ਮੰਤਰੀ ਗੁਰਮੀਤ ਸਿੰਘ ਹੇਅਰ ਨੇ ਕਿਹਾ ਕਿ ਵਾਤਾਵਰਣ ਨੂੰ ਨੁਕਸਾਨ ਪਹੁੰਚਾਉਣ ਵਾਲੇ ਨਾਲ ਕੋਈ ਵੀ ਸਮਝੌਤਾ ਨਹੀਂ ਕੀਤਾ ਜਾਵੇਗਾ ਤੇ ਉਨ੍ਹਾਂ ਖਿਲਾਫ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਨੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵਿਚ ਪੰਜਾਬ ਪਲਾਸਟਿਕ ਵੇਸਟ ਮੈਨੇਜਮੈਂਟ ਸੁਸਾਇਟੀ ਸਬੰਧੀ ਇਕ ਬੈਠਕ ਦੀ ਪ੍ਰਧਾਨਗੀ ਕਰਦੇ ਹੋਏ ਕਿਹਾ ਕਿ ਵਾਤਾਵਰਣ ਰੱਖ-ਰਖਾਅ ਸਾਡੀ ਸਾਰਿਆਂ ਦੀ ਆਪਸੀ ਜ਼ਿੰਮੇਵਾਰੀ ਹੈ। ਕੁਦਰਤੀ ਸੰਸਾਧਨਾਂ ਅਤੇ ਆਉਣ ਵਾਲੀਆਂ ਪੀੜ੍ਹੀਆਂ ਲਈ ਚੰਗੇ ਵਾਤਾਵਰਣ ਨੂੰ ਸੁਰੱਖਿਅਤ ਰੱਖਣਾ ਵੀ ਸਾਡਾ ਫਰਜ਼ ਹੈ।’
ਇਸ ਮੌਕੇ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਪੰਜਾਬ ਦੇ ਉਦਯੋਗਿਕ ਵਿਕਾਸ ਲਈ ਵਚਨਬੱਧ ਹੈ ਪਰ ਨਾਲ ਹੀ ਵਾਤਾਵਰਣ ਨੂੰ ਨੁਕਸਾਨ ਪਹੁੰਚਾਉਣ ਦੇ ਮਾਮਲੇ ਵਿਚ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ। ਉੁਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਡਰੱਗਸ ਤੇ ਪ੍ਰਦੂਸ਼ਣ ਖਿਲਾਫ ਜ਼ੀਰੋ ਟਾਲਰੈਂਸ ਅਪਣਾਇਆ ਹੈ।
ਉਨ੍ਹਾਂ ਨੇ ਉਦਯੋਗਪਤੀਆਂ ਨੂੰ ਸੂਬਾ ਸਰਕਾਰ ਵਿਚ ਭਰਪੂਰ ਸਮਰਥਨ ਤੇ ਸਹਿਯੋਗ ਦਾ ਭਰੋਸਾ ਦਿੱਤਾ ਤਾਂ ਕਿ ਮਨੁੱਖੀ ਹੋਂਦ ਲਈ ਇਸ ਖਤਰੇ ਨੂੰ ਰੋਕਿਆ ਜਾ ਸਕੇ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਸਾਡੇ ਪੂਰਵਜਾਂ ਤੋਂ ਸਾਫ ਵਾਤਾਵਰਣ ਮਿਲਿਆ ਹੈ ਪਰ ਪਿਛਲੇ 20-25 ਸਾਲਾਂ ਵਿਚ ਪ੍ਰਦੂਸ਼ਣ ਦੀ ਸਮੱਸਿਆ ਕਾਫੀ ਵਿਕਰਾਲ ਰੂਪ ਧਾਰਨ ਕਰ ਚੁੱਕੀ ਹੈ। ਇਸ ਲਈ ਸਮਾਂ ਆ ਗਿਆ ਹੈ ਕਿ ਲੋਕ ਆਉਣ ਵਾਲੀਆਂ ਪੀੜ੍ਹੀਆਂ ਲਈ ਵਾਤਾਵਰਣ ਦੇ ਸੁਰੱਖਿਆ ਦੀ ਜ਼ਿੰਮੇਵਾਰੀ ਲੈਣ।
ਵੀਡੀਓ ਲਈ ਕਲਿੱਕ ਕਰੋ -:
“Fastway ਨੂੰ ਲਗਾ ਗਏ ਲੱਖਾਂ ਦਾ ਚੂਨਾ, ਭਰੋਸਾ ਜਿੱਤਣ ਤੋਂ ਬਾਅਦ ਸੁਣੋ ਕਿਵੇਂ ਕੀਤਾ Fraud, ਪਰ ਹੁਣ ਵਾਪਿਸ ਕਰਨਾ ਪੈਣਾ “
ਇਸ ਮੌਕੇ ਬੋਰਡ ਦੇ ਮੈਂਬਰ ਸਕੱਤਰ ਇੰਜਨੀਅਰ ਕਰੁਨੇਸ਼ ਗਰਗ ਨੇ ਸਾਰਿਆਂ ਨੂੰ ਜੀ ਆਇਆਂ ਕਿਹਾ ਅਤੇ ਮੀਟਿੰਗ ਦਾ ਏਜੰਡਾ ਸਾਂਝਾ ਕੀਤਾ। ਮੀਟਿੰਗ ਵਿੱਚ ਸਨਅਤ ਦੇ ਨੁਮਾਇੰਦੇ ਅਤੇ ਸੁਸਾਇਟੀ ਦੇ ਮੈਂਬਰ ਵੀ ਹਾਜ਼ਰ ਸਨ।