ਪੰਜਾਬ ‘ਚ ਵੱਡੇ ਪੱਧਰ ‘ਤੇ ਮਾਲ ਵਿਭਾਗ ਦੇ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ। ਸਰਕਾਰ ਨੇ ਸੂਬੇ ਦੀਆਂ 157 ਤਹਿਸੀਲਾਂ, ਸਬ-ਤਹਿਸੀਲਾਂ ਦੇ ਤਹਿਸੀਲਦਾਰਾਂ ਅਤੇ ਨਾਇਬ ਤਹਿਸੀਲਦਾਰਾਂ ਦੇ ਤਬਾਦਲੇ ਕੀਤੇ ਹਨ। ਸ਼ੁੱਕਰਵਾਰ ਰਾਤ ਨੂੰ 94 ਅਧਿਕਾਰੀਆਂ ਦੇ ਤਬਾਦਲੇ ਦੇ ਹੁਕਮ ਜਾਰੀ ਕੀਤੇ ਗਏ ਸਨ। ਦੂਜੇ ਪਾਸੇ ਸ਼ਨੀਵਾਰ ਸਵੇਰੇ 63 ਹੋਰ ਤਹਿਸੀਲਦਾਰਾਂ ਦੇ ਤਬਾਦਲੇ ਦੇ ਹੁਕਮ ਜਾਰੀ ਕੀਤੇ ਗਏ ਹਨ। ਸਾਰੇ ਅਧਿਕਾਰੀਆਂ ਨੂੰ ਆਪੋ-ਆਪਣੇ ਨਵੇਂ ਸਟੇਸ਼ਨਾਂ ‘ਤੇ ਜੁਆਇਨ ਕਰਨ ਲਈ ਕਿਹਾ ਗਿਆ ਹੈ।
ਵੀਡੀਓ ਲਈ ਕਲਿੱਕ ਕਰੋ -: