ਪੰਜਾਬ ਦੇ ਲੁਧਿਆਣਾ ਜ਼ਿਲ੍ਹੇ ਵਿੱਚ ਤੇਲ ਲੈ ਕੇ ਜਾ ਰਹੇ ਟਰੱਕ ਅਤੇ ਟੈਂਕਰ ਦੀ ਟੱਕਰ ਹੋ ਗਈ। ਟੱਕਰ ‘ਤੋਂ ਬਾਅਦ ਟਰੱਕ ਦਾ ਡਰਾਈਵਰ ਕਰੀਬ 2 ਘੰਟੇ ਤੱਕ ਕੈਬਿਨ ਵਿੱਚ ਫਸਿਆ ਰਿਹਾ। ਅਖੀਰ ਲੋਕਾਂ ਨੇ ਗੈਸ ਕਟਰ ਨਾਲ ਟਰੱਕ ਦੇ ਅੱਗੇ ਦੇ ਹਿੱਸੇ ਨੂੰ ਕੱਟ ਕੇ ਡਰਾਈਵਰ ਨੂੰ ਬਾਹਰ ਕੱਢਿਆ। ਇਸ ‘ਤੋਂ ਬਾਅਦ ਉਸ ਨੂੰ ਐਂਬੂਲੈਂਸ ਦੀ ਮਦਦ ਨਾਲ ਹਸਪਤਾਲ ‘ਚ ਭਰਤੀ ਕਰਵਾਇਆ ਗਿਆ।
ਇਹ ਹਾਦਸਾ ਸ਼ੇਰਪੁਰ ਨੇੜੇ ਹੀਰੋ ਸਾਈਕਲ ਪੁਲ ’ਤੇ ਵਾਪਰਿਆ। ਤੇਲ ਦਾ ਟੈਂਕਰ ਪੁਲ ‘ਤੇ ਖ਼ਰਾਬ ਖੜ੍ਹਾ ਸੀ। ਅਚਾਨਕ ਪਿੱਛੇ ਤੋਂ ਆ ਰਹੇ ਟਰੱਕ ਨੇ ਉਸ ਨੂੰ ਟੱਕਰ ਮਾਰ ਦਿੱਤੀ ਅਤੇ ਡਰਾਈਵਰ ਅੰਦਰ ਹੀ ਫਸ ਗਿਆ। ਹਾਦਸੇ ਤੋਂ ਬਾਅਦ ਪੁਲ ‘ਤੇ ਜਾਮ ਲੱਗ ਗਿਆ। ਆਸਪਾਸ ਦੇ ਲੋਕਾਂ ਨੇ ਪੁਲ ਹੇਠਾਂ ਤਾਇਨਾਤ ਟਰੈਫਿਕ ਪੁਲਿਸ ਮੁਲਾਜ਼ਮਾਂ ਨੂੰ ਸੂਚਿਤ ਕੀਤਾ।
ਇਹ ਵੀ ਪੜ੍ਹੋ : ਅਬੋਹਰ ‘ਚ ਕੈਂਟਰ ‘ਤੇ ਡਿੱਗਿਆ ਦਰੱਖਤ, ਲੋਕਾਂ ਨੇ ਕੈਬਿਨ ਕੱਟ ਕੇ ਡਰਾਈਵਰ ਨੂੰ ਕੱਢਿਆ ਬਾਹਰ
ਪੁਲਿਸ ਮੁਲਾਜ਼ਮਾਂ ਨੇ ਜ਼ਖਮੀ ਡਰਾਈਵਰ ਨੂੰ ਬਾਹਰ ਕੱਢਣ ਦੀ ਕਾਫੀ ਕੋਸ਼ਿਸ਼ ਕੀਤੀ ਪਰ ਉਹ ਸਟੇਅਰਿੰਗ ਵਿਚਕਾਰ ਹੀ ਫਸ ਗਿਆ। 2 ਘੰਟੇ ਦੀ ਮਿਹਨਤ ਤੋਂ ਬਾਅਦ ਗੈਸ ਕਟਰ ਨੂੰ ਮੌਕੇ ‘ਤੇ ਬੁਲਾਇਆ ਗਿਆ। ਟਰੱਕ ਦੇ ਕੈਬਿਨ ਨੂੰ ਕੱਟ ਕੇ ਡਰਾਈਵਰ ਨੂੰ ਬਾਹਰ ਕੱਢਿਆ ਗਿਆ। ਜ਼ਖਮੀ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਹਾਲਾਂਕਿ ਅਜੇ ਤੱਕ ਉਸ ਦੀ ਪਛਾਣ ਨਹੀਂ ਹੋ ਸਕੀ ਹੈ।
ਵੀਡੀਓ ਲਈ ਕਲਿੱਕ ਕਰੋ -: