ਅੰਮ੍ਰਿਤਸਰ ਵਿਚ ਸਵੇਰ ਦੀ ਸੈਰ ‘ਤੇ ਨਿਕਲੇ ਬਜ਼ੁਰਗ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਗਿਆ, ਜਿਸ ਨਾਲ ਇਲਾਕੇ ਵਿੱਚ ਸਨਸਨੀ ਫੈਲ ਗਈ। ਬਾਈਕ ਸਵਾਰ 2 ਨੌਜਵਾਨਾਂ ਨੇ ਉਸ ‘ਤੇ ਤੇਜ਼ਧਾਰ ਹਥਿਆਰਾਂ ਨਾਲ ਵਾਰ ਕਰਕੇ ਕਤਲ ਕਰ ਦਿੱਤਾ। ਦਿਨ-ਦਿਹਾੜੇ ਹੋਏ ਇਸ ਕਤਲ ਨਾਲ ਲੋਕਾਂ ਵਿੱਚ ਦਹਿਸ਼ਤ ਦਾ ਮਾਹੌਲ ਹੈ। ਸੂਚਨਾ ਮਿਲਦੇ ਹੀ ਪੁਲਿਸ ਮੌਕੇ ‘ਤੇ ਪਹੁੰਚੀ ਤੇ ਲਾਸ਼ ਨੂੰ ਕਬਜ਼ੇ ਵਿਚ ਲੈ ਲਿਆ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।
ਮਾਮਲਾ ਅਜਨਾਲਾ ਨਾਲ ਲੱਗਦੇ ਪਿੰਡ ਚੱਕ ਕਮਾਲ ਖਾਂ ਦਾ ਹੈ। ਮ੍ਰਿਤਕ ਦੀ ਪਤਨੀ ਸਰਬਜੀਤ ਕੌਰ ਨੇ ਦੱਸਿਆ ਕਿ ਉਸ ਦੇ ਪਤੀ ਸੁਖਵਿੰਦਰ ਘਰ ਤੋਂ ਸੈਰ ਕਰਨ ਲਈ ਨਿਕਲੇ ਸਨ। ਪਿੰਡ ਦੀ ਸੜਕ ‘ਤੇ ਹੀ ਪਿੱਛਿਓਂ 2 ਅਣਪਛਾਤੇ ਬਾਈਕ ਸਵਾਰ ਆਏ ਤੇ ਤੇਜ਼ਧਾਰ ਹਥਿਆਰਾਂ ਨਾਲ ਸੁਖਵਿੰਦਰ ‘ਤੇ ਹਮਲਾ ਕਰ ਦਿੱਤਾ। ਸੁਖਵਿੰਦਰ ਨੇ ਮੌਕੇ ‘ਤੇ ਹੀ ਦਮ ਤੋੜ ਦਿੱਤਾ।
ਰਿਸ਼ਤੇਦਾਰਾਂ ਨੇ ਦੱਸਿਆ ਕਿ ਸੁਖਵਿੰਦਰ ਦਾ ਕਿਸੇ ਨਾਲ ਕੋਈ ਝਗੜਾ ਨਹੀਂ ਸੀ। ਪਰਿਵਾਰ ਵੀ ਕਤਲ ਦੇ ਕਾਰਨਾਂ ਬਾਰੇ ਕੁਝ ਨਹੀਂ ਕਹਿ ਪਾ ਰਿਹਾ ਹੈ। ਪਰਿਵਾਰ ਦੇ ਲੋਕਾਂ ਨੇ ਸੁਖਵਿੰਦਰ ਦੇ ਕਾਤਲਾਂ ਨੂੰ ਜਲਦ ਤੋਂ ਜਲਦ ਫੜਨ ਦੀ ਮੰਗ ਕੀਤੀ।
ਇਹ ਵੀ ਪੜ੍ਹੋ : ਲੁਧਿਆਣਾ : ਟਿੱਪਰ ਦੀ ਟੱਕਰ ਨਾਲ ਟਰੈਕਟਰ ਪਲਟਿਆ, ਇਕ ਕਿਸਾਨ ਦੀ ਮੌ.ਤ, ਡਰਾਈਵਰ ਫਰਾਰ
ਥਾਣਾ ਭਿੰਡੀਸੈਦਾਂ ਦੇ ਐੱਸਐੱਚਓ ਹਿਮਾਂਸ਼ੂ ਭਗਤ ਨੇ ਦੱਸਿਆ ਕਿ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ। ਪਿੰਡ ਵਿਚ ਲੱਗੇ ਸਾਰੇ ਸੀਸੀਟੀਵੀ ਕੈਮਰੇ ਖੰਗਾਲੇ ਜਾ ਰਹੇ ਹਨ, ਤਾਂ ਜੋ ਕੋਈ ਸੁਰਾਗ ਮਿਲ ਸਕੇ ਜਾਂ ਕਾਤਲਾਂ ਦੀ ਕੋਈ ਜਾਣਕਾਰੀ ਹਾਸਲ ਹੋ ਸਕੇ। ਕੋਸ਼ਿਸ਼ ਜਾਰੀ ਹੈ ਤੇ ਜਲਦ ਹੀ ਮੁਲਜ਼ਮਾਂ ਨੂੰ ਫੜ ਲਿਆ ਜਾਵੇਗਾ।
ਵੀਡੀਓ ਲਈ ਕਲਿੱਕ ਕਰੋ -: