ਮੋਹਾਲੀ ‘ਚ ਪੰਜਾਬ ਪੁਲਿਸ ਦੇ ਇੰਟੈਲੀਜੈਂਸ ਦਫਤਰ ‘ਤੇ ਹੋਏ ਹਮਲੇ ਤੋਂ ਬਾਅਦ ਸੁਰੱਖਿਆ ਏਜੰਸੀਆਂ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਸੂਤਰਾਂ ਤੋਂ ਪਤਾ ਲੱਗਾ ਹੈ ਕਿ ਮੁਲਜ਼ਮਾਂ ਦੇ ਨਿਸ਼ਾਨੇ ‘ਤੇ ਗੈਂਗਸਟਰਾਂ ‘ਤੇ ਸ਼ਿਕੰਜਾ ਕੱਸਣ ਵਾਲੇ ਆਰਗੇਨਾਈਜ਼ਡ ਕ੍ਰਾਈਮ ਕੰਟਰੋਲ ਯੂਨਿਟ (ਓਕੂ) ਦੇ ਅਧਿਕਾਰੀ ਸਨ, ਕਿਉਂਕਿ ਇੱਥੇ ਹੀ ਯੂਨਿਟ ਦੇ ਉੱਚ ਅਧਿਕਾਰੀਆਂ ਦੇ ਦਫ਼ਤਰ ਸਥਿਤ ਹਨ। ਮਾਮਲੇ ਦੀ ਜਾਂਚ ਲਈ NIA ਅੱਜ ਮੋਹਾਲੀ ਪਹੁੰਚ ਰਹੀ ਹੈ।
ਹਮਲਾ ਬਾਕਾਇਦਾ ਰੇਕੀ ਕਰਕੇ ਕੀਤਾ ਗਿਆ ਹੈ। ਅਜਿਹੇ ‘ਚ ਪੁਲਸ ਹਰ ਐਂਗਲ ‘ਤੇ ਕੰਮ ਕਰ ਰਹੀ ਹੈ। ਅਧਿਕਾਰੀ ਇਸ ਮਾਮਲੇ ਵਿੱਚ ਕੁਝ ਵੀ ਬੋਲਣ ਤੋਂ ਗੁਰੇਜ਼ ਕਰ ਰਹੇ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਸਪੱਸ਼ਟ ਕੀਤਾ ਹੈ ਕਿ ਪੰਜਾਬ ਵਿੱਚ ਅਸ਼ਾਂਤੀ ਫੈਲਾਉਣ ਵਾਲਿਆਂ ਨੂੰ ਮੁਆਫ਼ ਨਹੀਂ ਕੀਤਾ ਜਾਵੇਗਾ।
ਸੋਮਵਾਰ ਦੇਰ ਸ਼ਾਮ ਕਰੀਬ 8.45 ਵਜੇ ਮੋਹਾਲੀ ਸਥਿਤ ਪੰਜਾਬ ਪੁਲਿਸ ਦੇ ਇੰਟੈਲੀਜੈਂਸ ਦਫਤਰ ‘ਤੇ ਹਮਲਾ ਹੋਇਆ। ਹਮਲੇ ‘ਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਪਰ ਜਿਸ ਤਰੀਕੇ ਨਾਲ ਹਮਲਾ ਕੀਤਾ ਗਿਆ, ਉਸ ਨੇ ਪੁਲਿਸ ਨੂੰ ਖੁੱਲ੍ਹੀ ਚੁਣੌਤੀ ਦੇ ਦਿੱਤੀ ਹੈ। ਅੱਤਵਾਦੀ ਜੰਮੂ-ਕਸ਼ਮੀਰ ਜਾਂ ਹੋਰ ਇਲਾਕਿਆਂ ‘ਚ ਇਸ ਤਰ੍ਹਾਂ ਦੇ ਹਮਲੇ ਕਰਦੇ ਰਹਿੰਦੇ ਹਨ। ਉਨ੍ਹਾਂ ਦਾ ਨਿਸ਼ਾਨਾ ਸਰਕਾਰੀ ਦਫ਼ਤਰ ਜਾਂ ਫ਼ੌਜ ਦੇ ਪੁਲਿਸ ਅਧਿਕਾਰੀ ਹੁੰਦੇ ਹਨ।
ਅਜਿਹੇ ‘ਚ ਪੁਲਸ ਇਸ ਐਂਗਲ ‘ਤੇ ਕੰਮ ਕਰ ਰਹੀ ਹੈ ਕਿ ਇਸ ਦੀ ਸਾਜ਼ਿਸ਼ ਪਿੱਛੇ ਕੀ ਸੋਚ ਹੈ। ਇਸ ਘਟਨਾ ਦੀ ਸਾਜ਼ਿਸ਼ ਗੁਆਂਢੀ ਮੁਲਕ ਪਾਕਿਸਤਾਨ ਤੋਂ ਤਾਂ ਨਹੀਂ ਰਚੀ ਗਈ ਹੈ।
ਵੀਡੀਓ ਲਈ ਕਲਿੱਕ ਕਰੋ -:
“ਘਰੋਂ ਚੁੱਕਣ ਆਈ ਪੁਲਿਸ ਤਾਂ ਭੱਜ ਗਿਆ ਕਾਂਗਰਸੀ ਆਗੂ ਅੰਗਦ ਦੱਤਾ, ਪੌੜੀ ਲਗਾਕੇ ਘਰ ਅੰਦਰ ਵੜੀ ਪੁਲਿਸ ਤਾਂ ਦੇਖੋ ਫਿਰ ਕੀ ਹੋਇਆ?”
NIA ਦੀ ਟੀਮ ਵੀ ਮਾਮਲੇ ਦੀ ਜਾਂਚ ਕਰੇਗੀ। ਰਾਕੇਟ ਲਾਂਚਰ ਨੂੰ ਜਾਂਚ ਲਈ ਲੈਬ ਵਿੱਚ ਭੇਜਿਆ ਜਾਵੇਗਾ। ਨਾਲ ਹੀ ਇਹ ਵੀ ਪਤਾ ਲਗਾਇਆ ਜਾਵੇਗਾ ਕਿ ਇਹ ਰਾਕੇਟ ਲਾਂਚਰ ਕਿੱਥੋਂ ਆਇਆ।