ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਹਾਲ ਹੀ ਵਿਚ ਕਾਂਗਰਸੀ ਵਰਕਰਾਂ ਨੂੰ ਇਕ ਖੁਸ਼ਖਬਰੀ ਸੁਣਾਉਂਦਿਆਂ ਕਿਹਾ ਕਿ ਉਨ੍ਹਾਂ ਨੂੰ ਉਮੀਦ ਹੈ ਕਿ ਜਲਦੀ ਹੀ ਮਹਾਰਾਸ਼ਟਰ ਵਾਂਗ ਭਾਜਪਾ ਪੰਜਾਬ ਵਿਚ ਵੀ ਸਰਕਾਰ ਡੇਗ ਦੇਵੇਗੀ। ਇਸ ‘ਤੇ‘ਆਪ’ ਪੰਜਾਬ ਦੇ ਮੁੱਖ ਬੁਲਾਰੇ ਮਲਵਿੰਦਰ ਸਿੰਘ ਕੰਗ ਨੇ ਪ੍ਰਤੀਕਿਰਿਆ ਦਿੱਤੀ ਹੈ।
‘ਆਪ’ ਆਗੂ ਕੰਗ ਨੇ ਕਿਹਾ ਕਿ ਹੁਣ ਇਹ ਤਾਂ ਸਾਬਤ ਹੋ ਗਿਆ ਕਿ ਪ੍ਰਤਾਪ ਸਿੰਘ ਬਾਜਵਾ ਪ੍ਰਤਾਪ ਸਿੰਘ ‘ਭਾਜਪਾ’ ਬਣ ਗਏ ਹਨ’। ਮਤਲਬ ਪੰਜਾਬ ‘ਚ ਭਾਜਪਾ ਦੇ ‘ਆਪ੍ਰੇਸ਼ਨ ਲੋਟਸ’ ਨੂੰ ਸਫਲ ਬਣਾਉਣ ਲਈ ਕਾਂਗਰਸ ਅਤੇ ਇਸ ਦੇ ਸਾਰੇ ਵੱਡੇ ਆਗੂ ਭਾਜਪਾ ਨਾਲ ਮਿਲ ਕੇ ਕੰਮ ਕਰ ਰਹੇ ਹਨ।
ਉਨ੍ਹਾਂ ਕਿਹਾ ਕਿ ਮੈਨੂੰ ਬਾਜਵਾ ਦਾ ਇਹ ਬਿਆਨ ਸੁਣ ਕੇ ਬਹੁਤ ਹੈਰਾਨਗੀ ਹੋਈ ਹੈ ਪਰ ਨਾਲ ਹੀ ਇਹ ਵੀ ਸਾਬਤ ਹੋ ਗਿਆ ਹੈ ਕਿ ਬਾਜਵਾ ਪੰਜਾਬ ਵਿਚ ਭਾਜਪਾ ਦੇ ਏਜੰਟ ਵਜੋਂ ਕੰਮ ਕਰ ਰਹੇ ਹਨ ਜਿਨ੍ਹਾਂ ਦਾ ਇਕੋ-ਇਕ ਉਦੇਸ਼ ਪੰਜਾਬ ਦੇ ਲੋਕਾਂ ਦੁਆਰਾ ਚੁਣੀ ਗਈ ਸਰਕਾਰ ਨੂੰ ਡੇਗਣਾ ਹੈ।
ਕੰਗ ਨੇ ਬਾਜਵਾ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਵਿਰੋਧੀ ਧਿਰ ਦੇ ਆਗੂ ਹਨ ਤੇ ਉਹ ਭੂਮਿਕਾ ਹੀ ਨਿਭਾਉਣ ਨਾ ਕੀ ਭਾਜਪਾ ਦੇ ਏਜੰਟ ਵਜੋਂ ਕੰਮ ਕਰਨ। ਜੇਕਰ ਉਹ ਤਿੰਨ ਕਰੋੜ ਲੋਕਾਂ ਵੱਲੋਂ ਚੁਣੀ ਗਈ ਸਰਕਾਰ ਨੂੰ ਡੇਗਣ ਦੀ ਕੋਸ਼ਿਸ਼ ਕਰਨਗੇ ਤਾਂ ਉਨ੍ਹਾਂ ਨੂੰ ਕਦੇ ਮੁਆਫ ਨਹੀਂ ਕੀਤਾ ਜਾਵੇਗਾ।
ਵੀਡੀਓ ਲਈ ਕਲਿੱਕ ਕਰੋ -: