ਦਿੱਲੀ ਦੇ ਮੁੱਖ ਮੰਤਰੀ ਤੇ ਆਮ ਆਦਮੀ ਪਾਰਟੀ (ਆਪ) ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਰਾਹੁਲ ਗਾਂਧੀ ਦੀ ਲੋਕ ਸਭਾ ਮੈਂਬਰਸ਼ਿਪ ਖਤਮ ਕੀਤੇ ਜਾਣ ‘ਤੇ ਤਿੱਖੀ ਪ੍ਰਤੀਕਿਰਿਆ ਦਿੱਤੀ ਹੈ। ਦਿੱਲੀ ਵਿਧਾਨ ਸਭਾ ਵਿੱਚ ਅਰਵਿੰਦ ਕੇਜਰੀਵਾਲ ਨੇ ਇਸ ਨੂੰ ਮੋਦੀ ਸਰਾਕਰ ਦਾ ‘ਡਰ’ ਦੱਸਦੇ ਹੋਏ ਪੀ.ਐੱਮ. ਖਿਲਾਫ ਸਖਤ ਸ਼ਬਦਾਂ ਦਾ ਇਸਤੇਮਾਲ ਕੀਤਾ। ਕੇਜਰੀਵਾਲ ਇੰਨੇ ਗੁੱਸੇ ਵਿੱਚ ਆ ਗਏ ਕਿ ਉਨ੍ਹਾਂ ਨੇ ਪੀ.ਐੱਮ. ਮੋਦੀ ਨੂੰ ਭਾਰਤ ਦਾ ਸਭ ਤੋਂ ਭ੍ਰਿਸ਼ਟ ਤੇ ਘੱਟ ਪੜ੍ਹਿਆ-ਲਿਖਿਆ ਪੀ.ਐੱਮ. ਤੱਕ ਕਹਿ ਦਿੱਤਾ।
ਉਪ ਰਾਜਪਾਲ ਦੇ ਅਭਿਭਾਸ਼ਨ ‘ਤੇ ਧੰਨਵਾਦ ਪ੍ਰਸਤਾਵ ‘ਤੇ ਬੋਲਦਿਆਂ ਅਰਵਿੰਦ ਕੇਜਰੀਵਾਲ ਨੇ ਰਾਹੁਲ ਗਾਂਧੀ ਦੀ ਮੈਂਬਰਸ਼ਇਪ ਖਤਮ ਕੀਤੇ ਜਾਣ ਦਾ ਵੀ ਜ਼ਿਕਰ ਕੀਤਾ। ਉਨ੍ਹਾਂ ਕਿਹਾ ਕਿ ਅਜੇ ਰਾਹੁਲ ਗਾਂਧੀ ਦੀ ਮੈਂਬਰਸ਼ਿਪ ਤੁਸੀਂ ਲੋਕਾਂ ਨੇ ਖਤਮ ਕਰ ਦਿੱਤੀ। ਡਰਦੇ ਹੋ, ਤੁਸੀਂ ਲੋਕ ਤਾਂ ਡਰਪੋਕ ਨਿਕਲੇ। ਭਾਰਤਤ ਦੇ ਇਤਿਹਾਸ ਵਿੱਚ ਜੇ ਕੋਈ ਭ੍ਰਿਸ਼ਟ ਪ੍ਰਧਾਨ ਮੰਤਰੀ ਹੋਇਆ ਹੈ ਤਾਂ… ਆਜ਼ਾਦ ਭਾਰਤ ਵਿੱਚ ਕੋਈ 12ਵੀਂ ਪਾਸ ਪ੍ਰਧਾਨ ਮੰਤਰੀ ਹੋਇਆ ਹੈ… ਉਨ੍ਹਾਂ ਤੋਂ ਸਰਕਾਰ ਚੱਲਦੀ ਨਹੀਂ।
ਉਨ੍ਹਾਂ ਅੱਗੇ ਕਿਹਾ ਕਿ ਅਹੰਕਾਰ ਸੱਤਵੇਂ ਅਸਮਾਨ ‘ਤੇ ਹੈ। ਸਵੇਰ ਤੋਂ ਸ਼ਾਮ ਤੱਕ ਇਸ ਦੀ ਮੈਂਬਰਸ਼ਿਪ ਰੱਦ ਕਰੋ, ਉਸ ਨੂੰ ਜੇਲ੍ਹ ਭੇਜੋ। ਸਵੇਰ ਤੋੰ ਸ਼ਾਮ ਤੱਕ ਬੱਸ ਇਹੀ ਸਭ ਚੱਲਦਾ ਏ। ਮੋਦੀ ਦੀ ਲੀਡਰਸ਼ਿਪ ਵਿੱਚ ਦੇਸ਼ ਤਬਾਹ ਕੀਤਾ ਜਾ ਰਿਹਾ ਹੈ। ਮੈਂ ਭਾਜਪਾ ਦੇ ਸਾਰੇ ਲੋਕਾਂ ਨੂੰ ਕਹਿਣਾ ਚਾਹੁੰਦਾ ਹਾਂ ਜੋ ਲੋਕ ਦੇਸ਼ ਨੂੰ ਬਰਬਾਦ ਕਰਨਾ ਚਾਹੁੰਦੇ ਹਨ। ਬੀਜੇਪੀ ਵਿੱਚ ਰਹੋ, ਜੋ ਦੇਸ਼ ਨੂੰ ਬਚਾਉਣਾ ਚਾਹੁੰਦੇ ਹਨ ਬੀਜੇਪੀ ਨੂੰ ਛੱਡ ਦਿਓ।
ਇਹ ਵੀ ਪੜ੍ਹੋ : ਬਠਿੰਡਾ ਕੇਂਦਰੀ ਜੇਲ੍ਹ ਫਿਰ ਸੁਰਖੀਆਂ ‘ਚ, IRB ਦੇ 2 ਕਾਂਸਟੇਬਲ ਭੁੱਕੀ ਸਣੇ ਗ੍ਰਿਫ਼ਤਾਰ
ਜ਼ਿਕਰਯੋਗ ਹੈ ਕਿ ਲੋਕ ਸਭਾ ਸਕੱਤਰੇਤ ਨੇ ਰਾਹੁਲ ਗਾਂਧੀ ਦੀ ਸੰਸਦ ਦੀ ਮੈਂਬਰਸ਼ਿਪ ਨੂੰ ਰੱਦ ਕਰ ਦਿੱਤਾ ਹੈ। ਦਰਅਸਲ, ਸੂਰਤ ਕੋਰਟ ਨੇ ਮਾਣਹਾਨੀ ਮਾਮਲੇ ਵਿੱਚ ਵੀਰਵਾਰ ਨੂੰ ਰਾਹੁਲ ਗਾਂਧੀ ਨੂੰ ਦੋਸ਼ੀ ਕਰਾਰ ਦਿੰਦੇ ਹੋਏ 2 ਸਾਲ ਦੀ ਸਜ਼ਾ ਸੁਣਾਈ ਸੀ। ਰਾਹੁਲ ਗਾਂਧੀ ਕੇਰਲ ਦੇ ਵਾਇਨਾਡ ਤੋਂ ਸਾਂਸਦ ਸੀ।
ਦੱਸ ਦੇਈਏ ਕਿ ਰਾਹੁਲ ਗਾਂਧੀ ਨੇ 2019 ਵਿੱਚ ਕਰਨਾਟਕ ਵਿੱਚ ਇੱਕ ਰੈਲੀ ਦੌਰਾਨ ਮੋਦੀ ਸਰਨੇਮ ਨੂੰ ਲੈ ਕੇ ਇੱਕ ਟਿੱਪਣੀ ਕੀਤੀ ਸੀ। ਰਾਹੁਲ ਗਾਂਧੀ ਦੇ ਇਸ ਬਿਆਨ ਨੂੰ ਲੈ ਕੇ ਭਾਜਪਾ ਵਿਧਾਇਕ ਤੇ ਸਾਬਕਾ ਮੰਤਰੀ ਪੂਰਨੇਸ਼ ਮੋਦੀ ਨੇ ਉਨ੍ਹਾਂ ਦੇ ਖਿਲਾਫ਼ ਧਾਰਾ 499, 500 ਦੇ ਤਹਿਤ ਅਪਰਾਧਿਕ ਮਾਣਹਾਨੀ ਦਾ ਕੇਸ ਦਰਜ ਕਰਵਾਇਆ ਸੀ।
ਵੀਡੀਓ ਲਈ ਕਲਿੱਕ ਕਰੋ -: