ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਤੇ ਸੰਗਰੂਰ ਦੇ ਐੱਮ.ਪੀ. ਸਿਮਰਨਜੀਤ ਸਿੰਘ ਸ਼ਹੀਦ ਭਗਤ ਸਿੰਘ ਨੂੰ ਲੈ ਕੇ ਦਿੱਤੇ ਗਏ ਵਿਵਾਦਿਤ ਬਿਆਨ ਕਰਕੇ ਪਹਿਲਾਂ ਹੀ ਬੁਰੀ ਤਰ੍ਹਾਂ ਘਿਰੇ ਹੋਏ ਹਨ ਤੇ ਹੁਣ ਉਨ੍ਹਾਂ ਦਾ ਹਰਿਆਣਾ ਦੇ ਸੀ.ਐੱਮ. ਮਨੋਹਰ ਲਾਲ ਖੱਟੜ ਨੂੰ ਲੈ ਕੇ ਵਿਵਾਦਿਤ ਬਿਆਨ ਦੇ ਦਿੱਤਾ ਹੈ। ਉਨ੍ਹਾਂ ਕਿਹਾ ਕਿ ਹਰਿਆਣਾ ਨੇ ਇੱਕ ਪੰਜਾਬੀ ਨੂੰ ਮੁੱਖ ਮੰਤਰੀ ਕਿਉਂ ਬਣਾਇਆ।
ਸਿਰਮਨਜੀਤ ਸਿੰਘ ਮਾਨ ਨੇ ਕਿਹਾ ਕਿ ਹਰਿਆਣਾ ਨੂੰ ਕਿਸੇ ਹਰਿਆਣਵੀ ਨੂੰ ਮੁੱਖ ਮੰਤਰੀ ਬਣਾਉਣਾ ਚਾਹੀਦਾ ਸੀ। ਉਨ੍ਹਾਂ ਕਿਹਾ ਕਿ ਹਰਿਆਣਾ ਨੂੰ ਸ਼ਰਮ ਆਉਣੀ ਚਾਹੀਦੀ ਹੈ ਕਿ ਪੰਜਾਬ ਦੇ ਲਾਲੇ ਨੂੰ ਸੀ.ਐੱਮ. ਬਣਾਇਆ ਹੈ।
ਦੱਸ ਦੇਈਏ ਕਿ ਸਿਰਮਨਜੀਤ ਸਿੰਘ ਮਾਨ ਦਾ ਬੀਤੇ ਦਿਨੀਂ ਸ਼ਹੀਦ ਭਗਤ ਸਿੰਘ ਨੂੰ ਅੱਤਵਾਦੀ ਕਹਿਣ ਵਾਲੇ ਬਿਆਨ ਕਰਕੇ ਪਹਿਲਾਂ ਹੀ ਵਿਰੋਧ ਹੋ ਰਿਹਾ ਹੈ। ਭਾਰਤੀ ਜਨਤਾ ਪਾਰਟੀ ਦੇ ਸੂਬਾ ਸਕੱਤਰ ਸੁਖਪਾਲ ਸਿੰਘ ਸਰਾਂ ਵੱਲੋਂ ਐੱਸਐੱਸਪੀ ਬਠਿੰਡਾ ਨੂੰ ਸ਼ਿਕਾਇਤ ਦੇ ਕੇ ਸਿਮਰਨਜੀਤ ਮਾਨ ਖਿਲਾਫ ਦੰਗੇ ਭੜਕਾਉਣ ਤੇ ਅਰਾਜਕਤਾ ਫੈਲਾਉਣ ਦਾ ਮਾਮਲਾ ਦਰਜ ਕਰਨ ਦੀ ਮੰਗ ਕੀਤੀ ਗਈ।
ਦੱਸ ਦੇਈਏ ਕਿ ਕਰਨਾਲ ‘ਚ ਇਕ ਨਿੱਜੀ ਚੈਨਲ ਦੇ ਪੱਤਰਕਾਰ ਵੱਲੋਂ ਪੁੱਛੇ ਸਵਾਲ ‘ਤੇ ਸਿਮਰਨਜੀਤ ਸਿੰਘ ਮਾਨ ਨੇ ਕਿਹਾ ਕਿ ਭਗਤ ਸਿੰਘ ਅੱਤਵਾਦੀ ਸੀ। ਮਾਨ ਨੇ ਕਿਹਾ ਕਿ ਉਸ ਨੇ ਇੱਕ ਆਈ.ਪੀ.ਐਸ. ਅਫਸਰ, ਇੱਕ ਅੰਮ੍ਰਿਤਧਾਰੀ ਸਿੱਖ ਨੂੰ ਮਾਰ ਦਿੱਤਾ ਸੀ ਤੇ ਸੰਸਦ ਵਿੱਚ ਬੰਬ ਸੁੱਟ ਦਿੱਤਾ ਸੀ। ਜਦੋਂ ਪੱਤਰਕਾਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਭਗਤ ਸਿੰਘ ਦੇ ਪਿੰਡ ਵਿੱਚ ਹੀ ਸਹੁੰ ਚੁੱਕੀ ਸੀ ਤਾਂ ਉਨ੍ਹਾਂ ਕਿਹਾ ਕਿ ਕੁਝ ਵੀ ਹੋਵੇਗ ਉਹ ਅੱਤਵਾਦੀ ਹੀ ਸੀ। ਇਸ ਤੋਂ ਪਹਿਲਾਂ ਵੀ ਇੱਕ ਵਾਰ ਉਹ ਸ਼ਹੀਦ ਭਗਤ ਸਿੰਘ ਨੂੰ ਅੱਤਵਾਦੀ ਕਹਿ ਚੁੱਕੇ ਹਨ।
ਇਹ ਵੀ ਪੜ੍ਹੋ : CM ਮਾਨ ਦਾ ਐਲਾਨ- ‘1 ਜੁਲਾਈ ਤੋਂ ਮੁਫ਼ਤ ਬਿਜਲੀ ਗਾਰੰਟੀ ਲਾਗੂ, 51 ਲੱਖ ਘਰਾਂ ਦੇ ਬਿੱਲ ਆਉਣਗੇ ਜ਼ੀਰੋ’
ਮਾਨ ਦੇ ਵਿਵਾਦਿਤ ਬਿਆਨ ਨੂੰ ਲੈ ਕੇ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਟਵੀਟ ਕਰਦਿਆਂ ਕਿਹਾ ਕਿ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇਸ਼ ਦੀ ਆਜ਼ਾਦੀ ਦੇ ਸੰਘਰਸ਼ ਦੇ ਪ੍ਰਤੀਕ ਸਨ ਅਤੇ ਹਮੇਸ਼ਾ ਰਹਿਣਗੇ। ਉਨ੍ਹਾਂ ਨੂੰ ਅੱਤਵਾਦੀ ਕਹਿ ਕੇ ਸਿਮਰਨਜੀਤ ਮਾਨ ਨੇ ਸਾਡੇ ਕੌਮੀ ਨਾਇਕ ਦੀ ਮਹਾਨ ਕੁਰਬਾਨੀ ਦਾ ਨਿਰਾਦਰ ਕੀਤਾ ਹੈ। ਉਨ੍ਹਾਂ ਨੂੰ ਆਪਣੀਆਂ ਹਾਸੋਹੀਣੀ ਟਿੱਪਣੀਆਂ ਲਈ ਮੁਆਫ਼ੀ ਮੰਗਣੀ ਚਾਹੀਦੀ ਹੈ, ਜਿਸ ਨਾਲ ਲੋਕਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ।
ਇਸ ਬਿਆਨ ਨੂੰ ਲੈ ਕੇ ਜਿਥੇ ਸਾਰੀਆਂ ਪਾਰਟੀਆਂ ਦੇ ਆਗੂਆਂ ਸਣੇ ਪੰਜਾਬੀ ਕਲਕਾਰਾਂ, ਨੌਜਵਾਨਾਂ ਵੱਲੋਂ ਵੀ ਵਿਰੋਧ ਕੀਤਾ ਜਾ ਰਿਹਾ ਹੈ। ਪੰਜਾਬੀ ਗਾਇਕ ਜਸਬੀਰ ਜੱਸੀ, ਅਦਾਕਾਰ ਗੈਵੀ ਚਾਹਲ ਤੇ ਮਸ਼ਹੂਰ ਗਾਇਕਾ ਰੁਪਿੰਦਰ ਹਾਂਡਾ ਨੇ ਵੀ ਇਸ ਬਿਆਨ ਦਾ ਵਿਰੋਧ ਕੀਤਾ ਹੈ।
ਵੀਡੀਓ ਲਈ ਕਲਿੱਕ ਕਰੋ -: