ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਮੀਟਿੰਗ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਪ੍ਰਧਾਨਗੀ ਹੇਠ ਹੋਈ। ਅੰਤਰਿਮ ਕਮੇਟੀ ਵਿੱਚ ਅਹਿਮ ਫੈਸਲੇ ਲਏ ਗਏ। ਇਸ ਮੌਕੇ ਬੋਲਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਣ ਆਏ ਵੀ.ਆਈ.ਪੀਜ਼ ਨੂੰ ਸ੍ਰੀ ਹਰਿਮੰਦਰ ਸਾਹਿਬ ਦੇ ਅੰਦਰ ਸਿਰੋਪਾਓ ਦੇਣ ਤੋਂ ਬਾਅਦ ਪੈਦਾ ਹੋਏ ਵਿਵਾਦ ਬਾਰੇ ਪ੍ਰਧਾਨ ਧਾਮੀ ਨੇ ਕਿਹਾ ਕਿ ਹੁਣ ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਅੰਦਰ ਕਿਸੇ ਵੀ.ਆਈ.ਪੀ. ਸਨਮਾਨਿਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਦੀ ਕੋਠੀ ਜਾਂ ਸੂਚਨਾ ਦਫ਼ਤਰ ਵਿੱਚ ਉਨ੍ਹਾਂ ਦਾ ਸਨਮਾਨ ਕੀਤਾ ਜਾਵੇਗਾ।
ਜਥੇਦਾਰ ਦੀ ਸੁਰੱਖਿਆ ਨੂੰ ਲੈ ਕੇ ਐਡਵੋਕੇਟ ਧਾਮੀ ਨੇ ਕਿਹਾ ਕਿ ਸਰਕਾਰ ਨੇ ਬੇਲੋੜਾ ਡਰਾਮਾ ਕੀਤਾ ਹੈ। ਜਥੇਦਾਰ ਨੂੰ ਜ਼ੈੱਡ ਸੁਰੱਖਿਆ ਪ੍ਰਦਾਨ ਕਰਨ ਲਈ ਉਹ ਕੇਂਦਰ ਸਰਕਾਰ ਦੇ ਧੰਨਵਾਦੀ ਹਨ ਪਰ ਕੇਂਦਰ ਦੇ ਕਮਾਂਡੋਆਂ ਦਾ ਅਕਾਲ ਤਖ਼ਤ ਦੇ ਜਥੇਦਾਰ ਨਾਲ ਜਾਣਾ ਉਚਿਤ ਨਹੀਂ ਹੈ। ਉਨ੍ਹਾਂ ਕਿਹਾ ਕਿ ਜਥੇਦਾਰ ਨੂੰ ਕਿਸੇ ਤਰ੍ਹਾਂ ਦਾ ਕੋਈ ਖਤਰਾ ਨਹੀਂ ਹੈ।
ਇਸ ਤੋਂ ਇਲਾਵਾ SGPC ਨੇ ਵਜ਼ੀਫਿਆਂ ਦਾ ਵੀ ਐਾਲਨ ਕੀਤਾ। ਛੇਵੀਂ ਤੋਂ ਦਸਵੀਂ ਜਮਾਤ ਦੇ ਵਿਦਿਆਰਥੀਆਂ ਲਈ 3500, ਰੁ. ਗਿਆਰਵੀਂ ਅਤੇ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਲਈ 5,000, ਰੁ. ਗ੍ਰੈਜੂਏਸ਼ਨ ਦੇ ਵਿਦਿਆਰਥੀਆਂ ਲਈ 8,000 ਵਜ਼ੀਫੇ ਵਜੋਂ ਦਿੱਤੇ ਜਾਣਗੇ।
ਇਸ ਮੌਕੇ ਬੋਲਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸਿਕਲੀਗਰ ਭਾਈਚਾਰੇ ਦੇ ਬੱਚਿਆਂ ਦੀ ਪੜ੍ਹਾਈ ਲਈ ਸ਼੍ਰੋਮਣੀ ਅਕਾਲੀ ਦਲ ਵੱਲੋਂ ਪੂਰੀ ਫੀਸ ਅਦਾ ਕੀਤੀ ਜਾ ਰਹੀ ਹੈ ਅਤੇ ਇਸ ਨੂੰ ਨਿਰੰਤਰ ਜਾਰੀ ਰੱਖਿਆ ਜਾਵੇਗਾ।
ਵੀਡੀਓ ਲਈ ਕਲਿੱਕ ਕਰੋ -: