ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸੂਬੇ ਬਰ ਦੀਆਂ ਜੇਲ੍ਹਾਂ ਵਿਚ ਕਿਸੇ ਵੀ ਤਰ੍ਹਾਂ ਦੀ ਸੁਰੱਖਿਆ ਵਿਚ ਕੁਤਾਹੀ ਲਈ ਅਧਿਕਾਰੀਆਂ ਤੇ ਸਟਾਫ ਨੂੰ ਨਿੱਜੀ ਤੌਰ ‘ਤੇ ਜ਼ਿੰਮੇਵਾਰ ਠਹਿਰਾਇਆ ਜਾਵੇਗਾ। ਇਥੇ ਨਵੀਂ ਜ਼ਿਲ੍ਹਾ ਜੇਲ ਦਾ ਮੁਆਇਨਾ ਕਰਨ ਪਹੁੰਚੇ ਮੁੱਖ ਮੰਤਰੀ ਨੇ ਸਪੱਸ਼ਟ ਕੀਤਾ ਕਿ ਸੂਬੇ ਭਰ ਦੀਆਂ ਜੇਲ੍ਹਾਂ ਵਿਚ ਵਿਗਿਆਨਕ ਤਰੀਕਿਆਂ ਦੇ ਆਧਾਰ ‘ਤੇ ਪੁਖਤਾ ਸੁਰੱਖਿਆ ਢਾਂਚਾ ਮੁਹਈਆ ਕੀਤਾ ਜਾ ਰਿਹਾ ਹੈ। ਸੂਬਾ ਸਰਕਾਰ ਨੇ ਜੇਲ੍ਹਾਂ ਵਿਚ ਸੁਰੱਖਿਆ ਤੰਤਰ ਨੂੰ ਸਮੇਂ ਦੇ ਸਾਥੀ ਬਣਾਉਣ ਲਈ ਵਿਭਾਗ ਨੂੰ ਵਾਹਨ ਮੁਹੱਈਆ ਕਰਾਉਣ ਦੇ ਨਾਲ-ਨਾਲ ਜੇਲ੍ਹਾਂ ਵਿਚ ਜੈਮਰਾਂ ਡੋਰ ਮੇਟਲ ਡਿਟੈਕਟਰ ਤੇ ਹੋਰ ਉਪਕਰਣ ਪਹਿਲਾਂ ਹੀ ਲਗਾ ਦਿੱਤੇ ਗਏ ਹਨ। ਪਰ ਇਹ ਹੈਰਾਨ ਕਰਨ ਵਾਲੀ ਗੱਲ ਹੈ ਕਿ ਅਜੇ ਵੀ ਜੇਲ੍ਹਾਂ ਵਿਚ ਮੋਬਾਈਲ ਤੇ ਨਸ਼ੇ ਮਿਲ ਰਹੇ ਹਨ।
CM ਮਾਨ ਨੇ ਕਿਹਾ ਕਿ ਜੇਲ੍ਹ ਸਟਾਫ ਦੀ ਅਜਿਹੀ ਕੁਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੋ ਅਧਿਕਾਰੀ ਇਸ ਤਰ੍ਹਾਂ ਦੀਆਂ ਕੁਤਾਹੀਆਂ ਲਈ ਜ਼ਿੰਮੇਵਾਰ ਪਾਇਆ ਗਿਆ, ਉਸ ਖਿਲਾਫ ਸਖਤ ਕਦਮ ਚੁੱਕਿਆ ਜਾਵੇਗਾ। ਇਸ ਲਈ ਜੇਲ੍ਹਾਂ ਦੀ ਕਾਰਜਪ੍ਰਣਾਲੀ ਦੀ ਦੇਖ-ਰੇਖ ਕਰ ਰਹੇ ਅਧਿਕਾਰੀਆਂ ਨੂੰ ਜ਼ਿੰਮੇਵਾਰ ਠਹਿਰਾਇਆ ਜਾਵੇਗਾ ਤੇ ਉਨ੍ਹਾਂ ਵਿਰੁੱਧ ਸਖਤ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ:ਕਰਨਾਟਕ ‘ਚ 5 ਸਾਲਾਂ ਬੱਚੀ ‘ਚ Zika ਵਾਇਰਸ ਦੀ ਪੁਸ਼ਟੀ, ਸਿਹਤ ਵਿਭਾਗ ਵੱਲੋਂ ਅਲਰਟ ਜਾਰੀ
ਜੇਲ੍ਹਾਂ ਵਿਚ ਨਸ਼ਿਆਂ ਤੇ ਮੋਬਾਈਲਾਂ ਦੀ ਸਪਲਾਈ ‘ਤੇ ਸਖਤੀ ਨਾਲ ਨਕੇਲ ਕੱਸਣ ਦੀ ਜ਼ਰੂਰਤ ਦੀ ਸਮੀਖਿਆ ਕਰਦੇ ਹੋਏ ਮੁੱਖ ਮੰਤਰੀ ਨੇ ਇਸ ਗੈਰ-ਕਾਨੂੰਨੀ ਕਵਾਇਦ ਨੂੰ ਰੋਕਣ ਲਈ ਅਧਿਕਾਰੀਆਂ ਨੂੰ ਹੁਕਮ ਦਿੱਤੇ। ਉਨ੍ਹਾਂ ਕਿਹਾ ਕਿ ਜੇਲ੍ਹਾਂ ਦੀ ਸੁਰੱਖਿਆ ਨੂੰ ਸੂਬਾ ਸਰਕਾਰ ਸਭ ਤੋਂ ਵੱਧ ਪਹਿਲ ਦੇ ਰਹੀ ਹੈ ਤੇ ਇਸ ਦੇ ਨਾਲ ਕਿਸੇ ਵੀ ਤਰ੍ਹਾਂ ਦਾ ਸਮਝੌਤਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਜੇਲ੍ਹ ਬੰਦੀਆਂ ਵਿਚ ਅਨੁਸ਼ਾਸਨਹੀਣਤਾ ਦੀਆਂ ਵਧੀਆਂ ਘਟਨਾਵਾਂ ‘ਤੇ ਡੂੰਘੀ ਚਿੰਤਾ ਜ਼ਾਹਿਰ ਕੀਤੀ।
ਵੀਡੀਓ ਲਈ ਕਲਿੱਕ ਕਰੋ -: