ਅੱਜ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੇ ਜਨਮ ਦਿਨ ਨੂੰ ਸਮਰਪਿਤ ਜ਼ਿਲ੍ਹੇ ਵਿੱਚ ਜਿਥੇ ਵੱਖ-ਵੱਖ ਸਮਾਗਮਾਂ ਦਾ ਆਯੋਜਨ ਕਰਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ ਗਈ, ਉਥੇ ਹੀ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਹੁੱਕੀ ਚੌਂਕ ਤੋਂ ਘੰਟਾ ਘਰ ਚੌਂਕ ਤੱਕ ਕੈਂਡਲ ਮਾਰਚ ਦਾ ਆਯੋਜਨ ਕੀਤਾ ਗਿਆ ਜਿਸ ਵਿਚ ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ, ਡਿਪਟੀ ਕਮਿਸ਼ਨਰ ਡਾ. ਰੂਹੀ ਦੁੱਗ, ਐਸ.ਐਸ.ਪੀ. ਸ. ਰਾਜਪਾਲ ਸਿੰਘ ਸਮੇਤ ਆਜ਼ਾਦੀ ਘੁਲਾਟੀਏ, ਸੁਤੰਤਰਤਾ ਸੰਗਰਾਮੀਆਂ ਦੇ ਵਾਰਸਾਂ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਜ਼ਿਲ੍ਹਾ ਵਾਸੀਆਂ, ਐਨ.ਜੀ.ਓ ਆਦਿ ਨੇ ਵੀ ਹਿੱਸਾ ਲਿਆ।
ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੇ ਜਨਮ ਦਿਨ ਤੇ ਸਮੂਹ ਲੋਕਾਂ ਨੂੰ ਵਧਾਈ ਦਿੱਤੀ ਤੇ ਕਿਹਾ ਕਿ ਇਨਕਲਾਬੀ ਸੋਚ ਦੇ ਧਾਰਨੀ ਸ਼ਹੀਦ ਭਗਤ ਸਿੰਘ ਅਤੇ ਉਨ੍ਹਾਂ ਦੇ ਸਾਥੀਆਂ ਵੱਲੋਂ ਪਾਏ ਵਡਮੁੱਲੇ ਯੋਗਦਾਨ ਕਾਰਨ ਅਸੀਂ ਆਜ਼ਾਦੀ ਦਾ ਨਿੱਘ ਮਾਣ ਰਹੇ ਹਾਂ। ਉਨ੍ਹਾਂ ਕਿਹਾ ਕਿ ਸ਼ਹੀਦ ਭਗਤ ਸਿੰਘ ਸਮੇਤ ਸਮੁੱਚੇ ਸਤੰਤਰਤਾ ਸੰਗਰਾਮੀਆਂ, ਆਜ਼ਾਦੀ ਘੁਲਾਟੀਏ ਦੇ ਅਣਥੱਕ ਤੇ ਜੁਝਾਰੂ ਯੋਗਦਾਨ ਨੇ ਆਜ਼ਾਦੀ ਸੰਗਰਾਮ ਨੂੰ ਨਵੀਂ ਦਿਸ਼ਾ ਅਤੇ ਦਸ਼ਾ ਦਿੱਤੀ। ਉਨ੍ਹਾਂ ਕਿਹਾ ਕਿ ਸਾਡਾ ਫਰਜ਼ ਬਣਦਾ ਹੈ ਕਿ ਅਸੀਂ ਸ਼ਹੀਦਾਂ ਦੇ ਪਾਏ ਪੂਰਨਿਆਂ ਤੇ ਚੱਲ ਕੇ ਅਤੇ ਉਨ੍ਹਾਂ ਵੱਲੋਂ ਕਲਪਨਾ ਕੀਤੇ ਗਏ ਸਮਾਜ ਦੀ ਸਿਰਜਣਾ ਵਿੱਚ ਆਪਣਾ ਯੋਗਦਾਨ ਪਾਈਏ।
ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ, ਡਿਪਟੀ ਕਮਿਸ਼ਨਰ ਡਾ. ਰੂਹੀ ਦੁੱਗ ਨੇ ਵੀ ਸਮੂਹ ਜ਼ਿਲ੍ਹਾ ਵਾਸੀਆਂ ਨੂੰ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਨ ਤੇ ਵਧਾਈ ਦਿੱਤੀ ਤੇ ਸਮੂਹ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ। ਇਸ ਮੌਕੇ ਘੰਟਾ ਘਰ ਚੌਂਕ ਵਿਖੇ ਕੈਂਡਲ ਮਾਰਚ ਸਮਾਪਤ ਹੋਇਆ, ਜਿੱਥੇ ਜ਼ਿਲ੍ਹਾ ਵਾਸੀਆਂ ਵੱਲੋਂ ਸ਼ਹੀਦ ਭਗਤ ਸਿੰਘ ਦੀ ਤਸਵੀਰ ਤੇ ਫੁੱਲ ਮਾਲਾਵਾਂ ਭੇਟ ਕਰਕੇ ਆਪਣੀ ਸ਼ਰਧਾ ਪ੍ਰਗਟਾਈ।
ਵੀਡੀਓ ਲਈ ਕਲਿੱਕ ਕਰੋ -:
“ਮੂਸੇਵਾਲਾ ਦੀ ਮੌਤ ਤੇ ਰੋਇਆ ਸੀ ਪੂਰਾ ਕਸ਼ਮੀਰ ! ਇਹਨਾਂ ਦੇ ਦਿਲਾਂ ‘ਚ ਪੰਜਾਬੀਆਂ ਪ੍ਰਤੀ ਪਿਆਰ ਦੇਖ ਹੋ ਜਾਓਂਗੇ ਹੈਰਾਨ ! “
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਜਰਨਲ ਡਾ. ਨਿਰਮਲ ਓਸੇਪਚਨ, ਐਸ.ਡੀ.ਐੱਮ ਫ਼ਰੀਦਕੋਟ ਮੈਡਮ ਬਲਜੀਤ ਕੌਰ, ਸਿਵਲ ਸਰਜਨ ਡਾ. ਸੰਜੇ ਕਪੂਰ ,ਉਪ ਜ਼ਿਲ੍ਹਾ ਸਿੱਖਿਆ ਅਫਸਰ ਪ੍ਰਦੀਪ ਦਿਉੜਾ, ਐੱਸ.ਐੱਮ. ਓ.ਸ਼੍ਰੀ ਚੰਦਰ ਸ਼ੇਖਰ ,ਬਲਦੇਵ ਸਿੰਘ ਜਿਲ੍ਹਾ ਪ੍ਰਧਾਨ, ਗੁਰਦੇਵ ਸਿੰਘ , ਭਰਪੂਰ ਸਿੰਘ , ਪਰਮਜੀਤ ਸਿੰਘ, ਸਤਪਾਲ ਸਿੰਘ,ਸ਼ਿੰਦਰ ਸਿੰਘ, ਵਿਸਾਖਾ ਸਿੰਘ ਸਾਰੇ ਸਤੰਤਰਤਾ ਸੰਗਰਾਮੀ ਪਰਿਵਾਰਾਂ ਦੇ ਵਾਰਸ ਮੌਜੂਦ ਸਨ।