ਪੰਜਾਬ ਵਿਧਾਨ ਸਭਾ ਚੋਣਾਂ 2022 ‘ਚ ਕਾਂਗਰਸ ਦੀ ਹਾਰ ਤੋਂ ਬਾਅਦ ਸੋਨੀਆ ਗਾਂਧੀ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਸੋਨੀਆ ਗਾਂਧੀ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦਾ ਬਚਾਅ ਕਰਨਾ ਉਨ੍ਹਾਂ ਦੀ ਗਲਤੀ ਸੀ। ਦੱਸ ਦੇਈਏ ਕਿ ਅਮਰਿੰਦਰ ਸਿੰਘ ਨੇ ਚੋਣਾਂ ਤੋਂ ਠੀਕ ਪਹਿਲਾਂ ਪੰਜਾਬ ਦੇ ਮੁੱਖ ਮੰਤਰੀ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ ਤੇ ਕਾਂਗਰਸ ਪਾਰਟੀ ਛੱਡ ਦਿੱਤੀ ਸੀ। ਇਸ ਤੋਂ ਬਾਅਦ ਉਨ੍ਹਾਂ ਨੇ ਨਵੀਂ ਪਾਰਟੀ ਪੰਜਾਬ ਲੋਕ ਕਾਂਗਰਸ ਬਣਾਈ ਤੇ ਭਾਜਪਾ ਨਾਲ ਗਠਜੋੜ ਕਰਕੇ ਪੰਜਾਬ ਵਿਧਾਨ ਸਭਾ ਚੋਣਾਂ 2022 ਲੜੀਆਂ।
ਕਾਂਗਰਸ ਦੀ CWC ਮੀਟਿੰਗ ਵਿਚ ਇਹ ਗੱਲ ਚੁੱਕੀ ਗਈ ਸੀ ਕਿ ਜੇਕਰ ਕੈਪਟਨ ਨੂੰ ਅਹੁਦੇ ਤੋਂ ਹਟਾਉਣਾ ਸੀ ਤਾਂ ਪਹਿਲਾਂ ਹਟਾਉਂਦੇ। ਇਸ ‘ਤੇ ਸੋਨੀਆ ਗਾਂਧੀ ਨੇ ਕਿਹਾ ਕਿ ਮੈਂ ਕੈਪਟਨ ਸਾਹਿਬ ਨੂੰ ਬਚਾਉਂਦੀ ਰਹੀ, ਇਹ ਮੇਰੀ ਗਲਤੀ ਸੀ। ਚੋਣ ਨਤੀਜਿਆਂ ਤੋਂ ਬਾਅਦ ਕਾਂਗਰਸ ਵਰਕਿੰਗ ਕਮੇਟੀ ਦੀ ਮੀਟਿੰਗ ਐਤਵਾਰ ਨੂੰ ਹੋਈ ਸੀ। ਇਸ ਵਿਚ ਸੋਨੀਆ ਗਾਂਧੀ ਨੇ ਕਿਹਾ ਸੀ ਕਿ ਕੁਝ ਲੋਕਾਂ ਨੂੰ ਲੱਗਦਾ ਹੈ ਕਿ ਗਾਂਧੀ ਪਰਿਵਾਰ ਦੀ ਵਜ੍ਹਾ ਨਾਲ ਪਾਰਟੀ ਕਮਜ਼ੋਰ ਹੋ ਰਹੀ ਹੈ। ਜੇਕਰ ਤੁਹਾਨੂੰ ਅਜਿਹਾ ਲੱਗਦਾ ਹੈ ਤਾਂ ਅਸੀਂ ਕਿਸੇ ਵੀ ਤਰ੍ਹਾਂ ਦਾ ਤਿਆਗ ਕਰਨ ਲਈ ਤਿਆਰ ਹਾਂ।
ਸੋਨੀਆ ਨੇ ਕਿਹਾ ਸੀ ਕਿ ਉਨ੍ਹਾਂ ਦਾ ਪਹਿਲਾ ਮਕਸਦ ਕਾਂਗਰਸ ਨੂੰ ਮਜ਼ਬੂਤ ਕਰਨਾ ਹੈ। ਹੁਣ ਕਾਂਗਰਸ ਅਪ੍ਰੈਲ ਵਿਚ ਚਿੰਤਨ ਕੈਂਪ ਦਾ ਆਯੋਜਨ ਕਰਨਗੇ। ਉਦੋਂ ਤੱਕ ਸੋਨੀਆ ਗਾਂਧੀ ਹੀ ਕਾਂਗਰਸ ਪ੍ਰਧਾਨ ਬਣੇ ਰਹਿਣਗੇ।
ਵੀਡੀਓ ਲਈ ਕਲਿੱਕ ਕਰੋ -:
“ਮਸ਼ਹੂਰ Youtuber “Candy Saab” ਨੇ ਪਹਿਲੀ ਵਾਰ ਕੈਮਰੇ ‘ਤੇ ਕੀਤੀਆਂ ਦਿਲ ਦੀਆਂ ਗੱਲਾਂ, ਸੁਣੋ ਤੁਹਾਡਾ ਵੀ ਹਾਸਾ ਨਹੀਂ..”
ਇਹ ਵੀ ਪੜ੍ਹੋ : ਸੰਸਦ ‘ਚ ਆਖਰੀ ਮੌਕੇ ਭਾਵੁਕ ਹੋਏ ਮਾਨ, ਬੋਲੇ- ‘ਯਾਦ ਰਹੂ ਦੇਸ਼ ਦੀ ਸਭ ਤੋਂ ਵੱਡੀ ਪੰਚਾਇਤ’