ਡੇਰਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਪੈਰੋਲ ਦੇਣ ਦਾ ਮਾਮਲਾ ਹਾਈਕੋਰਟ ਵਿਚ ਪਹੁੰਚ ਗਿਆ ਹੈ। ਹਾਈਕੋਰਟ ਵਿਚ ਪਟੀਸ਼ਨ ਦਾਖਲ ਕਰਦੇ ਹੋਏ ਐਡਵੋਕੇਟ ਐੱਚ. ਸੀ. ਅਰੋੜਾ ਨੇ ਕਿਹਾ ਕਿ ਰਾਹ ਰਹੀਮ ਨੂੰ ਪੈਰੋਲ ਦੇਣ ਦੇ ਚੱਲਦੇ ਸ਼ਾਂਤੀ ਭੰਗ ਹੋਣ ਦਾ ਖਤਰਾ ਵਧ ਗਿਆ ਹੈ। ਰਾਮ ਰਹੀਮ ਯੂ ਟਿਊਬ ‘ਤੇ ਵੀਡੀਓ ਪਾ ਰਿਹਾ ਹੈ ਜੋ ਡਿਲੀਟ ਕੀਤੇ ਜਾਣੇ ਚਾਹੀਦੇ ਹਨ। ਰਾਹ ਰਹੀਮ ਦੇ ਪੈਰੋਲ ‘ਤੇ ਬਾਹਰ ਆਉਣ ਦੇ ਬਾਅਦ ਤੋਂ ਹੀ ਲਗਾਤਾਰ ਡੇਰਾ ਸਮਰਥਕਾਂ ਤੇ ਆਮ ਲੋਕਾਂ ਵਿਚ ਤਣਾਅ ਦਾ ਸਿਲਸਿਲਾ ਵਧਣ ਲੱਗਾ ਹੈ। ਹਾਈਕੋਰਟ ਵਿਚ ਦਾਖਲ ਇਸ ਪਟੀਸ਼ਨ ‘ਤੇ ਜਲਦ ਸੁਣਵਾਈ ਹੋਵੇਗੀ।
ਇਸ ਤੋਂ ਪਹਿਲਾਂ ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਐਡਵੋਕੇਟ ਐੱਚ ਸੀ. ਅਰੋੜਾ ਨੇ ਹਰਿਆਣਾ ਸਰਕਾਰ ਨੂੰ ਲੀਗਲ ਨੋਟਿਸ ਜਾਰੀ ਕਰਕੇ ਰਾਮ ਰਹੀਮ ਦੀ ਪੈਰੋਲ ਨੂੰ ਰੱਦ ਕਰਨ ਦੀ ਮੰਗ ਕੀਤੀ ਸੀ। ਹੱਤਿਆ ਤੇ ਸਾਧਵੀਆਂ ਨਾਲ ਯੌਨ ਸ਼ੌਸ਼ਣ ਦੇ ਮਾਮਲੇਵਿਚ ਸਜ਼ਾ ਕੱਟ ਰਹੇ ਗੁਰਮੀਤ ਰਾਮ ਰਹੀਮ ਨੂੰ ਕੁਝ ਸਮਾਂ ਪਹਿਲਾਂ ਪੈਰੋਲ ਦਿੱਤੀ ਗਈ ਸੀ।
ਕਾਨੂੰਨੀ ਨੋਟਿਸ ਜਾਰੀ ਕਰਦਿਆਂ ਐਡਵੋਕੇਟ ਐਚਸੀ ਅਰੋੜਾ ਨੇ ਕਿਹਾ ਕਿ ਰਾਮ ਰਹੀਮ ਬਹੁਤ ਗੰਭੀਰ ਅਪਰਾਧਾਂ ਦਾ ਦੋਸ਼ੀ ਹੈ ਅਤੇ ਅਜਿਹੇ ਅਪਰਾਧੀ ਨੂੰ ਪੈਰੋਲ ਦਾ ਲਾਭ ਨਹੀਂ ਦਿੱਤਾ ਜਾਣਾ ਚਾਹੀਦਾ। ਅਰੋੜਾ ਨੇ ਹਰਿਆਣਾ ਸਰਕਾਰ ਨੂੰ ਕਾਨੂੰਨੀ ਨੋਟਿਸ ‘ਚ ਰਾਮ ਰਹੀਮ ਦੀ ਪੈਰੋਲ ਤੁਰੰਤ ਰੱਦ ਕਰਨ ਦੀ ਮੰਗ ਕੀਤੀ ਹੈ। ਅਰੋੜਾ ਨੇ ਨੋਟਿਸ ‘ਚ ਕਿਹਾ ਹੈ ਕਿ ਅਜਿਹੇ ਅਪਰਾਧੀ ਨੂੰ ਆਪਣਾ ਪ੍ਰਚਾਰ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਣੀ ਚਾਹੀਦੀ।
ਡੇਰਾ ਮੁਖੀ ਗੁਰਮੀਤ ਸਿੰਘ ਰਾਮ ਰਹੀਮ ਰੋਹਤਕ ਦੀ ਸੁਨਾਰੀਆ ਜੇਲ੍ਹ ਤੋਂ 40 ਦਿਨਾਂ ਦੀ ਪੈਰੋਲ ‘ਤੇ ਬਰਨਾਵਾ ਆਸ਼ਰਮ ‘ਚ ਹੈ। ਇਸ ਦੌਰਾਨ ਉਹ ਪਹਿਲਾਂ ਵਾਂਗ ਸਟੇਜ ‘ਤੇ ਬੈਠਦਾ ਹੈ, ਆਨਲਾਈਨ ਆਉਂਦਾ ਹੈ ਅਤੇ ਹੱਥ ‘ਚ ਮੋਰ ਦੇ ਖੰਭ ਲੈ ਕੇ ਸਤਿਸੰਗ ਕਰਦਾ ਹੈ। ਇਸ ਤੋਂ ਇਲਾਵਾ ਉਹ ਭਜਨ ਵੀ ਗਾਉਂਦੇ ਹੈ ਅਤੇ ਸ਼ਰਧਾਲੂਆਂ ਨੂੰ ਗੁਰੂ ਮੰਤਰ ਦਿੰਦਾ ਹੈ।
ਹਰਿਆਣਾ ‘ਚ ਪੰਚਾਇਤੀ ਚੋਣਾਂ ਤੋਂ ਪਹਿਲਾਂ ਪੈਰੋਲ ‘ਤੇ ਰਿਹਾਅ ਹੋਏ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਦੇ ਡੇਰੇ ‘ਤੇ ਪੰਜਾਬ ਦੇ ਇਕ ਮੰਤਰੀ ਦੀ ਮੌਜੂਦਗੀ ਵਿਵਾਦਾਂ ‘ਚ ਘਿਰ ਗਈ ਹੈ। ਡੇਰਾ ਮੁਖੀ ਨੂੰ ਵਾਰ-ਵਾਰ ਮਿਲੀ ਪੈਰੋਲ ‘ਤੇ ਕਈ ਲੋਕਾਂ ਨੇ ਸਵਾਲ ਖੜ੍ਹੇ ਕੀਤੇ ਸਨ।
ਵੀਡੀਓ ਲਈ ਕਲਿੱਕ ਕਰੋ -: