ਜਲੰਧਰ : ਪੰਜਾਬ ਬਸਪਾ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਨੇ ਅੰਮ੍ਰਿਤਸਰ ਸਥਿਤ ਸ੍ਰੀ ਦਰਬਾਰ ਸਾਹਿਬ ‘ਚ ਹੋਈ ਬੇਦਅਬੀ ਦੀ ਘਟਨਾ ਦੀ ਕੜ੍ਹੇ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ । ਗੜ੍ਹੀ ਨੇ ਕਿਹਾ ਕਿ ਦਰਬਾਰ ਸਾਹਿਬ ਵਿੱਚ ਜੋ ਘਟਨਾ ਹੋਈ ਹੈ, ਉਸ ਤੇ ਜਿਨ੍ਹਾਂ ਵੀ ਦੁੱਖ ਜ਼ਾਹਿਰ ਕੀਤਾ ਜਾਵੇ ਘੱਟ ਹੈ । ਉਨ੍ਹਾਂ ਕਿਹਾ ਕਿ ਇਸ ਘਟਨਾ ਦੇ ਪਿੱਛੇ ਵੱਡੀ ਸਾਜਿਸ਼ ਹੋ ਸਕਦੀ ਹੈ, ਜਿਸਨੂੰ ਬੇਨਕਾਬ ਕਰਨਾ ਬਹੁਤ ਜ਼ਰੂਰੀ ਹੈ ।
ਜਸਵੀਰ ਸਿੰਘ ਗੜ੍ਹੀ ਨੇ ਕਿਹਾ ਕਿ ਪੰਜਾਬ ਵਿੱਚ ਗੁਰੂ ਸਾਹਿਬ ਦੀ ਬੇਅਦਬੀ ਦੀਆਂ ਘਟਨਾਵਾਂ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਕੁਝ ਸ਼ਰਾਰਤੀ ਲੋਕ ਪੰਜਾਬ ਦਾ ਮਾਹੌਲ ਖ਼ਰਾਬ ਕਰਨਾ ਚਾਹੁੰਦੇ ਹਨ, ਜਿਸਨੂੰ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਗੜ੍ਹੀ ਨੇ ਕਿਹਾ ਕਿ ਪਿਛਲੇ 5 ਤੋ 7 ਦਿਨਾਂ ਵਿੱਚ ਪੰਜਾਬ ਵਿੱਚ ਬੇਦਅਬੀ ਦੇ ਤਿੰਨ ਮਾਮਲੇ ਸਾਹਮਣੇ ਆਏ ਹਨ, ਜਿਸ ਵਿੱਚ ਦੋ ਦਿਨ ਪਹਿਲਾਂ ਸਰੋਵਰ ਵਿੱਚ ਗੁਟਕਾ ਸਾਹਿਬ ਸੁੱਟਿਆ ਗਿਆ ਸੀ। ਸ਼ਨੀਵਾਰ ਦੀ ਰਾਤ ਨੂੰ ਦਰਬਾਰ ਸਾਹਿਬ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ ।
ਇਸ ਤੋਂ ਇਲਾਵਾ ਐਤਵਾਰ ਨੂੰ ਵੀ ਕਪੂਰਥਲਾ ਦੇ ਗੁਰਦੁਆਰਾ ਸਾਹਿਬ ‘ਚ ਕਿਸੇ ਅਣਜਾਣ ਵਿਅਕਤੀ ਵਲੋਂ ਬੇਅਦਬੀ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ । ਉਨ੍ਹਾਂ ਕਿਹਾ ਕਿ ਵਾਰ-ਵਾਰ ਸਿੱਖ ਧਰਮ ਦੇ ਪਵਿੱਤਰ ਸਥਾਨ ਅਤੇ ਗ੍ਰੰਥਾਂ ਦੀ ਬੇਅਦਬੀ ਦੇ ਮਾਮਲੇ ਸਾਹਮਣੇ ਆ ਰਹੇ ਹਨ ਅਤੇ ਸਰਕਾਰ ਚੁੱਪਚਾਪ ਬੈਠੀ ਹੈ । ਜਸਵੀਰ ਸਿੰਘ ਗੜ੍ਹੀ ਨੇ ਪੰਜਾਬ ਵਿੱਚ ਲਗਾਤਾਰ ਹੋ ਰਹੀ ਬੇਅਦਬੀ ਦੀਆਂ ਘਟਨਾਵਾਂ ਦੀ ਸੂਬਾ ਸਰਕਾਰ ਦੇ ਨਾਲ – ਨਾਲ ਸੈਂਟਰਲ ਗਵਰਨਮੈਂਟ ਜਾਂ ਜਿਊਡੀਸ਼ਅਲ ਏਜੰਸੀ ਦੇ ਰਾਹੀ ਜਾਂਚ ਦੀ ਮੰਗ ਕੀਤੀ ਹੈ ।
ਵੀਡੀਓ ਲਈ ਕਲਿੱਕ ਕਰੋ -:
Stuffed Mini Paratha | ਫਟਾਫਟ ਬਣਨ ਵਾਲਾ ਮਿੰਨੀ ਪਰਾਠਾਂ | Veg Paratha | Stuffed Bun Paratha”
ਉਨ੍ਹਾਂ ਨੇ ਕਿਹਾ ਕਿ ਸਰਕਾਰ ਨੂੰ ਇਸ ਗੱਲ ਦੀ ਤਹਿ ਤੱਕ ਜਾਣਾ ਚਾਹੀਦਾ ਹੈ ਕਿ ਉਸ ਆਦਮੀ ਨੇ ਇੰਨਾ ਘਿਨੌਣਾ ਕੰਮ ਕਿਉਂ ਕੀਤਾ ਸੀ ਅਤੇ ਕਿਸਦੇ ਕਹਿਣ ‘ਤੇ ਕੀਤਾ ਸੀ । ਇਸ ਲਈ ਸੱਚ ਸਾਹਮਣੇ ਆਉਣਾ ਚਾਹੀਦਾ ਹੈ । ਉਨ੍ਹਾਂ ਨੇ ਇਸ ਘਟਨਾ ਲਈ ਰਾਜ ਸਰਕਾਰ ਨੂੰ ਜ਼ਿੰਮੇਵਾਰ ਦੱਸਿਆ ਹੈ । ਉਨ੍ਹਾਂ ਨੇ ਕਿਹਾ ਸਿੱਖ ਧਰਮ ਦੇ ਸਭ ਤੋਂ ਪਵਿਤਰ ਧਾਰਮਿਕ ਥਾਂ ਨੂੰ ਨਿਸ਼ਾਨਾ ਬਣਾਇਆ ਗਿਆ ਹੈ । ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਇਸ ਤਰ੍ਹਾਂ ਦੀ ਘਟਨਾਵਾਂ ਨੂੰ ਰੋਕਣ ਲਈ ਕੋਈ ਕੋਸ਼ਿਸ਼ ਨਹੀਂ ਕੀਤੀ ਗਈ ਹੈ।