ਐੱਸ. ਵਾਈ. ਐੱਲ. ਨਹਿਰ ਦਾ ਮੁੱਦਾ ਭਖਦਾ ਜਾ ਰਿਹਾ ਹੈ। ਇਸ ‘ਤੇ ਸਿਆਸਤ ਗਰਮਾਉਣੀ ਸ਼ੁਰੂ ਹੋ ਗਈ ਹੈ। ਸਤਲੁਜ-ਯਮੁਨਾ ਲਿੰਕ ਨਹਿਰ ‘ਤੇ ਪੰਜਾਬ ਤੇ ਹਰਿਆਣਾ ਵਿਚ ਆਮ ਆਦਮੀ ਪਾਰਟੀ ਦੀ ਵੱਖ-ਵੱਖ ਸਿਆਸਤ ਹੋ ਰਹੀ ਹੈ। ਪੰਜਾਬ ਵਿਚ ‘ਆਪ’ ਸਰਕਾਰ ਦੇ ਮੰਤਰੀ ਹਰਪਾਲ ਚੀਮਾ ਨੇ ਕਿਹਾ ਕਿ ਅਸੀਂ ਦੂਜੇ ਸੂਬੇ ਨੂੰ ਪਾਣੀ ਦੀ ਇੱਕ ਬੂੰਦ ਨਹੀਂ ਦੇਵਾਂਗੇ ਭਾਵੇਂ ਇਸ ਲਈ ਸਾਨੂੰ ਆਪਣੀ ਜਾਨ ਹੀ ਕਿਉਂ ਨਾ ਕੁਰਬਾਨ ਕਰਨੀ ਪਵੇ। ਇਸ ਤੋਂ ਪਹਿਲਾਂ ਹਰਿਆਣਾ ਵਿਚ ‘ਆਪ’ ਇੰਚਾਰਜ ਸੁਸ਼ੀਲ ਗੁਪਤਾ ਨੇ ਕਿਹਾ ਸੀ ਕਿ ਪੰਜਾਬ ਵਿਚ ਸਾਡੀ ਸਰਕਾਰ ਬਣ ਗਈ ਹੈ ਤੇ ਹੁਣ 2024 ਵਿਚ ਹਰਿਆਣਾ ਵਿਚ ਸਰਕਾਰ ਬਣੀ ਤਾਂ ਹਰ ਖੇਤਰ ਵਿਚ ਐੱਸ. ਵਾਈ. ਐੱਲ. ਨਹਿਰ ਦਾ ਪਾਣੀ ਪਹੁੰਚੇਗਾ।
ਹਰਪਾਲ ਚੀਮਾ ਨੇ ਕਿਹਾ ਕਿ ਪੰਜਾਬ ਦੇ ਪਾਣੀ ‘ਤੇ ਪੰਜਾਬ ਦਾ ਹੱਕ ਹੈ। ਪੰਜਾਬ ਦੇ ਪਾਣੀ ਦੀ ਇੱਕ ਵੀ ਬੂੰਦ ਕਿਸੇ ਦੂਜੇ ਸੂਬੇ ਨੂੰ ਨਹੀਂ ਜਾਣ ਦੇਵਾਂਗੇ। ਜੋ ਵੀ ਕੁਰਬਾਨੀ ਕਰਨੀ ਪਈ, ਅਸੀਂ ਕਰਾਂਗੇ। ਆਪਣੀ ਜਾਨ ਕੁਰਬਾਨ ਕਰ ਦੇਵਾਂਗੇ ਪਰ ਇੱਕ ਵੀ ਬੂੰਦ ਪਾਣੀ ਨਹੀਂ ਜਾਣ ਦੇਵਾਂਗੇ। ਚੀਮਾ ਨੇ ਕਿਹਾ ਕਿ ਮੈਂ ਹੈਰਾਨ ਹਾਂ ਕਿ ਜਿਨ੍ਹਾਂ ਲੋਕਾਂ ਦੀ ਸਰਕਾਰ ਦੇ ਸਮੇਂ ਇਹ ਮੁੱਦਾ ਖੜ੍ਹਾ ਹੋਇਆ, ਅੱਜ ਉਨ੍ਹਾਂ ‘ਤੇ ਹੀ ਸਿਆਸਤ ਕੀਤੀ ਜਾ ਰਹੀ ਹੈ।
ਸੁਸ਼ੀਲ ਗੁਪਤਾ ਦੇ ਦਾਅਵੇ ਤੋਂ ਬਾਅਦ ਪੰਜਾਬ ਵਿਚ ਵਿਰੋਧੀ ਧਿਰ ਭੜਕ ਉਠੇ ਸਨ। ਅਕਾਲੀ ਪ੍ਰਧਾਨ ਸੁਖਬੀਰ ਬਾਦਲ, ਨਵਜੋਤ ਸਿੰਘ ਸਿੱਧੂ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਤੋਂ ਲੈ ਕੇ ਸਾਰੀਆਂ ਵਿਰੋਧੀ ਧਿਰਾਂ ਨੇ ਆ ਨੂੰ ਘੇਰ ਲਿਆ। ਉਨ੍ਹਾਂ ਨੇ ਅਰਵਿੰਦ ਕੇਜਰੀਵਾਲ ਤੇ ਭਗਵੰਤ ਮਾਨ ਤੋਂ ਇਸ ਮਾਮਲੇ ਵਿਚ ਸਟੈਂਡ ਸਪੱਸ਼ਟ ਕਰਨ ਨੂੰ ਕਿਹਾ ਸੀ ਜਿਸ ਤੋਂ ਬਾਅਦ ਚੀਮਾ ਨੇ ਪੰਜਾਬ ਸਰਕਾਰ ਦਾ ਰੁਖ਼ ਜ਼ਾਹਿਰ ਕੀਤਾ ਹੈ।
ਵੀਡੀਓ ਲਈ ਕਲਿੱਕ ਕਰੋ -:
“PTC ਦੇ MD ਨੂੰ ਤਿੱਖੇ ਸਵਾਲ, ਇੱਕਲਾ ਪੀਟੀਸੀ ਹੀ ਕਿਉਂ ਕਰਦੈ ਸ਼੍ਰੀ ਦਰਬਾਰ ਸਾਹਿਬ ਤੋਂ ਗੁਰਬਾਣੀ ਦਾ ਪ੍ਰਸਾਰਣ ?”