No involvement of Jathedar : ਹਿੰਦੂਆਂ ਤੇ ਸਿੱਖਾਂ ਵਿਚਾਲੇ ਸਦੀਆਂ ਪੁਰਾਣੀ ਸਾਂਝ ਨੂੰ ਤੋੜਣ ਲਈ ਮੁੜ ਸਰਗਰਮ ਹੋਏ ਵੱਖਵਾਦੀ ਸੰਗਠਨਾਂ ਨੇ ਰਾਮ ਮੰਦਰ ਨਿਰਮਾਣ ਦੇ ਹੋ ਰਹੇ ਭੂਮੀ ਪੂਜਨ ਪ੍ਰੋਗਰਾਮ ਨੂੰ ਮੁੱਦਾ ਬਣਾ ਕੇ ਸ੍ਰੀ ਅਕਾਲ ਤਖਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਇਕ ਚਿੱਠੀ ਲਿਖੀ ਹੈ। ਵੱਖਵਾਦੀ ਸੰਗਠਨ ਦਲ ਖਾਲਸਾ ਅਤੇ ਸਿੱਖ ਯੂਥ ਆਫ ਪੰਜਾਬ ਨੇ ਜਥੇਦਾਰ ਨੂੰ ਲਿਖੇ ਇਕ ਚਿੱਠੀ ਵਿਚ ਬੇਨਤੀ ਕੀਤੀ ਹੈ ਕਿ ਉਹ ਪੰਜ ਅਗਸਤ ਨੂੰ ਰਾਮ ਮੰਦਰ ਨਿਰਮਾਣ ਲਈ ਅਯੋਧਿਆ ਵਿਚ ਰਖੇ ਗਏ ਪ੍ਰੋਗਰਾਮ ਵਿਚ ਸ਼ਾਮਲ ਨਾ ਹੋਣ।
ਦਲ ਖਾਲਸਾ ਦੇ ਜਨਰਲ ਸਕੱਤਰ ਪਰਮਜੀਤ ਸਿੰਘ ਟਾਂਡਾ ਅਤੇ ਸਿੱਖ ਯੂਥ ਆਫ ਪੰਜਾਬ ਦੇ ਪ੍ਰਧਾਨ ਪਰਮਜੀਤ ਸਿੰਘ ਮੰਡ ਨੇ ਜਥੇਦਾਰ ਨੂੰ ਪੱਤਰ ਲਿਖਣ ਦੇ ਨਾਲ-ਨਾਲ ਉਨ੍ਹਾਂ ਨਾਲ ਗੱਲਵਾਤ ਵੀ ਕੀਤੀ ਹੈ। ਮਿਲੀ ਜਾਣਕਾਰੀ ਮੁਤਾਬਕ ਚਿੱਠੀ ਵਿਚ ਲਿਖਿਆ ਗਿਆ ਹੈ ਕਿ ਸਿੱਖ ਪ੍ਰਤੀਨਿਧੀਆਂ ਨੂੰ ਦੋ ਧਰਮਾਂ ਵਿਚ ਵਿਵਾਦ ਦਾ ਮੁੱਦਾ ਰਹੇ ਰਾਮ ਮੰਦਰ ਨਿਰਮਾਣ ਦੇ ਨੀਂਹ ਪੱਥਰ ਰਖਣ ਦੇ ਪ੍ਰੋਗਰਾਮ ਵਿਚ ਸ਼ਾਮਲ ਨਹੀਂ ਹੋਣਾ ਚਾਹੀਦਾ ਹੈ। ਦੱਸਣਯੋਗ ਹੈ ਕਿ ਅਮੇਰਿਕਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਕੋਆਰਡੀਨੇਟਰ ਡਾ. ਪ੍ਰਿਤਪਾਲ ਸਿੰਘ ਨੇ ਵੀ ਸਿੱਖ ਲੀਡਰਸ਼ਿਪ ਨੂੰ ਅਪੀਲ ਕੀਤੀ ਹੈ ਕਿ ਅਯੋਧਿਆ ਵਿਚ ਰਾਮ ਮੰਦਰ ਨਿਰਮਾਣ ਵਿਚ ਹੋਣ ਵਾਲੇ ਪ੍ਰੋਗਰਾਮ ਵਿਚ ਸ਼ਾਮਲ ਹੋਣ ਤੋਂ ਗੁਰੇਜ਼ ਕੀਤਾ ਜਾਵੇ। ਇਕ ਸਿੱਖ ਦੇ ਰੂਪ ਵਿਚ ਉਹ ਕਿਸੇ ਧਰਮ ਜਾਂ ਨੁਸਲ ਦੇ ਖਿਲਾਫ ਨਹੀਂ ਹੈ।