ਓਮੀਕ੍ਰੋਨ ਵੇਰੀਐਂਟ ਪੂਰੀ ਦੁਨੀਆ ਵਿੱਚ ਤੇਜ਼ੀ ਨਾਲ ਫੈਲ ਰਿਹਾ ਹੈ। ਪਿਛਲੇ ਇੱਕ ਹਫ਼ਤੇ ‘ਚ ਹੀ ਇਹ ਦੱਖਣੀ ਅਫਰੀਕਾ ਤੋਂ 25 ਦੇਸ਼ਾਂ ਵਿੱਚ ਪਹੁੰਚ ਗਿਆ ਹੈ। ਓਮੀਕ੍ਰਾਨ ਦੇ ਸਭ ਤੋਂ ਵੱਧ ਕੇਸ ਦੱਖਣੀ ਅਫਰੀਕਾ ਵਿੱਚ ਹਨ। ਓਮੀਕ੍ਰੋਨ ਦੇ ਕੇਸ ਇੱਥੇ ਇੱਕ ਦਿਨ ਵਿੱਚ ਦੁੱਗਣੇ ਹੋ ਗਏ ਹਨ। ਸਥਿਤੀ ਕਿੰਨੀ ਚਿੰਤਾਜਨਕ ਹੈ, ਇਸ ਦਾ ਅੰਦਾਜ਼ਾ ਇਸ ਤੱਥ ਤੋਂ ਲਗਾਇਆ ਜਾ ਸਕਦਾ ਹੈ ਕਿ ਦੱਖਣੀ ਅਫਰੀਕਾ ਵਿੱਚ ਲੈਵਲ ਵਨ ਦਾ ਲਾਕਡਾਊਨ ਲਗਾ ਦਿੱਤਾ ਗਿਆ ਹੈ। ਬਾਜ਼ਾਰ ਬੰਦ ਹਨ, ਸੜਕਾਂ ਸੁੰਨਸਾਨ ਹਨ ਅਤੇ ਲੋਕ ਮੁੜ ਆਪਣੇ ਘਰਾਂ ਵਿੱਚ ਕੈਦ ਹੋਣ ਲਈ ਮਜਬੂਰ ਹਨ।
ਦੱਖਣੀ ਅਫ਼ਰੀਕਾ ‘ਚ ਲੌਕਡਾਊਨ ਲੱਗਣ ਨਾਲ ਵਪਾਰੀ ਚਿੰਤਤ ਹਨ। ਉਨ੍ਹਾਂ ਦਾ ਕਾਰੋਬਾਰ ਪੂਰੀ ਤਰ੍ਹਾਂ ਠੱਪ ਹੋ ਗਿਆ ਹੈ। ਨੁਕਸਾਨ ਇਸ ਲਈ ਵੀ ਹੋ ਰਿਹਾ ਹੈ ਕਿਉਂਕਿ ਕਈ ਦੇਸ਼ਾਂ ਨੇ ਦੱਖਣੀ ਅਫਰੀਕਾ ‘ਤੇ ਯਾਤਰਾ ਉਤੇ ਪਾਬੰਦੀ ਲਗਾ ਦਿੱਤੀ ਹੈ। ਅਮਰੀਕਾ, ਕੈਨੇਡਾ, ਬ੍ਰਾਜ਼ੀਲ, ਥਾਈਲੈਂਡ, ਆਸਟ੍ਰੇਲੀਆ, ਸਿੰਗਾਪੁਰ ਵਰਗੇ ਕਈ ਦੇਸ਼ ਇਸ ਸੂਚੀ ਵਿੱਚ ਸ਼ਾਮਲ ਹਨ।
ਵੀਡੀਓ ਲਈ ਕਲਿੱਕ ਕਰੋ -:
CM ਚੰਨੀ ਦਾ EXLUSIVE INTERVIEW “ਵਿਰੋਧੀਆਂ ਨੂੰ ਜਵਾਬ, ਕਿਹਾ “ਮੈਂ ਕਿਸੇ ਦੀ COPY ਨੀ ਕਰਦਾ, ਆਪਣੀ ਚਾਲ ਚੱਲਦਾ!”
ਓਮੀਕ੍ਰੋਨ ਵੇਰੀਐਂਟ ਦਾ ਪਹਿਲਾ ਮਾਮਲਾ 24 ਨਵੰਬਰ ਨੂੰ ਦੱਖਣੀ ਅਫਰੀਕਾ ਵਿੱਚ ਸਾਹਮਣੇ ਆਇਆ ਸੀ। ਉਸ ਸਮੇਂ, ਸਿਹਤ ਮੰਤਰਾਲੇ ਨੇ ਦੱਸਿਆ ਸੀ ਕਿ ਉਨ੍ਹਾਂ ਦੇ ਦੇਸ਼ ਵਿੱਚ ਕੋਰੋਨਾ ਦਾ ਇੱਕ ਨਵਾਂ ਰੂਪ ਪਾਇਆ ਗਿਆ ਹੈ। ਡਰ ਹੈ ਕਿ ਇਹ ਵੇਰੀਐਂਟ ਹੋਰ ਵੇਰੀਐਂਟ ਦੇ ਮੁਕਾਬਲੇ ਬਹੁਤ ਤੇਜ਼ੀ ਨਾਲ ਫੈਲ ਸਕਦਾ ਹੈ। ਦੇਸ਼ ਵਿੱਚ ਮਰੀਜ਼ਾਂ ਦੀ ਗਿਣਤੀ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ। ਪਿਛਲੇ 24 ਘੰਟਿਆਂ ਵਿੱਚ ਵੀ 11 ਹਜ਼ਾਰ ਤੋਂ ਵੱਧ ਮਾਮਲੇ ਸਾਹਮਣੇ ਆਏ ਹਨ। ਹਸਪਤਾਲ ਮਰੀਜ਼ਾਂ ਨਾਲ ਭਰੇ ਪਏ ਹਨ ਅਤੇ ਸਿਹਤ ਸੇਵਾਵਾਂ ਠੱਪ ਹਨ।