No shortage of : ਸੰਗਰੂਰ : ਹਲਕਾ ਸੰਗਰੂਰ ਦੀ ਮੰਡੀਆਂ ਵਿੱਚ ਕਣਕ ਦੀ ਸਰਕਾਰੀ ਖਰੀਦ ਨਿਰਵਿਘਨ ਚੱਲ ਰਹੀ ਹੈ। ਕਿਸਾਨਾਂ ਵੱਲੋਂ ਮੰਡੀਆਂ ’ਚ ਲਿਆਂਦੀ ਫਸਲ ਦੀ ਨਾਲੋਂ-ਨਾਲ ਖਰੀਦ ਯਕੀਨੀ ਬਣਾਈ ਜਾ ਰਹੀ ਹੈ। ਖਰੀਦ ਨੂੰ ਲੈ ਕੇ ਜਿੱਥੇ ਕਿਧਰੇ ਕੋਈ ਥੋੜ੍ਹੀ ਬਹੁਤ ਸਮੱਸਿਆ ਪੇਸ਼ ਆਈ ਹੈ, ਪ੍ਰਸ਼ਾਸਨਿਕ ਅਧਿਕਾਰੀਆਂ ਵੱਲੋਂ ਤੁਰੰਤ ਹਲ ਕਰਨ ਨੂੰ ਤਵੱਜੋ ਦਿੱਤੀ ਜਾ ਰਹੀ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਚੇਅਰਮੈਨ ਮਾਰਕੀਟ ਕਮੇਟੀ ਸੰਗਰੂਰ ਸ਼੍ਰੀ ਅਨਿਲ ਕੁਮਾਰ ਘੀਚਾ ਨੇ ਅੱਜ ਸਥਾਨਕ ਮਾਰਕੀਟ ਕਮੇਟੀ ਦਫ਼ਤਰ ਵਿਖੇ ਵੱਖ-ਵੱਖ ਵਿਭਾਗੀ ਅਧਿਕਾਰੀਆਂ, ਆੜਤੀਆਂ ਨਾਲ ਖਰੀਦ ਪ੍ਰਬੰਧਾਂ ਨੂੰ ਲੈ ਕੇ ਸਮੀਖਿਆ ਮੀਟਿੰਗ ਦੌਰਾਨ ਕੀਤਾ। ਇਸ ਮੌਕੇ ਵਿਸ਼ੇਸ ਤੌਰ ਤੇ ਐਸ.ਡੀ.ਐਮ. ਸੰਗਰੂਰ ਸ੍ਰੀ ਟੀ.ਬੈਨਿਥ ਵੀ ਹਾਜ਼ਰ ਸਨ।
ਸ਼੍ਰੀ ਅਨਿਲ ਕੁਮਾਰ ਘੀਚਾ ਸਮੂਹ ਆੜਤੀਆਂ ਨੂੰ ਭਰੋਸਾ ਦਿੱਤਾ ਕਿ ਹਲਕਾ ਸੰਗਰੂਰ ’ਚ ਬਾਰਦਾਨੇ ਦੀ ਕੋਈ ਘਾਟ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਆੜ੍ਹਤੀਆਂ ਅਤੇ ਜਿੰਮੀਦਾਰਾਂ ਦੇ ਆਪਸੀ ਸਹਿਯੋਗ ਨਾਲ 80 ਫੀਸਦੀ ਤੋਂ ਵਧੇਰੇ ਕਣਕ ਦਾ ਕੰਮ ਮੁਕੰਮਲ ਹੋ ਚੁੱਕਿਆ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਉਨ੍ਹਾਂ ਦੀ ਫਸਲ ਦਾ ਪੂਰਾ ਭਾਅ ਮਿਲ ਰਿਹਾ ਹੈ ਅਤੇ ਮੰਡੀਆਂ ਵਿੱਚ ਰਾਜ ਸਰਕਾਰ ਵੱਲੋਂ ਕੀਤੇ ਪ੍ਰਬੰਧਾਂ ਤੋਂ ਕਿਸਾਨ ਪੂਰੀ ਤਰਾਂ ਖੁਸ਼ ਹਨ। ਉਨ੍ਹਾਂ ਕਿਹਾ ਕਿ ਕਿਸਾਨਾਂ ਦੇ ਆੜਤੀਆਂ ਦੇ ਰਿਸ਼ਤੇ ਨੂੰ ਮਜ਼ਬੂਤ ਬਣਾਉਣ ਲਈ ਰਾਜ ਸਰਕਾਰ ਵੱਲੋਂ ਸਿੱਧੀ ਅਦਾਇਗੀ ਲਈ ਲਿਆ ਫੈਸਲਾ ਜਿੰਮੀਦਾਰਾਂ ਲਈ ਲਾਹੇਵੰਦ ਸਾਬਿਤ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਮੰਡੀਆਂ ਅੰਦਰ ਬਾਰਦਾਨੇ ਦੀ ਆਈ ਖੜੋਤ ਨੂੰ ਹਲ ਕਰ ਲਿਆ ਗਿਆ ਹੈ ਅਤੇ ਹੁਣ ਬਾਰਦਾਨੇ ਦੀ ਕੋਈ ਕਮੀ ਨਹੀ ਹੈ। ਉਨ੍ਹਾਂ ਸਮੂਹ ਅਧਿਕਾਰੀਆਂ ਨੂੰ ਕਣਕ ਦੇ ਸੀਜ਼ਨ ਨੂੰ ਮੁਕੰਮਲ ਹੋਣ ਤੱਕ ਆਪਸੀ ਮਿਲਵਰਤਣ ਨਾਲ ਡਿਊਟੀ ਕਰਨ ਦੀ ਅਪੀਲ ਕੀਤੀ, ਤਾਂ ਜੋ ਖਰੀਦ ਕਾਰਜ਼ਾਂ ਨੂੰ ਵਧੀਆਂ ਢੰਗ ਨਾਲ ਨੇਪਰੇ ਚੜ੍ਹਾਇਆ ਜਾ ਸਕੇ।