ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਿਰੋਪਾਓ ਦੀ ਸੁਚੱਜੀ ਵਰਤੋਂ ਲਈ ਵੀ ਨਿਯਮ ਨਿਰਧਾਰਤ ਕੀਤੇ ਗਏ ਹਨ। ਨਵੇਂ ਨਿਯਮਾਂ ਮੁਤਾਬਕ ਸ਼੍ਰੋਮਣੀ ਕਮੇਟੀ ਵੱਲੋਂ ਫੈਸਲਾ ਲਿਆ ਗਿਆ ਹੈ ਕਿ ਹੁਣ ਹਰ ਹਰ ਵਿਦਿਅਕ ਅਦਾਰੇ ਅੰਦਰ ਸਿਰੋਪਾਓ, ਲੋਈ ਅਤੇ ਸਨਮਾਨ ਚਿੰਨ੍ਹ ਦੀ ਥਾਂ ਸਿਰਫ ਪੁਸਤਕਾਂ ਹੀ ਦਿੱਤੀਆਂ ਜਾਣਗੀਆਂ।
ਇਹ ਐਲਾਨ ਐਡਵੋਕੇਟ ਧਾਮੀ ਵੱਲੋਂ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਦੌਰਾਨ ਕੀਤਾ ਗਿਆ। ਉਨ੍ਹਾਂ ਆਖਿਆ ਕਿ ਕੇਵਲ ਪੰਥਕ ਕਾਰਜਾਂ ਲਈ ਯੋਗਦਾਨ ਪਾਉਣ ਵਾਲਿਆਂ ਨੂੰ ਸਿਰੋਪਾਓ ਦਿੱਤਾ ਜਾਵੇਗਾ, ਜਦਕਿ ਬਾਕੀ ਸਤਿਕਾਰਤ ਸ਼ਖ਼ਸੀਅਤਾਂ ਨੂੰ ਪੁਸਤਕਾਂ ਭੇਟ ਕੀਤੀਆਂ ਜਾਣਗੀਆਂ। ਇਸ ਤੋਂ ਇਲਾਵਾ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਐਡਵੋਕੇਟ ਧਾਮੀ ਨੇ ਐਲਾਨ ਕੀਤਾ ਕਿ ਹੁਣ ਤੋਂ SGPC ਦਾ youtube ਚੈਨਲ 24 ਘੰਟੇ ਚੱਲੇਗਾ ।
ਉਨ੍ਹਾਂ ਇਹ ਵੀ ਦੱਸਿਆ ਕਿ ਅੰਤ੍ਰਿੰਗ ਕਮੇਟੀ ਨੇ ਸ਼੍ਰੋਮਣੀ ਕਮੇਟੀ ਅੰਦਰ ਅਗਲੇ 6 ਮਹੀਨਿਆਂ ਲਈ ਭਰਤੀ ’ਤੇ ਮੁਕੰਮਲ ਰੋਕ ਲਗਾਉਣ ਦਾ ਫੈਸਲਾ ਲਿਆ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਕੇਵਲ ਵੱਡੇ ਜੋੜ ਮੇਲਿਆਂ ਮੌਕੇ ਲੋੜ ਅਨੁਸਾਰ ਆਰਜੀ ਲੇਬਰ ਹੀ ਲਗਾਈ ਜਾ ਸਕੇਗੀ।
ਇਹ ਵੀ ਪੜ੍ਹੋ : ਪਟਵਾਰੀ ਤੋਂ ਪ੍ਰੇਸ਼ਾਨ ਹੋ ਵਿਅਕਤੀ ਨੇ ਨਿਗਲਿਆ ਜ਼ਹਿਰ, DC ਦਫਤਰ ਅੰਦਰ ਕੀਤੀ ਖੁਦਕੁਸ਼ੀ ਦੀ ਕੋਸ਼ਿਸ਼
ਇਸ ਤੋਂ ਇਲਾਵਾ ਇਕ ਹੋਰ ਫੈਸਲਾ ਵੀ ਐੱਸਜੀਸੀਪੀ ਵੱਲੋਂ ਲਿਆ ਗਿਆ ਜਿਸ ਵਿਚ ਕਿਹਾ ਗਿਆ ਹੈ ਕਿ ਕਿਸੇ ਵੀ ਵਿਅਕਤੀ ਨੂੰ ਆਪਣੇ ਸਰੀਰ ਦੇ ਕਿਸੇ ਵੀ ਹਿੱਸੇ ‘ਚ ਗੁਰਬਾਣੀ ਦੀ ਤੁਕ ਜਾਂ ਸਿੱਖਾਂ ਦੇ ਧਾਰਮਿਕ ਚਿੰਨ੍ਹਾਂ ਦਾ ਟੈਟੂ ਬਣਾਉਣ ਦਾ ਅਧਿਕਾਰ ਨਹੀਂ ਹੈ। ਜੋ ਅਜਿਹਾ ਕਰੇਗਾ, ਉਸ ਵਿਰੁੱਧ ਕੇਸ ਦਰਜ ਕੀਤਾ ਜਾਵੇਗਾ। ਇਹ ਫੈਸਲਾ ਸ਼੍ਰੋਮਣੀ ਕਮੇਟੀ ਵੱਲੋਂ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਆਈਪੀਸੀ ਦੀ ਧਾਰਾ 295-ਏ ਤਹਿਤ ਕਾਰਵਾਈ ਕੀਤੀ ਜਾਵੇਗੀ।
ਵੀਡੀਓ ਲਈ ਕਲਿੱਕ ਕਰੋ -: