ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵੱਲੋਂ ਆਮ ਆਦਮੀ ਪਾਰਟੀ ਵੱਲੋਂ ਭਲਕੇ ਬੁਲਾਏ ਜਾਣ ਵਾਲੇ ਵਿਸ਼ੇਸ਼ ਸੈਸ਼ਨ ਨੂੰ ਰੱਦ ਕਰ ਦਿੱਤਾ ਗਿਆ ਹੈ। ਇਸ ‘ਤੇ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਵਿਰੋਧ ਪ੍ਰਗਟਾਇਆ ਹੈ। ਉਨ੍ਹਾਂ ਕਿਹਾ ਕਿ ਇਹ ਲੋਕਤੰਤਰ ਦੀ ਹੱਤਿਆ ਹੈ। ਦੋ ਦਿਨ ਪਹਿਲਾਂ ਰਾਜਪਾਲ ਨੇ ਸੈਸ਼ਨ ਦੀ ਇਜਾਜ਼ਤ ਦਿੱਤੀ। ਜਦੋਂ ਆਪ੍ਰੇਸ਼ਨ ਲੋਟਸ ਫੇਲ ਹੁੰਦਾ ਲੱਗਾ ਅਤੇ ਗਿਣਤੀ ਪੂਰੀ ਨਹੀਂ ਹੋਈ ਤਾਂ ਉਪਰ ਤੋਂ ਫੋਨ ਆਇਆ ਕਿ ਇਜਾਜ਼ਤ ਵਾਪਸ ਲੈ ਲਓ। ਅੱਜ ਦੇਸ਼ ਵਿਚ ਇਕ ਪਾਸੇ ਸੰਵਿਧਾਨ ਹੈ ਤੇ ਦੂਜੇ ਪਾਸੇ ਆਪ੍ਰੇਸ਼ਨ ਲੋਟਸ।
117 ਸੀਟਾਂ ਵਾਲੀਆਂ ਪੰਜਾਬ ਵਿਧਾਨ ਸਭਾ ਵਿਚ ਆਮ ਆਦਮੀ ਪਾਰਟੀ ਕੋਲ 92 ਵਿਧਾਇਕ ਹਨ ਤੇ ਉਸ ਨੂੰ ਪੂਰਨ ਬਹੁਮਤ ਹਾਸਲ ਹੈ। ਉਥੇ ਕਾਂਗਰਸ ਦੇ 18 ਵਿਧਾਇਕ ਹਨ। ਸ਼੍ਰੋਮਣੀ ਅਕਾਲੀ ਦਲ ਦੇ 3 ਤੇ ਭਾਜਪਾ ਦੇ ਸਿਰਫ 2 ਵਿਧਾਇਕ ਹਨ। ਭਗਵੰਤ ਮਾਨ ਨੇ ਕਿਹਾ ਸੀ ਕਿ ਲੋਕਾਂ ਨੇ ਉਨ੍ਹਾਂ ਦੀ ਸਰਕਾਰ ਨੂੰ ਬਹੁਮਤ ਦਿੱਤਾ ਹੈ ਪਰ ਕੁਝ ਤਾਕਤਾਂ ਪੈਸਿਆਂ ਦਾ ਲਾਲਚ ਦੇ ਕੇ ਉਨ੍ਹਾਂ ਦੇ ਵਿਧਾਇਕਾਂ ਨੂੰ ਲੁਭਾਉਣ ਵਿਚ ਲੱਗੀਆਂ ਹੋਈਆਂ ਹਨ। ਇਸੇ ਵਜ੍ਹਾ ਨਾਲ ਵਿਸ਼ੇਸ਼ ਸੈਸ਼ਨ ਬੁਲਾ ਕੇ ਭਰੋਸਾ ਹਾਸਲ ਕੀਤਾ ਜਾਵੇਗਾ।
ਵੀਡੀਓ ਲਈ ਕਲਿੱਕ ਕਰੋ -:
“ਮੂਸੇਵਾਲਾ ਦੀ ਮੌਤ ਤੇ ਰੋਇਆ ਸੀ ਪੂਰਾ ਕਸ਼ਮੀਰ ! ਇਹਨਾਂ ਦੇ ਦਿਲਾਂ ‘ਚ ਪੰਜਾਬੀਆਂ ਪ੍ਰਤੀ ਪਿਆਰ ਦੇਖ ਹੋ ਜਾਓਂਗੇ ਹੈਰਾਨ ! “
ਆਮ ਆਦਮੀ ਪਾਰਟੀ ਨੇ ਕਿਹਾ ਸੀ ਕਿ ਭਾਜਪਾ ਨੇ ਉਸ ਦੇ ਲਗਭਗ 10 ਵਿਧਾਇਕਾਂ ਨਾਲ ਸੰਪਰਕ ਕੀਤਾ ਹੈ ਤੇ ਉਨ੍ਹਾਂ ਨੂੰ 25-25 ਕਰੋੜ ਰੁਪਏ ਦਾ ਲਾਲਚ ਦਿੱਤਾ ਹੈ। ਮੁੱਖ ਮੰਤਰੀ ਦਫਤਰ ਦੇ ਇਕ ਬੁਲਾਰੇ ਨੇ ਕਿਹਾ ਸੀ ਕਿ ਕੈਬਨਿਟ ਦੀ ਸਿਫਾਰਸ਼ ਨੂੰ ਸੰਵਿਧਾਨ ਦੀ ਧਾਰਾ 174 (1) ਤਹਿਤ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਉਣ ਲਈ ਰਾਜਪਾਲ ਨੂੰ ਭੇਜਿਆ ਜਾਵੇਗਾ।