ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਪ ਸਰਕਾਰ ਨੇ ਸਾਰੇ ਮਹਿਕਮਿਆਂ ਨੂੰ ਪੱਤਰ ਜਾਰੀ ਕਰਕੇ ਹਿਦਾਇਤ ਦਿੱਤੀ ਹੈ ਕਿ ਕੋਈ ਵੀ ਅਧਿਕਾਰੀ ਆਪਣੇ ਸੀਨੀਅਰ ਅਧਿਕਾਰੀ ਦੀ ਇਜਾਜ਼ਤ ਬਗੈਰ ਆਪਣਾ ਹੈੱਡਕੁਆਰਟਰ ਨਹੀਂ ਛੱਡੇਗਾ। ਇਹ ਗੱਲ ਮੰਗਲਵਾਰ ਨੂੰ ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦੌਰਾਨ ‘ਆਪ’ ਵਿਧਾਇਕ ਦਿਨੇਸ਼ ਚੱਢਾ ਦੇ ਧਿਆਨ ਖਿੱਚ ਮਤੇ ਦੇ ਜਵਾਬ ਵਿੱਚ ਸ਼ਾਸਨ ਸੁਧਾਰ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਕਹੀ।
ਦਿਨੇਸ਼ ਚੱਢਾ ਨੇ ਆਪਣੇ ਮਤੇ ਰਾਹੀਂ ਧਿਆਨ ਖਿਚਵਾਇਆ ਕਿ ਲੰਮੇ ਸਮੇਂ ਤੋਂ ਸਰਕਾਰੀ ਪ੍ਰਸ਼ਾਸਨਿਕ ਅਧਿਕਾਰੀ ਆਪਣੇ ਸਟੇਸ਼ਨ ‘ਤੇ ਰਹਿਣ ਦੀ ਬਜਾਏ ਸ਼ਾਮ ਪੰਜ ਵਜੇ ਤੋਂ ਬਾਅਦ ਚੰਡੀਗੜ੍ਹ, ਮੋਹਾਲੀ ਜਾਂ ਹੋਰ ਥਾਵਾਂ ‘ਤੇ ਆਪਣੇ ਘਰਾਂ ਨੂੰ ਪਰਤ ਜਾਂਦੇ ਹਨ। ਇਸ ਨਾਲ ਦਾ ਜਨਤਕ ਕੰਮਕਾਜ ‘ਤੇ ਬਹੁਤ ਮਾੜਾ ਅਸਰ ਪੈਂਦਾ ਹੈ। ਚੱਢਾ ਨੇ ਇਸ ਸਬੰਧੀ ਜ਼ਰੂਰੀ ਹੁਕਮ ਜਾਰੀ ਕਰਨ ਦੀ ਮੰਗ ਕੀਤੀ। ਇਸ ਦੇ ਜਵਾਬ ਵਿੱਚ ਮੀਤ ਹੇਅਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਦਾ ਨਾਅਰਾ ਹੈ ‘ਲੋਕਾਂ ਦੀ ਸਰਕਾਰ ਲੋਕਾਂ ਦੇ ਦੁਆਰ’। ਇਸ ਨਾਰੇ ਨੂੰ ਪ੍ਰੈਕਟੀਕਲ ਰੂਪ ਦਿੰਦੇ ਹੋਏ ਮੁੱਖ ਮੰਤਰੀ ਦੇ ਨਿਰਦੇਸ਼ ‘ਤੇ ਆਮ ਰਾਜ ਪ੍ਰਬੰਧ ਵਿਭਾਗ ਵੱਲੋਂ ਬਾਕਾਇਦਾ ਪੱਤਰ ਜਾਰੀ ਕਰ ਦਿੱਤਾ ਗਿਆ ਹੈ।
‘ਆਪ’ ਵਿਧਾਇਕਾ ਸਰਵਜੀਤ ਕੌਰ ਮਾਣੂੰਕੇ ਨੇ ਧਿਆਨ ਦਿਵਾਊ ਮਤੇ ਰਾਹੀਂ ਜਗਰਾਉਂ ਹਲਕੇ ਵਿੱਚ ਇੱਕ ਨਿੱਜੀ ਕੰਪਨੀ ਵੱਲੋਂ ਘਰਾਂ ਦੇ ਬਾਹਰ ਬਿਜਲੀ ਦੇ ਮੀਟਰਾਂ ਨੂੰ ਸ਼ਿਫਟ ਕਰਨ ਅਤੇ ਉੱਚਾ ਕਰਨ ਦਾ ਮੁੱਦਾ ਉਠਾਇਆ। ਤਜਵੀਜ਼ ਵਿੱਚ ਮਾਣੂੰਕੇ ਨੇ ਹਲਕੇ ਦੇ ਪਿੰਡਾਂ ਵਿੱਚ ਪੁਰਾਣੀਆਂ ਤਾਰਾਂ ਨੂੰ ਬਦਲਣ ਦੀ ਮੰਗ ਵੀ ਕੀਤੀ।
ਇਸ ’ਤੇ ਬਿਜਲੀ ਮੰਤਰੀ ਹਰਭਜਨ ਸਿੰਘ ਨੇ ਜਵਾਬ ਦਿੰਦਿਆਂ ਕਿਹਾ ਕਿ ਜਗਰਾਉਂ ਹਲਕੇ ਦੇ ਪਿੰਡਾਂ ਅਤੇ ਕਸਬਿਆਂ ਵਿੱਚ ਬਿਜਲੀ ਦੇ ਮੀਟਰ ਬਦਲਣ ਦਾ ਕੰਮ 2011-12 ਵਿੱਚ ਬਠਿੰਡਾ ਦੀ ਪ੍ਰਾਈਵੇਟ ਕੰਪਨੀ ਨੂੰ ਦਿੱਤਾ ਗਿਆ ਸੀ ਅਤੇ ਇਸ ਕੰਮ ਨੂੰ ਪੂਰਾ ਹੋਏ 11-12 ਸਾਲ ਬੀਤ ਚੁੱਕੇ ਹਨ।
ਇਹ ਵੀ ਪੜ੍ਹੋ : ਇਟਲੀ ‘ਚ ਹਾਦਸਾ, ਹਵਾ ‘ਚ ਟਕਰਾਏ ਏਅਰਫੋਰਸ ਦੇ ਦੋ ਹਲਕੇ ਪਲੇਨ, 2 ਪਾਇਲਟਾਂ ਦੀ ਮੌਤ
ਇਸ ਸਮੇਂ ਦੌਰਾਨ ਮੀਟਰ ਹੇਠਾਂ ਹੋਣ ਕਾਰਨ ਕਦੇ ਵੀ ਕੋਈ ਹਾਦਸਾ ਨਹੀਂ ਵਾਪਰਿਆ। ਕੁਝ ਪਿੰਡਾਂ ਦੀਆਂ ਗਲੀਆਂ ਪੱਕੀਆਂ ਹੋਣ ਕਾਰਨ ਮੀਟਰ ਅਤੇ ਤਾਰਾਂ ਬਹੁਤ ਨੀਵੀਆਂ ਦਿਖਾਈ ਦੇਣ ਲੱਗ ਪਈਆਂ ਹਨ, ਜਿਨ੍ਹਾਂ ਦੀ ਜਾਂਚ ਕਰਨ ਤੋਂ ਬਾਅਦ ਇਨ੍ਹਾਂ ਨੂੰ ਲਗਾਉਣ ਦਾ ਕੰਮ ਸ਼ੁਰੂ ਕੀਤਾ ਜਾਵੇਗਾ।
ਵੀਡੀਓ ਲਈ ਕਲਿੱਕ ਕਰੋ -: