ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸਾਸੰਦ ਪਤਨੀ ਪਰਨੀਤ ਕੌਰ ਨੂੰ ਲੈ ਕੇ ਰਾਜਾ ਵੜਿੰਗ ਦੇ ਦਿੱਤੇ ਬਿਆਨ ‘ਤੇ ਪੰਜਾਬ ਲੋਕ ਕਾਂਗਰਸ ਨੇ ਕਾਂਗਰਸ ਨੂੰ ਚੈਲੰਜ ਕੀਤਾ ਹੈ। ਉਨ੍ਹਾਂ ਕਿਹਾ ਕਿ ਪ੍ਰਨੀਤ ਕੌਰ ਖਿਲਾਫ ਕਾਰਵਾਈ ਕਰਕੇ ਤਾਂ ਦਿਖਾਓ।
ਦੱਸ ਦੇਈਏ ਕਿ ਰਾਜਾ ਵੜਿੰਗ ਨੇ ਬੀਤੇ ਦਿਨ ਬਿਆਨ ਦਿੱਤਾ ਸੀ ਕਿ ਪਨੀਤ ਕੌਰ ਹੁਣ ਕਾਂਗਰਸ ਦਾ ਹਿੱਸਾ ਨਹੀਂ ਰਹੇ ਹਨ। ਉਨ੍ਹਾਂ ਕਿਹਾ ਸੀ ਕਿ ਮੈਂ ਇਹ ਗੱਲ ਪੰਜਾਬ ਕਾਂਗਰਸ ਦਾ ਪ੍ਰਧਾਨ ਹੋਣ ਦੇ ਨਾਤੇ ਕਹਿ ਰਿਹਾ ਹਾਂ। ਮੈਂ ਇਸ ਨੂੰ ਆਫੀਸ਼ੀਅਲ ਤੌਰ ‘ਤੇ ਕਹਿ ਰਿਹਾ ਹਾਂ। ਇਸ ਤੋਂ ਪਹਿਲਾਂ ਵੀ ਇੱਕ ਮੀਟਿੰਗ ਦੌਰਾਨ ਰਾਜਾ ਵੜਿੰਗ ਨੇ ਕਿਹਾ ਸੀ ਕਿ ਜਦੋਂ ਤੱਕ ਉਹ ਕਾਂਗਰਸ ਵਿੱਚ ਹਨ, ਕੈਪਟਨ ਅਮਰਿੰਦਰ ਸਿੰਘ ਤੇ ਪਰਨੀਤ ਕੌਰ ਨੂੰ ਕਾਂਗਰਸ ਵਿੱਚ ਨਹੀਂ ਰਹਿਣ ਦੇਣਗੇ।
ਮੁੱਖ ਮੰਤਰੀ ਦੀ ਕੁਰਸੀ ਤੋਂ ਹਟਾਏ ਜਾਣ ਮਗਰੋਂ ਕੈਪਟਨ ਅਮਰਿੰਦਰ ਸਿੰਘ ਕਾਂਗਰਸ ਛੱਡ ਚੁੱਕੇ ਹਨ। ਉਨ੍ਹਾਂ ਨੇ ਨਵੀਂ ਪਾਰਟੀ ਪੰਜਾਬ ਲੋਕ ਕਾਂਗਰਸ ਬਣਾ ਲਈ ਸੀ।
ਵੀਡੀਓ ਲਈ ਕਲਿੱਕ ਕਰੋ -:
“ਘਰੋਂ ਚੁੱਕਣ ਆਈ ਪੁਲਿਸ ਤਾਂ ਭੱਜ ਗਿਆ ਕਾਂਗਰਸੀ ਆਗੂ ਅੰਗਦ ਦੱਤਾ, ਪੌੜੀ ਲਗਾਕੇ ਘਰ ਅੰਦਰ ਵੜੀ ਪੁਲਿਸ ਤਾਂ ਦੇਖੋ ਫਿਰ ਕੀ ਹੋਇਆ?”
ਕੈਪਟਨ ਦੀ ਪਾਰਟੀ ਦੇ ਬੁਲਾਰੇ ਪ੍ਰਿਤਪਾਲ ਸਿੰਘ ਬਾਲਿਆਵਾਲ ਨੇ ਕਿਹਾ ਕਿ ਜਿੰਨੀ ਰਾਜਾ ਵੜਿੰਗ ਦੀ ਉਮਰ ਨਹੀਂ, ਉਸ ਤੋਂ ਵੱਧ ਸਮਾਂ ਕੈਪਟਨ ਤੇ ਉਨ੍ਹਾਂ ਦੀ ਪਤਨੀ ਪਰਨੀਤ ਕੌਰ ਨੇ ਕਾਂਗਰਸ ਨੂੰ ਦਿੱਤਾ ਹੈ। ਕੈਪਟਨ ਦਾ ਕਾਂਗਰਸ ਨਾਲ ਕੋਈ ਲੈਣਾ-ਦੇਣਾ ਨਹੀਂ ਹੈ। ਮਹਾਰਾਣੀ ਪਰਨੀਤ ਕੌਰ ਦਾ ਫੈਸਲਾ ਕਾਂਗਰਸ ਹਾਈਕਮਾਨ ਨੇ ਕਰਨਾ ਹੈ। ਕਾਰਵਾਈ ਕਰਕੇ ਦਿਖਾਓ ਜਾਂ ਫਿਰ ਅਜਿਹੀ ਗਿੱਦੜ ਭਬਕੀ ਦੇਣ ਦੀ ਲੋੜ ਨਹੀਂ। ਹਾਈਕਮਾਨ ਨੇ ਕੈਬਨਿਟ ਮੰਤਰੀ ਬਣਉਣ ਦੀ ਮਨਜ਼ੂਰੀ ਨਹੀਂ ਦਿੱਤੀ ਤਾਂ ਕੈਪਟਨ ਨੇ ਸਲਾਹਕਾਰ ਬਣਾ ਕੇ ਇਹ ਰੈਂਕ ਦਿੱਤਾ।