ਵਿਦੇਸ਼ ਜਾਣ ਦੇ ਚਾਹਵਾਨ ਪੰਜਾਬ ਦੇ ਲੋਕਾਂ ਲਈ ਚੰਗੀ ਖਬਰ ਹੈ, ਹੁਣ ਉਹ ਘਰ ਬੈਠੇ ਹੀ ਵੈਰੀਫਿਕੇਸ਼ਨ ਕਰਵਾ ਸਕਣਗੇ। ਇਸ ਸਕੀਮ ਤਹਿਤ ਆਪਣੇ ਇਲਾਕੇ ਦੇ ਸੁਵਿਧਾ ਕੇਂਦਰਾਂ ਜਾਂ ਸਾਂਝ ਕੇਂਦਰਾਂ ਤੋਂ ਸਰਟੀਫਿਕੇਟ ਲੈ ਸਕਣਗੇ। ਐਨਆਰਆਈ ਵਿਭਾਗ ਨੇ ਇਸ ਸਕੀਮ ਲਈ ਪ੍ਰਸਤਾਵ ਤਿਆਰ ਕੀਤਾ ਹੈ। ਦਸੰਬਰ ਦੇ ਅਖੀਰ ਤੱਕ ਲੋਕਾਂ ਨੂੰ ਇਹ ਸਹੂਲਤ ਮਿਲਣੀ ਸ਼ੁਰੂ ਹੋ ਜਾਵੇਗੀ।
ਫਿਲਹਾਲ ਸੂਬੇ ਦੇ ਲੋਕਾਂ ਨੂੰ ਵਿਦੇਸ਼ ਜਾਣ ਤੋਂ ਪਹਿਲਾਂ ਵੈਰੀਫਿਕੇਸ਼ਨ ਲਈ ਚੰਡੀਗੜ੍ਹ ਆਉਣਾ ਪੈਂਦਾ ਹੈ। ਇਸ ਵਿੱਚ ਪੈਸੇ ਦੇ ਨਾਲ-ਨਾਲ ਲੋਕਾਂ ਦਾ ਸਮਾਂ ਵੀ ਬਰਬਾਦ ਹੁੰਦਾ ਹੈ। ਵਿਦੇਸ਼ਾਂ ਵਿੱਚ ਵਸਦੇ ਸੂਬੇ ਦੇ ਲੋਕ ਪਹਿਲਾਂ ਹੀ ਸਰਕਾਰ ਤੋਂ ਪੁਲਿਸ ਵੈਰੀਫਿਕੇਸ਼ਨ ਆਨਲਾਈਨ ਕਰਨ ਦੀ ਮੰਗ ਕਰ ਚੁੱਕੇ ਹਨ।
ਹੁਣ ਸਰਕਾਰ ਨੇ ਵਿਦੇਸ਼ਾਂ ‘ਚ ਰਹਿੰਦੇ ਅਤੇ ਇੱਥੋਂ ਜਾਣ ਵਾਲੇ ਲੋਕਾਂ ਨੂੰ ਰਾਹਤ ਦੇਣ ਲਈ ਆਨਲਾਈਨ ਵੈਰੀਫਿਕੇਸ਼ਨ ਦੀ ਤਿਆਰੀ ਸ਼ੁਰੂ ਕਰ ਦਿੱਤੀ ਹੈ। ਇਸ ਤਹਿਤ ਲੋਕ ਘਰ ਬੈਠੇ ਹੀ ਆਨਲਾਈਨ ਅਪਲਾਈ ਕਰਕੇ ਸਬੰਧਤ ਖੇਤਰ ਦੇ ਸੁਵਿਧਾ ਕੇਂਦਰਾਂ ਜਾਂ ਸਾਂਝ ਕੇਂਦਰਾਂ ਤੋਂ ਸਰਟੀਫਿਕੇਟ ਲੈ ਸਕਣਗੇ।
ਹਾਲ ਹੀ ਵਿੱਚ ਵਿਦੇਸ਼ਾਂ ਵਿੱਚ ਵਸੇ ਪੰਜਾਬੀਆਂ ਨੂੰ ਆਪਣੇ ਵਤਨ ਪਰਤਣ ਸਮੇਂ ਏਅਰਪੋਰਟ ’ਤੇ ਪੇਸ਼ ਆਉਂਦੀਆਂ ਮੁਸ਼ਕਲਾਂ ਨੂੰ ਦੂਰ ਕਰਨ ਲਈ ਸਰਕਾਰ ਨੇ ਪ੍ਰਬੰਧ ਕੀਤੇ ਹਨ। ਇਸ ਦੇ ਲਈ ਸਰਕਾਰ ਹਵਾਈ ਅੱਡਿਆਂ ‘ਤੇ ਹੀ ਕਾਲ ਸੈਂਟਰ ਸਥਾਪਿਤ ਕਰ ਰਹੀ ਹੈ। ਇਨ੍ਹਾਂ ਕਵਿੱਕ ਰਿਸਪਾਂਸ ਸੈਂਟਰਾਂ ਨੂੰ ਸੱਤੇ ਦਿਨ 24 ਘੰਟੇ ਸਰਗਰਮ ਰੱਖਿਆ ਜਾਏਗਾ।
ਵੀਡੀਓ ਲਈ ਕਲਿੱਕ ਕਰੋ -:
Atta Burfi Recipe | ਦੁੱਧ ਅਤੇ ਖੋਏ ਤੋਂ ਬਿਨਾਂ ਆਟਾ ਬਰਫੀ | Wheat Flour Burfi | Diwali Special Desserts
ਪੰਜਾਬ ਦਾ ਐੱਨ.ਆਰ.ਆਈ. ਵਿਭਾਗ ਵੱਖ-ਵੱਖ ਦੇਸ਼ਾਂ ਵਿੱਚ ਪ੍ਰਵਾਸੀਆਂ ਦੀ ਸਹੂਲਤ ਲਈ ਪੰਜਾਬ ਸਰਕਾਰ ਦੀ ਤਰਫੋਂ ਤਾਇਨਾਤ ਕੋਆਰਡੀਨੇਟਰਾਂ ਨੂੰ ਹੋਰ ਮਜ਼ਬੂਤ ਕਰੇਗਾ। ਵਿਭਾਗ ਇਨ੍ਹਾਂ ਕੋਆਰਡੀਨੇਟਰਾਂ ਨੂੰ ਇਸ ਕੰਮ ਲਈ ਮਾਨਤਾ ਦਿਵਾਉਣ ਲਈ ਵਿਦੇਸ਼ ਮੰਤਰਾਲੇ ਨਾਲ ਤਾਲਮੇਲ ਬਣਾ ਕੇ ਕੰਮ ਕਰੇਗਾ। ਤਾਂ ਜੋ ਸਬੰਧਤ ਦੇਸ਼ਾਂ ਦੇ ਦੂਤਘਰ ਅਤੇ ਹਾਈ ਕਮਿਸ਼ਨਰ ਦਫਤਰ ਪ੍ਰਵਾਸੀਆਂ ਦੀ ਮਦਦ ਲਈ ਵਧੇਰੇ ਅਸਰਦਾਰ ਢੰਗ ਨਾਲ ਕੰਮ ਕਰ ਸਕਣ।
ਇਹ ਵੀ ਪੜ੍ਹੋ : ਡ੍ਰਾਈਫਰੂਟ ਕੰਪਨੀਆਂ ਦੇ ਲੁਧਿਆਣਾ-ਅੰਮ੍ਰਿਤਸਰ ਦਫਤਰਾਂ ‘ਚ ਇਨਕਮ ਟੈਕਸ ਨੇ ਮਾਰਿਆ ਛਾਪਾ
ਪੰਜਾਬ ਦੇ ਐੱਨ.ਆਰ.ਆਈ. ਮਾਮਲਿਆਂ ਨਾਲ ਜੁੜੇ ਮੰਤਰੀ ਪਰਗਟ ਸਿੰਘ ਨੇ ਇਸ ਬਾਰੇ ਕਿਹਾ ਕਿ ਇੱਕ ਸੰਗਠਿਤ ਪੋਰਟਲ ਬਣਾਇਆ ਜਾਵੇਗਾ ਤਾਂ ਜੋ ਪ੍ਰਵਾਸੀ ਭਾਰਤੀਆਂ ਨਾਲ ਸਬੰਧਤ ਹਰ ਤਰ੍ਹਾਂ ਦੀਆਂ ਸੇਵਾਵਾਂ ਅਤੇ ਸੂਬਾ ਸਰਕਾਰ ਵੱਲੋਂ ਕੀਤੇ ਜਾ ਰਹੇ ਕੰਮਾਂ ਦਾ ਵੇਰਵਾ ਇੱਕ ਥਾਂ ‘ਤੇ ਮਿਲ ਸਕੇ। ਪੋਰਟਲ ਰਾਹੀਂ ਐੱਨ.ਆਰ.ਆਈ. ਪੰਜਾਬ ਰਾਜ ਸਰਕਾਰ ਨਾਲ ਆਸਾਨੀ ਨਾਲ ਰਾਬਤਾ ਕਾਇਮ ਕਰ ਸਕਣਗੇ।
ਪੰਜਾਬ ਦੇ ਬਹੁਤੇ ਪਰਿਵਾਰ ਵਿਦੇਸ਼ਾਂ ਵਿੱਚ ਰਹਿੰਦੇ ਹਨ। ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨਾ ਸਰਕਾਰ ਦੀ ਜ਼ਿੰਮੇਵਾਰੀ ਹੈ। ਪੰਜਾਬ ਸਰਕਾਰ ਪ੍ਰਵਾਸੀ ਭਾਰਤੀਆਂ ਲਈ ਕਈ ਸਕੀਮਾਂ ਲਿਆਉਣ ਦੀ ਤਿਆਰੀ ਕਰ ਰਹੀ ਹੈ।