ਪੰਜਾਬ ਸਰਕਾਰ ਅਤੇ ਪੁਲਿਸ ਦੀ ਸਖ਼ਤੀ ਦੇ ਬਾਵਜੂਦ ਸੂਬੇ ਵਿੱਚ ਚਾਈਨਾ ਡੋਰ ਦਾ ਕਹਿਰ ਜਾਰੀ ਹੈ, ਜਿਸ ਕਾਰਨ ਕਈ ਲੋਕਾਂ ਦੀ ਜਾਨ ਖ਼ਤਰੇ ਵਿੱਚ ਹੈ। ਇਸ ਕਾਰਨ ਕਈ ਹਾਦਸੇ ਅਜੇ ਵੀ ਸਾਹਮਣੇ ਆ ਰਹੇ ਹਨ। ਅਜਿਹਾ ਇਕ ਹੋਰ ਮਾਮਲਾ ਅੰਮ੍ਰਿਤਸਰ ਤੋਂ ਸਾਹਮਣੇ ਆ ਰਿਹਾ ਹੈ। ਇਥੇ 15 ਸਾਲਾ ਲੜਕੇ ਦੀ ਚਾਈਨਾ ਡੋਰ ਕਾਰਨ ਗਰਦਨ ਕੱਟ ਗਈ ਹੈ। ਜ਼ਖਮੀ ਬੱਚੇ ਨੂੰ ਇਲਾਜ਼ ਲਈ ਨੇੜੇ ਦੇ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ।
ਇਹ ਵੀ ਪੜ੍ਹੋ : ਲੁਧਿਆਣਾ : ਕਸਬੇ ਦੇ ਛੱਪੜ ਨੇੜੇ ਲੱਗੀ ਅੱਗ, ਫਾਇਰ ਬ੍ਰਿਗੇਡ ਦੀਆਂ 6 ਗੱਡੀਆਂ ਨੇ ਪਾਇਆ ਕਾਬੂ
ਜਾਣਕਾਰੀ ਅਨੁਸਾਰ ਜ਼ਖਮੀ ਬੱਚੇ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਇਹ ਵੀ ਦੱਸਿਆ ਜਾ ਰਿਹਾ ਹੈ ਕਿ ਨੌਜਵਾਨ ਗਰੀਬ ਪਰਿਵਾਰ ਨਾਲ ਸਬੰਧਤ ਹੈ। ਦੱਸ ਦੇਈਏ ਕਿ ਇਸ ਤਰ੍ਹਾਂ ਦੇ ਕਈ ਮਾਮਲੇ ਸਾਹਮਣੇ ਆ ਚੁੱਕੇ ਹਨ ਜਿੱਥੇ ਚਾਈਨਾ ਡੋਰ ਕਾਰਨ ਕਈ ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਸ ਦੇ ਬਾਵਜੂਦ ਲੋਕ ਇਸ ਦੀ ਵਰਤੋਂ ਕਰਨ ਤੋਂ ਪਿੱਛੇ ਨਹੀਂ ਹਟ ਰਹੇ।
ਵੀਡੀਓ ਲਈ ਕਲਿੱਕ ਕਰੋ -: