ਚੀਨ-ਪਾਕਿਸਤਾਨ ਆਰਥਿਕ ਗਲਿਆਰਾ (CPEC) ਪ੍ਰੋਜੈਕਟਾਂ ‘ਤੇ ਕੰਮ ਕਰ ਰਹੇ ਚੀਨੀ ਨਾਗਰਿਕਾਂ ਦੀ ਸੁਰੱਖਿਆ ਨੂੰ ਲੈ ਕੇ ਵਧਦੀਆਂ ਚਿੰਤਾਵਾਂ ਦੇ ਵਿਚਕਾਰ, ਪਾਕਿਸਤਾਨ ਅਤੇ ਚੀਨ ਨੇ ਚੀਨੀ ਕਰਮਚਾਰੀਆਂ ਦੀ ਆਵਾਜਾਈ ਲਈ ਬੁਲੇਟ-ਪਰੂਫ ਵਾਹਨਾਂ ਦੀ ਵਰਤੋਂ ਕਰਨ ਲਈ ਸਹਿਮਤੀ ਦਿੱਤੀ ਹੈ। ਕਰਮਚਾਰੀਆਂ ਨੂੰ ਅੱਤਵਾਦੀ ਹਮਲਿਆਂ ਤੋਂ ਬਚਾਉਣ ਲਈ ਇਹ ਫੈਸਲਾ ਲਿਆ ਗਿਆ ਹੈ।
ਕੁਝ ਦਿਨ ਪਹਿਲਾਂ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਹਿਬਾਜ਼ ਸ਼ਰੀਫ ਚੀਨ ਦੀ ਯਾਤਰਾ ‘ਤੇ ਗਏ ਸੀ। ਇਸ ਦੌਰਾਨ ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਨੇ ਉਨ੍ਹਾਂ ਦੇ ਸਾਹਮਣੇ ਪਾਕਿਸਾਤਨ ਵਿਚ ਚੀਨੀ ਨਾਗਰਿਕਾਂ ਦੀ ਸੁਰੱਖਿਆ ਦਾ ਮੁੱਦਾ ਉਠਾਇਆ ਸੀ। ਸੀਪੀਈਸੀ ਦੀ 11ਵੀਂ ਸੰਯੁਕਤ ਸਹਿਯੋਗ ਕਮੇਟੀ ਨੇ ਕਿਹਾ ਗਿਆ ਹੈ ਕਿ ਇਹ ਫੈਸਲਾ ਕੀਤਾ ਗਿਆ ਹੈ ਕਿ ਪ੍ਰੋਜੈਕਟਾਂ ‘ਤੇ ਕੰਮ ਕਰ ਰਹੇ ਸਾਰੇ ਚੀਨੀ ਨਾਗਰਿਕਾਂ ਦੇ ਬਾਹਰ ਜਾਣ ‘ਤੇ ਬੁਲੇਟ-ਪਰੂਫ ਵਾਹਨਾਂ ਦੀ ਵਰਤੋਂ ਕੀਤੀ ਜਾਵੇਗੀ।
ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਦੀ ਇਸ ਹਫ਼ਤੇ ਦੇ ਸ਼ੁਰੂ ਵਿੱਚ ਬੀਜਿੰਗ ਦੀ ਦੋ ਦਿਨਾਂ ਯਾਤਰਾ ਦੌਰਾਨ 11ਵੇਂ ਜੇਸੀਸੀ ਡਰਾਫਟ ‘ਤੇ ਹਸਤਾਖਰ ਨਹੀਂ ਕੀਤੇ ਗਏ ਸਨ। ਇਸ ਵਿਚ ਕਿਹਾ ਗਿਆ ਹੈ ਕਿ ਚੀਨੀ ਪੱਖ ਪਾਕਿਸਤਾਨੀ ਕਾਨੂੰਨ ਲਾਗੂ ਕਰਨ ਵਾਲੀਆਂ ਏਜੰਸੀਆਂ ਦੀ ਸਮਰੱਥਾ ਨੂੰ ਵਧਾਉਣ ਲਈ ਸੁਰੱਖਿਆ ਨਾਲ ਸਬੰਧਤ ਉਪਕਰਨ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ।
ਸ਼ਾਹਬਾਜ਼ ਦੇ ਦੌਰੇ ਦੌਰਾਨ ਜਿਨਪਿੰਗ ਨੇ ਉਨ੍ਹਾਂ ਨੂੰ ਕਿਹਾ ਕਿ ਮੈਂ ਪਾਕਿਸਤਾਨ ਵਿੱਚ ਚੀਨੀ ਲੋਕਾਂ ਦੀ ਸੁਰੱਖਿਆ ਨੂੰ ਲੈ ਕੇ ਬਹੁਤ ਚਿੰਤਤ ਹਾਂ। ਉਨ੍ਹਾਂ ਕਿਹਾ ਕਿ ਮੈਨੂੰ ਉਮੀਦ ਹੈ ਕਿ ਪਾਕਿਸਤਾਨ ਚੀਨੀ ਸੰਸਥਾਵਾਂ ਅਤੇ ਸਹਿਯੋਗ ਲਈ ਪਾਕਿਸਤਾਨ ਆਉਣ ਵਾਲੇ ਲੋਕਾਂ ਨੂੰ ਭਰੋਸੇਮੰਦ ਅਤੇ ਸੁਰੱਖਿਅਤ ਮਾਹੌਲ ਪ੍ਰਦਾਨ ਕਰੇਗਾ। ਆਪਣੇ ਕਰਮਚਾਰੀਆਂ ‘ਤੇ ਵਾਰ-ਵਾਰ ਹਮਲਿਆਂ ਦੇ ਵਿਚਕਾਰ, ਚੀਨ ਪਾਕਿਸਤਾਨ ‘ਤੇ ਦਬਾਅ ਬਣਾ ਰਿਹਾ ਹੈ ਕਿ ਉਹ ਚੀਨੀ ਸੁਰੱਖਿਆ ਏਜੰਸੀਆਂ ਨੂੰ ਆਪਣੇ ਨਾਗਰਿਕਾਂ ਦੀ ਸੁਰੱਖਿਆ ਕਰਨ ਦੀ ਇਜਾਜ਼ਤ ਦੇਣ।
ਵੀਡੀਓ ਲਈ ਕਲਿੱਕ ਕਰੋ -: