ਪੰਜਾਬ ਵਿੱਚ ਇੱਕ ਲੱਖ ਤੋਂ ਵੱਧ ਕਿਸਾਨਾਂ ਨੇ ਆਪਣੀਆਂ ਟਿਊਬਵੈੱਲਾਂ ਦੀ ਮੋਟਰ ਦਾ ਲੋਡ ਅੱਧੇ ਖਰਚੇ ‘ਤੇ ਵਧਾਇਆ। ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਸਹੂਲਤ ਦਾ ਫਾਇਦਾ ਲੈਣ ਵਾਲੇ ਸਾਰੇ ਕਿਸਾਨਾਂ ਦਾ ਧੰਨਵਾਦ ਕੀਤਾ।
ਸੀ.ਐੱਮ. ਮਾਨ ਨੇ ਕਿਹਾ ਕਿ ਪਿਛਲੇ ਮਹੀਨੇ ਮੈਂ ਕਿਸਾਨ ਵੀਰਾਂ ਨੂੰ ਅਪੀਲ ਕੀਤੀ ਸੀ.ਜੇ ਕਿਸਾਨ ਆਪਣੇ ਟਿਊਬਵੈੱਲਾਂ ਦੀ ਮੋਟਰ ਦਾ ਲੋਡ ਵਧਾਉਣਾ ਚਾਹੁੰਦੇ ਨੇ ਤਾਂ ਉਸ ਦਾ ਖਰਚਾ ਲਗਭਗ ਅੱਧਾ ਕਰ ਦਿਆਂਗੇ।
ਅੱਜ ਦੱਸਦੇ ਹੋਏ ਬਹੁਤ ਖੁਸ਼ੀ ਹੋ ਰਹੀ ਹੈ। ਇੱਕ ਲੱਖ ਤੋਂ ਵੱਧ ਕਿਸਾਨਾਂ ਨੇ ਇਸ ਸਹੂਲਤ ਦਾ ਫਾਇਦਾ ਲਿਆ। ਸਾਰਿਆਂ ਦਾ ਧੰਨਵਾਦ। ਉਨ੍ਹਾਂ ਕਿਹਾ ਕਿ ਅੱਗੇ ਵੀ ਕਿਸਾਨਾਂ ਲਈ ਲਗਾਤਾਰ ਕੰਮ ਕਰਦੇ ਰਹਾਂਗੇ।
ਦੱਸ ਦੇਈਏ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਸਾਨਾਂ ਨੂੰ ਫਾਇਦਾ ਪਹੁੰਚਾਉਣ ਲਈ ਟਿਊਬਵੈੱਲਾਂ ਦੀ ਮੋਟਰ ਦਾ ਲੋਡ ਵਧਾਉਣ ਲਈ ਖਰਚਾ ਅੱਧਾ ਕਰ ਦਿੱਤਾ ਹੈ। ਪਹਿਲਾਂ ਇਹ ਖਰਚਾ 4750 ਰੁਪਏ ਸੀ, ਜਿਸ ਨੂੰ ਘਟਾ ਕੇ 2500 ਰੁਪਏ ਕਰ ਦਿੱਤਾ ਗਿਆ ਹੈ।
ਵੀਡੀਓ ਲਈ ਕਲਿੱਕ ਕਰੋ -: