛਲੇ ਸਾਲ 9 ਮਈ ਨੂੰ ਕੀਤਾ ਗਿਆ ਸੀ।
ਇਹ ਵੀ ਪੜ੍ਹੋ : ‘ਮੁਸਲਮਾਨ ਬਣੋ ਜਾਂ…’- PAK ‘ਚ ਸਿੱਖਾਂ ਨੂੰ ਮਿਲ ਰਹੀਆਂ ਧਮਕੀਆਂ, ਗਿਆਨੀ ਹਰਪ੍ਰੀਤ ਸਿੰਘ ਨੇ ਸਰਕਾਰ ਤੋਂ ਮੰਗੀ ਮਦਦ
ਪੁਲਿਸ ਮੁਤਾਬਕ ਹਮਲੇ ਦੇ ਮੁੱਖ ਦੋਸ਼ੀ ਦੀ ਪਛਾਣ ਗੁਰਪਿੰਦਰ ਉਰਫ਼ ਬਿੰਦੂ ਵਜੋਂ ਹੋਈ ਹੈ, ਜੋ ਕੈਨੇਡਾ ਸਥਿਤ ਅੱਤਵਾਦੀ ਲਖਬੀਰ ਸਿੰਘ ਦਾ ਕਰੀਬੀ ਸਾਥੀ ਦੱਸਿਆ ਜਾਂਦਾ ਹੈ। ਖੁਸ਼ਕਿਸਮਤੀ ਨਾਲ ਹਮਲੇ ਵਿੱਚ ਕੋਈ ਵੀ ਜ਼ਖਮੀ ਨਹੀਂ ਹੋਇਆ ਸੀ।
ਵੀਡੀਓ ਲਈ ਕਲਿੱਕ ਕਰੋ -: