ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਆਮ ਆਦਮੀ ਪਾਰਟੀ ‘ਤੇ ਹਮਲਾ ਬੋਲਿਆ ਹੈ। ਉਨ੍ਹਾਂ ਨੇ ਇੱਕ ਵੀਡੀਓ ਸ਼ੋਅਰ ਕਰਕੇ ਪੁੱਛਿਆ ਹੈ ਕਿ ਹੁਣ ਆਪ ਸਰਕਾਰ ਨੂੰ ਬਰਗਾੜੀ ਕਾਂਡ ਦੇ ਦੋਸ਼ੀਆਂ ਨੂੰ ਗ੍ਰਿਫਤਾਰ ਕਰਨ ਤੋਂ ਕੌਣ ਰੋਕ ਰਿਹਾ ਹੈ। ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਦੀ ਵੀਡੀਓ ਵਿਚ ਆਪ ਮੁਖੀ ਅਰਵਿੰਦ ਕੇਜਰੀਵਾਲ ਬਰਗਾੜੀ ਕਾਂਡ ਨੂੰ ਲੈ ਕੇ ਗੱਲ ਕਰਦੇ ਦੇਖ ਰਹੇ ਹਨ। ਸਿੱਧੂ ਨੇ ਕੇਜਰੀਵਾਲ ਨੂੰ ਯਾਦ ਦਿਵਾਇਆ ਕਿ ਉਹ 24 ਘੰਟੇ ਅੰਦਰ ਬਰਗਾੜੀ ਕਾਂਡ ਦੇ ਦੋਸ਼ੀਆਂ ਦੀ ਗ੍ਰਿਫਤਾਰੀ ਦਾ ਦਾਅਵਾ ਕਰ ਰਹੇ ਹਨ। ਹੁਣ ਉਨ੍ਹਾਂ ਦੀ ਸਰਕਾਰ ਹੈ ਤਾਂ ਉਨ੍ਹਾਂ ਨੂੰ ਕੌਣ ਰੋਕ ਰਿਹਾ ਹੈ।
ਵੀਡੀਓ ਵਿਚ ਕੇਜਰੀਵਾਲ ਕਹਿ ਰਹੇ ਹਨ ਕਿ ਸਾਲ 2015 ਦੇ ਬਰਗਾੜੀ ਬੇਅਦਬੀ ਕਾਂਡ ਦੇ ਮਾਸਟਰਮਾਈਂਡ ਨੂੰ ਅੱਜ ਤੱਕ ਕੋਈ ਸਜ਼ਾ ਨਹੀਂ ਮਿਲੀ। ਮਾਸਟਰ ਮਾਈਂਡ ਕੌਣ ਹੈ ਇਹ ਦੱਸਣ ਦੀ ਲੋੜ ਨਹੀਂ ਹੈ। ਉਨ੍ਹਾਂ ਕਿਹਾ ਕਿ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਸਾਬਕਾ ਆਈਪੀਐੱਸ ਕੁੰਵਰ ਵਿਜੇ ਪ੍ਰਤਾਪ ਦੀ ਰਿਪੋਰਟ ਉਠਾ ਕੇ ਦੇਖ ਲੈਣ, ਉਸ ਵਿਚ ਨਾਂ ਲਿਖੇ ਹੋਏ ਹਨ। ਬਰਗਾੜੀ ਕਾਂਡ ਦੇ ਦੋਸ਼ੀਆਂ ਨੂੰ 24 ਘੰਟਿਆਂ ਅੰਦਰ ਗ੍ਰਿਫਤਾਰ ਕੀਤਾ ਜਾ ਸਕਦਾ ਹੈ।
ਵੀਡੀਓ ਲਈ ਕਲਿੱਕ ਕਰੋ -:
“ਮਸ਼ਹੂਰ Youtuber “Candy Saab” ਨੇ ਪਹਿਲੀ ਵਾਰ ਕੈਮਰੇ ‘ਤੇ ਕੀਤੀਆਂ ਦਿਲ ਦੀਆਂ ਗੱਲਾਂ, ਸੁਣੋ ਤੁਹਾਡਾ ਵੀ ਹਾਸਾ ਨਹੀਂ..”
ਸਿੱਧੂ ਨੇ ਕਿਹਾ ਕਿ ਚੋਣਾਂ ਤੋਂ ਪਹਿਲਾਂ ਕੇਜਰੀਵਾਲ ਨੇ ਕਿਹਾ ਸੀ ਕਿ ਉਹ 30,000 ਕਰੋੜ ਰੁਪਏ ਭ੍ਰਿਸ਼ਟਾਚਾਰ ਮਿਟਾ ਕੇ ਤੇ 20,000 ਕਰੋੜ ਰੁਪਏ ਰੇਤ ਤੇ ਟਰਾਂਸਪੋਰਟ ਮਾਫੀਆ ‘ਤੇ ਨਕੇਲ ਕੱਸਣ ਲਈ ਇਕੱਠੇ ਕਰਨਗੇ। ਦੂਜੇ ਪਾਸੇ ਮੁੱਖ ਮੰਤਰੀ ਮਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਗੇ ਖੜ੍ਹੇ ਹੋ ਗਏ ਹਨ ਤੇ ਹਰ ਸਾਲ 50,000 ਕਰੋੜ ਰੁਪਏ ਮੰਗ ਰਹੇ ਹਨ। ਇਹ ਕਿੰਨੀ ਵੱਡੀ ਤ੍ਰਾਸਦੀ ਹੈ।
ਇਹ ਵੀ ਪੜ੍ਹੋ : ਪ੍ਰਤਾਪ ਸਿੰਘ ਬਾਜਵਾ ਨੇ ਪੰਚਾਇਤਾਂ ਦੀਆਂ ਗ੍ਰਾਂਟਾਂ ਰੋਕਣ ਸਬੰਧੀ CM ਭਗਵੰਤ ਮਾਨ ਨੂੰ ਲਿਖੀ ਚਿੱਠੀ, ਕੀਤੀ ਇਹ ਅਪੀਲ
ਦੱਸ ਦੇਈਏ ਕਿ ਨਵਜੋਤ ਸਿੰਘ ਸਿੱਧੂ ਪੰਜਾਬ ਵਿਧਾਨ ਸਭਾ ਚੋਣਾਂ ਹਾਰ ਗਏ ਸਨ। ਉਨ੍ਹਾਂ ਨੇ ਅੰਮ੍ਰਿਤਸਰ ਪੂਰਬੀ ਸੀਟ ਤੋਂ ਆਮ ਆਦਮੀ ਪਾਰਟੀ ਦੀ ਡਾ. ਨਵਜੋਤ ਕੌਰ ਨੇ ਵੱਡੇ ਫਰਕ ਨਾਲ ਹਰਾਇਆ ਸੀ।