ਨਵੀਂ ਦਿੱਲੀ : ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਐਨਆਈਏ) ਦੀ ਇੱਕ ਟੀਮ ਲੁਧਿਆਣਾ ਬੰਬ ਧਮਾਕੇ ਦੇ ਮਾਸਟਰਮਾਈਂਡ ਜਸਵਿੰਦਰ ਸਿੰਘ ਮੁਲਤਾਨੀ ਤੋਂ ਪੁੱਛਗਿੱਛ ਕਰਨ ਲਈ ਜਰਮਨੀ ਜਾਵੇਗੀ। ਮੁਲਤਾਨੀ ਅੱਤਵਾਦੀ ਸੰਗਠਨ ਸਿੱਖ ਫਾਰ ਜਸਟਿਸ ਦਾ ਮੈਂਬਰ ਹੈ।
ਪੰਜਾਬ ਪੁਲਿਸ ਦੇ ਇੱਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ NIA ਮੁਲਤਾਨੀ ਨੂੰ ਭਾਰਤ ਲਿਆਉਣ ਲਈ ਕਾਰਵਾਈ ਸ਼ੁਰੂ ਕਰੇਗੀ। ਮੁਲਤਾਨੀ ਨੂੰ ਜਰਮਨ ਪੁਲਿਸ ਨੇ ਹਿਰਾਸਤ ਵਿਚ ਲਿਆ ਹੈ ਅਤੇ ਉਸ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਲੁਧਿਆਣਾ ਧਮਾਕੇ ਦੇ ਮਾਮਲੇ ਵਿਚ ਉਸ ਦੀ ਸ਼ਮੂਲੀਅਤ ਦੇ ਪੁਖਤਾ ਸਬੂਤ ਮਿਲੇ ਹਨ। ਅੱਤਵਾਦੀ ਸਮੂਹ SFJ ਦੇਸ਼ ਵਿਚ ਇਸ ਤਰ੍ਹਾਂ ਦੇ ਹਮਲਿਆਂ ਦੀ ਯੋਜਨਾ ਬਣਾ ਰਿਹਾ ਹੈ।
ਅਧਿਕਾਰੀ ਨੇ ਕਿਹਾ ਕਿ ਇਹ ਖਾਲਿਸਤਾਨ ਪੱਖੀ ਸਮਰਥਕ ਪੰਜਾਬ ਵਿੱਚ ਨੌਜਵਾਨਾਂ ਨੂੰ ਕੱਟੜਪੰਥੀ ਬਣਾ ਰਹੇ ਸਨ ਅਤੇ ਸੋਸ਼ਲ ਮੀਡੀਆ ਪਲੇਟਫਾਰਮਾਂ ਦੀ ਵਰਤੋਂ ਆਪਣੇ ਏਜੰਡੇ ਅਤੇ ਦਹਿਸ਼ਤਗਰਦੀ ਗਤੀਵਿਧੀਆਂ ਦਾ ਪ੍ਰਚਾਰ ਕਰਨ ਲਈ ਕਰ ਰਹੇ ਸਨ। ਪੰਜਾਬ ਚੋਣਾਂ ਤੋਂ ਪਹਿਲਾਂ, ਸੂਬੇ ਵਿੱਚ ਸ਼ਾਂਤੀ ਨੂੰ ਅਸਥਿਰ ਕਰਨ ਲਈ ਇਨ੍ਹਾਂ ਦੀਆਂ ਗਤੀਵਿਧੀਆਂ ਵਿੱਚ ਅਚਾਨਕ ਵਾਧਾ ਹੋਇਆ ਹੈ।
ਗੌਰਤਲਬ ਹੈ ਕਿ SFJ ਦੇ ਗੁਰਪਤਵੰਤ ਸਿੰਘ ਪੰਨੂ ਵੱਲੋਂ ਮੁਲਤਾਨੀ ਨੂੰ ਗ੍ਰਿਫ਼ਤਾਰ ਨਾ ਕੀਤੇ ਜਾਣ ਦਾ ਦਾਅਵਾ ਕਰਦਿਆਂ ਜਾਰੀ ਕੀਤੀ ਗਈ ਵੀਡੀਓ ਬਾਰੇ ਪੁੱਛੇ ਜਾਣ ’ਤੇ ਉਨ੍ਹਾਂ ਕਿਹਾ ਕਿ ਮੁਲਤਾਨੀ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਗਿਆ। ਸੂਤਰਾਂ ਮੁਤਾਬਕ ਏਜੰਸੀ ਉਸ ਨੂੰ ਜਾਂਚ ਲਈ ਭਾਰਤ ਵਾਪਸ ਲਿਆਉਣ ਲਈ ਕੂਟਨੀਤਕ ਮਾਧਿਅਮਾਂ ਰਾਹੀਂ ਸਾਰੀਆਂ ਕੋਸ਼ਿਸ਼ਾਂ ਕਰੇਗੀ। NIA ਦੂਜੇ ਦੇਸ਼ਾਂ ਤੋਂ ਸੰਚਾਲਿਤ ਖਾਲਿਸਤਾਨ ਪੱਖੀ ਸਮੂਹਾਂ ਅਤੇ ਸਮਰਥਕਾਂ ‘ਤੇ ਵੀ ਨਜ਼ਰ ਰੱਖ ਰਹੀ ਹੈ।
ਲੁਧਿਆਣਾ ਬੰਬ ਧਮਾਕੇ ਦੇ ਮਾਮਲੇ ਦੀ ਜਾਂਚ ਦੌਰਾਨ ਇਹ ਵੀ ਸਾਹਮਣੇ ਆਇਆ ਕਿ ਪਾਬੰਦੀਸ਼ੁਦਾ ਜਥੇਬੰਦੀਆਂ ਅਤੇ ਉਨ੍ਹਾਂ ਦੇ ਕਾਰਕੁੰਨ ਅੱਤਵਾਦੀ ਹਮਲੇ ਕਰਨ ਲਈ ਪੰਜਾਬ ਵਿੱਚ ਤਸਕਰੀ ਦੇ ਨੈਟਵਰਕ ਰਾਹੀਂ ਹਥਿਆਰ, ਗੋਲਾ ਬਾਰੂਦ ਅਤੇ ਵਿਸਫੋਟਕਾਂ ਦੀ ਖਰੀਦ ਲਈ ਫੰਡ ਇਕੱਠੇ ਕਰ ਰਹੇ ਹਨ।
ਵੀਡੀਓ ਲਈ ਕਲਿੱਕ ਕਰੋ -: