ਕੇਂਦਰ ਸਰਕਾਰ ਨੇ ਹਰਿਆਣਾ ਤੇ ਪੰਜਾਬ ਨੂੰ ਵੱਡਾ ਝਟਕਾ ਦਿੱਤਾ ਹੈ। ਹਵਾਈ ਅੱਡੇ ਦੇ ਨਾਮਕਰਨ ਵਾਲੇ ਦਿਨ ਕੇਂਦਰ ਸ਼ਾਸਿਤ ਪ੍ਰਦੇਸ਼ ਚੰਡੀਗੜ੍ਹ ਦਾ ਨਾਂ ਸ਼ਹੀਦ ਭਗਤ ਸਿੰਘ ਹਵਾਈ ਅੱਡੇ ਨਾਲ ਜੋੜ ਦਿੱਤਾ ਗਿਆ ਹੈ, ਜਦਕਿ ਪੰਚਕੂਲਾ ਅਤੇ ਮੋਹਾਲੀ ਦਾ ਕੋਈ ਜ਼ਿਕਰ ਨਹੀਂ ਹੈ।
ਇਸ ਤੋਂ ਪਹਿਲਾਂ ਹਰਿਆਣਾ ਪੰਚਕੂਲਾ ਅਤੇ ਪੰਜਾਬ ਮੁਹਾਲੀ ਨੂੰ ਇਸ ਵਿੱਚ ਸ਼ਾਮਲ ਕਰਨ ਦੀ ਮੰਗ ਕਰਦਾ ਰਿਹਾ ਹੈ। ਹਾਲਾਂਕਿ ਸ਼ਹੀਦ ਭਗਤ ਸਿੰਘ ਦਾ ਨਾਂ ਸਾਹਮਣੇ ਆਉਣ ਤੋਂ ਬਾਅਦ ਹੁਣ ਦੋਵਾਂ ਸੂਬਿਆਂ ਦੀਆਂ ਸਰਕਾਰਾਂ ਨੇ ਚੁੱਪ ਵੱਟ ਲਈ ਹੈ।
ਕੁਝ ਦਿਨ ਪਹਿਲਾਂ ਪੰਜਾਬ ਦੇ ਸੀਐਮ ਭਗਵੰਤ ਮਾਨ ਅਤੇ ਹਰਿਆਣਾ ਦੇ ਡਿਪਟੀ ਸੀਐਮ ਦੁਸ਼ਯੰਤ ਚੌਟਾਲਾ ਵਿਚਾਲੇ ਮੀਟਿੰਗ ਹੋਈ ਸੀ, ਜਿਸ ਵਿੱਚ ਹਵਾਈ ਅੱਡੇ ਦਾ ਨਾਂ ਸ਼ਹੀਦ ਭਗਤ ਸਿੰਘ ਦੇ ਨਾਂ ’ਤੇ ਰੱਖਣ ਦੀ ਸਹਿਮਤੀ ਬਣੀ ਸੀ। ਦੁਸ਼ਯੰਤ ਚੌਟਾਲਾ ਨੇ ਚੰਡੀਗੜ੍ਹ ਅਤੇ ਮੋਹਾਲੀ ਦੇ ਨਾਲ ਪੰਚਕੂਲਾ ਦਾ ਨਾਂ ਜੋੜਨ ਦੀ ਸਿਫਾਰਿਸ਼ ਕੀਤੀ ਸੀ। ਇਸ ਦੇ ਨਾਲ ਹੀ ਏਅਰਪੋਰਟ ਮੁਹਾਲੀ ਵਿੱਚ ਹੈ, ਇਸ ਲਈ ਪੰਜਾਬ ਦੇ ਸੀ.ਐੱਮ. ਭਗਵੰਤ ਮਾਨ ਏਅਰਪੋਰਟ ਦੇ ਨਾਮ ਨਾਲ ਮੁਹਾਲੀ ਜੋੜਨਾ ਚਾਹੁੰਦੇ ਸਨ।
‘ਮਨ ਕੀ ਬਾਤ’ ਪ੍ਰੋਗਰਾਮ ‘ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਹਵਾਈ ਅੱਡੇ ਦਾ ਨਾਂ ਸ਼ਹੀਦ ਭਗਤ ਸਿੰਘ ਦੇ ਨਾਂ ‘ਤੇ ਰੱਖਣ ਦਾ ਐਲਾਨ ਕੀਤਾ ਸੀ। ਪੀ.ਐੱਮ. ਨੇ ਕਿਹਾ ਸੀ ਕਿ ਏਅਰਪੋਰਟ ਦਾ ਨਾਂ ਰੱਖਣ ਦੀ ਕਈ ਸਾਲਾਂ ਤੋਂ ਮੰਗ ਕੀਤੀ ਜਾ ਰਹੀ ਸੀ। ਪ੍ਰਧਾਨ ਮੰਤਰੀ ਦੇ ਇਸ ਫੈਸਲੇ ਦਾ ਦੋਵਾਂ ਰਾਜਾਂ ਦੇ ਮੁੱਖ ਮੰਤਰੀਆਂ ਨੇ ਸਵਾਗਤ ਕੀਤਾ ਹੈ।
ਇਹ ਵੀ ਪੜ੍ਹੋ : ਦੇਸ਼ ਦੀ ਸਭ ਤੋਂ ਸਸਤੀ ਇਲੈਕਟ੍ਰਿਕ ਕਾਰ ਲਾਂਚ, 1 ਚਾਰਜ ‘ਚ ਦੌੜੇਗੀ 315 ਕਿਮੀ.
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ 2017 ਵਿੱਚ ਇਹ ਮਾਮਲਾ ਕੇਂਦਰ ਕੋਲ ਉਠਾਇਆ ਸੀ। ਕੇਂਦਰ ਦਾ ਇਹ ਫੈਸਲਾ ਸਹੀ ਹੈ। ਇਹ ਸ਼ਹੀਦ ਭਗਤ ਸਿੰਘ ਨੂੰ ਸ਼ਰਧਾਂਜਲੀ ਹੈ।
ਵੀਡੀਓ ਲਈ ਕਲਿੱਕ ਕਰੋ -: