NIA ਨੇ ਮੰਗਲਵਾਰ ਨੂੰ ਪੰਜਾਬ ਅਤੇ ਹਰਿਆਣਾ ‘ਚ 10 ਥਾਵਾਂ ‘ਤੇ ਛਾਪੇਮਾਰੀ ਕੀਤੀ। ਜਾਣਕਾਰੀ ਮੁਤਾਬਕ ਪੰਜਾਬ ਵਿੱਚ ਨੌਂ ਥਾਵਾਂ ਤੇ ਹਰਿਆਣਾ ਵਿੱਚ ਇੱਕ ਥਾਂ ਛਾਪੇਮਾਰੀ ਕੀਤੀ ਗਈ ਹੈ।
NIA ਨੇ ਮੰਗਲਵਾਰ ਤੜਕੇ ਪੰਜਾਬ ਦੇ ਸ੍ਰੀ ਮੁਕਤਸਰ ਸਾਹਿਬ ਅਤੇ ਬਠਿੰਡਾ ਵਿੱਚ ਛਾਪੇਮਾਰੀ ਕੀਤੀ। NIA ਨੇ ਮੰਗਲਵਾਰ ਸਵੇਰੇ 6 ਵਜੇ ਸ੍ਰੀ ਮੁਕਤਸਰ ਸਾਹਿਬ ਦੇ ਅਬੋਹਰ ਰੋਡ ਬਾਈਪਾਸ ‘ਤੇ ਗੁਰੂ ਨਾਨਕ ਮੁਹੱਲੇ ਸਥਿਤ ਮਹਿਕਦੀਪ ਸਿੰਘ ਪੁੱਤਰ ਗੁਰਵਿੰਦਰ ਸਿੰਘ ਦੇ ਘਰ ਛਾਪਾ ਮਾਰਿਆ। ਮਹਿਕਦੀਪ ਸਿੰਘ ਖਿਡੌਣਿਆਂ ਦਾ ਕਾਰੋਬਾਰ ਕਰਦਾ ਹੈ। ਫਿਲਹਾਲ NIA ਵੱਲੋਂ ਇਸ ਛਾਪੇਮਾਰੀ ਸਬੰਧੀ ਕੋਈ ਵੀ ਜਾਣਕਾਰੀ ਕਿਸੇ ਨਾਲ ਸਾਂਝੀ ਨਹੀਂ ਕੀਤੀ ਗਈ ਹੈ। ਸੂਤਰਾਂ ਮੁਤਾਬਕ ਛਾਪੇਮਾਰੀ ਦਾ ਕਾਰਨ ਫਿਰੌਤੀ ਦਾ ਮਾਮਲਾ ਦੱਸਿਆ ਜਾ ਰਿਹਾ ਹੈ।
ਇਹ ਵੀ ਪੜ੍ਹੋ : ਜਲਦ ਲੱਗ ਸਕਦੀ ਏ ਬਾਬਾ ਫਰੀਦ ਯੂਨੀ. VC ਦੇ ਨਾਂ ‘ਤੇ ਮੋਹਰ, ਮਾਨ ਸਰਕਾਰ ਨੇ ਗਵਰਨਰ ਨੂੰ ਭੇਜੀ ਫਾਈਲ
ਟੀਮ ਨੇ ਮਹਿਕਦੀਪ ਨੂੰ ਪੁੱਛਗਿੱਛ ਲਈ ਚੰਡੀਗੜ੍ਹ ਬੁਲਾਇਆ ਹੈ। ਟੀਮ ਨਾਲ ਕੁਝ ਲੈ ਕੇ ਵੀ ਨਹੀਂ ਆਈ। ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਵੀ ਐਨਆਈਏ ਵੱਲੋਂ ਜ਼ਿਲ੍ਹੇ ਵਿੱਚ ਵੱਖ-ਵੱਖ ਥਾਵਾਂ ’ਤੇ ਛਾਪੇਮਾਰੀ ਕੀਤੀ ਗਈ ਸੀ। ਇਸ ਦੌਰਾਨ ਵੀ ਐਨਆਈਏ ਦੀ ਟੀਮ ਕੋਟਕਪੂਰਾ ਰੋਡ ’ਤੇ ਧਾਰਮਿਕ ਸੰਸਥਾਵਾਂ ਨਾਲ ਜੁੜੇ ਇੱਕ ਬੰਦੇ ਦੇ ਘਰ ਛਾਪਾ ਮਾਰਨ ਪਹੁੰਚੀ ਸੀ ਅਤੇ ਉਸ ਵੇਲੇ ਵੀ ਕੋਈ ਸ਼ੱਕੀ ਚੀਜ਼ ਬਰਾਮਦ ਨਹੀਂ ਹੋਈ।
ਵੀਡੀਓ ਲਈ ਕਲਿੱਕ ਕਰੋ -: