ਅਮਲੋਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ 6 ਫਰਵਰੀ ਨੂੰ ਮੰਡੀ ਗੋਬਿੰਦਗੜ੍ਹ ਵਿਖੇ ਪੁੱਜ ਮੰਡੀ ਗੌਬਿੰਦਗੜ੍ਹ ਵਾਸੀਆਂ ਨੂੰ ਵਿਸ਼ੇਸ਼ ਤੌਰ ‘ਤੇ ਸੰਬੋਧਨ ਕਰਨਗੇ ਅਤੇ ਉਦਯੋਗਪਤੀਆਂ , ਵਪਾਰੀਆਂ, ਦੁਕਾਨਦਾਰਾਂ ਤੇ ਮਜ਼ਦੂਰਾਂ ਦੀਆਂ ਸਮੱਸਿਆਂਵਾਂ ਤੋਂ ਵੀ ਜਾਣੂ ਹੋਣਗੇ, ਤਾਂਜੋ ਗਠਜੋੜ ਦੀ ਸਰਕਾਰ ਬਣਦੇ ਹੀ ਮੰਡੀ ਗੋਬਿੰਦਗੜ੍ਹ ਸ਼ਹਿਰ ਦੀ ਹਰ ਸਮੱਸਿਆ ਦਾ ਹੱਲ ਕੀਤਾ ਜਾ ਸਕੇ। ਇਹ ਪ੍ਰਗਟਾਵਾ ਹਲਕਾ ਅਮਲੋਹ ਤੋਂ ਸ਼੍ਰੋਮਣੀ ਅਕਾਲੀ ਦਲ ਬਸਪਾ-ਗਠਜੋੜ ਦੇ ਉਮੀਦਵਾਰ ਗੁਰਪ੍ਰੀਤ ਸਿੰਘ ਰਾਜੂ ਖੰਨਾ ਇਸ ਮੌਕੇ ਤੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ।
ਰਾਜੂ ਖੰਨਾ ਨੇ ਅੱਗੇ ਕਿਹਾ ਕਿ ਹਲਕਾ ਅਮਲੋਹ ਦੇ ਵਾਸੀਆਂ ਦਾ ਇਹਨਾਂ ਚੋਣਾਂ ਵਿੱਚ ਮਿਲ ਰਿਹਾ ਪਿਆਰ ਤੇ ਸਤਿਕਾਰ ਮੇਰੇ ਲਈ ਵਿਸ਼ੇਸ਼ ਅਹਿਮੀਅਤ ਰੱਖਦਾ। ਜਿਨ੍ਹਾਂ ਵੱਲੋਂ ਮੇਰੇ ਚੋਣ ਨੂੰ ਅਪਣੀ ਚੋਣ ਸਮਝ ਕੇ ਹਲਕੇ ਦੇ ਘਰ-ਘਰ ਤੱਕ ਪਹੁੰਚ ਕੀਤੀ ਜਾ ਰਹੀ।
ਰਾਜੂ ਖੰਨਾ ਨੇ ਅੱਗੇ ਕਿਹਾ ਕਿ ਅੱਜ ਹਲਕੇ ਦਾ ਹਰ ਵਾਸੀ ਜਿਥੇ ਹਲਕੇ ਅੰਦਰੋਂ ਕਾਂਗਰਸ ਦੇ ਭ੍ਰਿਸ਼ਟਾਚਾਰ ਸ਼ਾਸਨ ਨੂੰ ਚਲਦਾ ਕਰਨ ਲਈ ਉਤਾਵਲਾ ਹੈ ਉਥੇ ਆਮ ਆਦਮੀ ਪਾਰਟੀ ਜੋ ਹਲਕੇ ਅੰਦਰ ਭਗੌੜਿਆਂ ਦੀ ਪਾਰਟੀ ਵਜੋਂ ਜਾਣੀ ਜਾਂਦੀ ਹੈ, ਉਸ ਨੂੰ ਮੂੰਹ ਨਾ ਲਗਾਉਂਦੇ ਹੋਏ ਇਸ ਵਾਰ ਹਲਕੇ ਦੇ ਲੋਕ ਆਪ ਪਾਰਟੀ ਨੂੰ ਵੀ ਬਾਹਰ ਦਾ ਰਸਤਾ ਦਿਖਾਉਣਗੇ। ਖੰਨਾ ਨੇ ਹਲਕਾ ਵਾਸੀਆਂ ਨੂੰ ਅਪੀਲ ਕੀਤੀ ਕਿ ਸਾਫ਼-ਸੁਥਰਾ ਪ੍ਰਸ਼ਾਸਨ ਤੇ ਹਲਕੇ ਨੂੰ ਤਰੱਕੀ ਵੱਲ ਲਿਜਾਣ ਲਈ ਸ਼੍ਰੋਮਣੀ ਅਕਾਲੀ ਦਲ ਬਸਪਾ ਗੱਠਜੋੜ ਨੂੰ ਵੱਡੀ ਜਿੱਤ ਦਰਜ ਕਰਵਾਉਣ।
ਇਸ ਦੌਰਾਨ ਯੂਥ ਅਕਾਲੀ ਦਲ ਦੇ ਸੀਨੀਅਰ ਆਗੂ ਕਾਲੀ ਸਰਪੰਚ ਰੁੜਕੀ ਦੀ ਅਗਵਾਈ ਵਿੱਚ ਆਮ ਆਦਮੀ ਪਾਰਟੀ ਤੇ ਕਾਂਗਰਸ ਛੱਡ ਕੇ ਵੱਡੀ ਗਿਣਤੀ ਨੌਜਵਾਨ ਹਲਕਾ ਉਮੀਦਵਾਰ ਗੁਰਪ੍ਰੀਤ ਸਿੰਘ ਰਾਜੂ ਖੰਨਾ ਦੀ ਅਗਵਾਈ ਵਿੱਚ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਿਲ ਹੋਏ। ਉਥੇ ਯੂਥ ਆਗੂ ਬਿੱਲਾ ਅਮਲੋਹ ਦੀ ਪ੍ਰੇਰਣਾ ਸਦਕਾ ਅਮਲੋਹ ਬਜ਼ਾਰ ਦੇ ਨੌਜਵਾਨਾਂ ਨੇ ਵੀ ਪਰਿਵਾਰਾਂ ਸਮੇਤ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਮੂਲੀਅਤ ਕੀਤੀ।
ਵੀਡੀਓ ਲਈ ਕਲਿੱਕ ਕਰੋ -:
“”ਗਾਇਕੀ ਦਾ ਐਸਾ ਸੁਰੂਰ ਕਿ ਸਭ ਭੁੱਲ ਕੇ ਬਸ ਗਾਣੇ ਲਿਖਦਾ ਤੇ ਗਾਉਂਦਾ ਰਹਿੰਦਾ, ਇਹਦੀ ਆਵਾਜ਼ ਤੁਹਾਨੂੰ ਵੀ ਕੀਲ ਲਵੇਗੀ !”
ਇਸ ਤੋਂ ਇਲਾਵਾ ਯੂਥ ਆਗੂ ਸੋਨੀ ਕੌਲਗੜ੍ਹ, ਸਾਬਕਾ ਸੰਮਤੀ ਮੈਂਬਰ ਨਾਜ਼ਰ ਸਿੰਘ ਕੌਲਗੜ ਤੇ ਪ੍ਰਧਾਨ ਦਲਵੀਰ ਸਿੰਘ ਕੌਲਗੜ੍ਹ ਦੇ ਯਤਨਾਂ ਸਦਕਾ ਪਿੰਡ ਕੌਲਗੜ੍ਹ ਦੇ ਮੌਜੂਦਾ ਪੰਚ ਬਲਵੀਰ ਸਿੰਘ ਤੇ ਪੰਚ ਜਗਪਾਲ ਸਿੰਘ ਹੈਪੀ ਨੇ ਵੀ ਰਾਜੂ ਖੰਨਾ ਦੀ ਅਗਵਾਈ ਵਿੱਚ ਸ਼੍ਰੋਮਣੀ ਅਕਾਲੀ ਦਲ ਦਾ ਪੱਲਾ ਫੜਿਆਂ।