ਖਰੜ ਸਦਰ ਪੁਲਿਸ ਨੇ ਨਜ਼ਦੀਕੀ ਪਿੰਡ ਗੱਬੇਮਾਜਰਾ ਦੀ ਰਹਿਣ ਵਾਲੀ ਇੱਕ 6 ਸਾਲਾ ਲੜਕੀ ਨਾਲ ਅਸ਼ਲੀਲ ਹਰਕਤਾਂ ਕਰਨ ਦੇ ਦੋਸ਼ ਅਧੀਨ ਭਾਰਤ ਕੁਮਾਰ ਉਰਫ਼ ਸੰਨੀ ਨੂੰ ਗ੍ਰਿਫਤਾਰ ਕੀਤਾ ਹੈ।
ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਖਰੜ ਸਦਰ ਥਾਣੇ ਦੇ ਐਸ.ਐਚ.ਓ ਇੰਸਪੈਕਟਰ ਯੋਗੇਸ਼ ਕੁਮਾਰ ਨੇ ਦੱਸਿਆ ਕਿ ਇਸ ਸੰਬੰਧੀ ਇਸ ਲੜਕੀ ਦੀ ਮਾਂ ਜੋ ਮੁੱਖ ਤੌਰ ਤੇ ਉਤਰ ਪ੍ਰਦੇਸ਼ ਦੀ ਰਹਿਣ ਵਾਲੀ ਹੈ ਅਤੇ ਹੁਣ ਗੱਬੇਮਾਜਰਾ ਵਿਖੇ ਕਿਰਾਏ ਦੇ ਮਕਾਨ ਤੇ ਰਹਿੰਦੀ ਹੈ ਨੇ ਸ਼ਿਕਾਇਤ ਕੀਤੀ ਸੀ ਕਿ ਉਹ ਅਤੇ ਉਸ ਦਾ ਪਤੀ ਕੰਮ ਤੇ ਗਏ ਹੋਏ ਸਨ ਅਤੇ ਬੱਚੇ ਘਰ ਵਿੱਚ ਇੱਕਲੇ ਸਨ।
ਇਸੇ ਦੌਰਾਨ ਮੁਲਜ਼ਮ ਉਥੇ ਆਇਆ ਅਤੇ ਉਸ ਨੇ ਬੱਚੀ ਨਾਲ ਜ਼ਬਰਦਸਤੀ ਕਰਨ ਦੀ ਕੋਸ਼ਿਸ਼ ਕੀਤੀ। ਜਦੋਂ ਰੌਲਾ ਪਿਆ ਤਾਂ ਦੋਸ਼ੀ ਉਥੋਂ ਭੱਜ ਗਿਆ। ਪੁਲਿਸ ਨੇ ਮੁਲਜ਼ਮ ਵਿਰੁੱਧ ਪ੍ਰੋਟੇਕਸ਼ਨ ਆਫ ਚਿਲਡਰਨ ਫਰਾਮ ਸੈਕਸੂਅਲ ਅਫੈਂਸ਼ਸ ਐਕਟ ਅਧੀਨ ਕੇਸ ਦਰਜ ਕਰਕੇ ਉਸ ਨੂੰ ਗ੍ਰਿਫਤਾਰ ਕਰ ਲਿਆ। ਅੱਜ ਉਸ ਨੂੰ ਖਰੜ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ ਜਿਥੋਂ ਉਸ ਨੂੰ 2 ਦਿਨ ਦੇ ਪੁਲਿਸ ਰਿਮਾਂਡ ਵਿੱਚ ਭੇਜ ਦਿੱਤਾ ਗਿਆ।
ਵੀਡੀਓ ਲਈ ਕਲਿੱਕ ਕਰੋ -:

“ਮੂਸੇਵਾਲਾ ਦੀ ਮੌਤ ਤੇ ਰੋਇਆ ਸੀ ਪੂਰਾ ਕਸ਼ਮੀਰ ! ਇਹਨਾਂ ਦੇ ਦਿਲਾਂ ‘ਚ ਪੰਜਾਬੀਆਂ ਪ੍ਰਤੀ ਪਿਆਰ ਦੇਖ ਹੋ ਜਾਓਂਗੇ ਹੈਰਾਨ ! “























