ਅੱਜ ਕਿਸਾਨ ਅੰਦੋਲਨ ਨੂੰ ਇੱਕ ਸਾਲ ਪੂਰਾ ਹੋ ਗਿਆ ਹੈ। PM ਮੋਦੀ ਵੱਲੋਂ ਭਾਵੇਂ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦਾ ਫੈਸਲਾ ਲੈ ਲਿਆ ਗਿਆ ਹੈ ਪਰ ਇਸ ਦੇ ਬਾਵਜੂਦ ਕਿਸਾਨ ਦਿੱਲੀ ਦੀਆਂ ਸਰਹੱਦਾਂ ‘ਤੇ ਡਟੇ ਹੋਏ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਜਦੋਂ ਤਕ ਐੱਮਐੱਸਪੀ ‘ਤੇ ਗਾਰੰਟੀ ਕਾਨੂੰਨ ਨਹੀਂ ਬਣ ਜਾਂਦਾ ਉਦੋਂ ਤੱਕ ਅੰਦੋਲਨ ਖ਼ਤਮ ਨਹੀਂ ਹੋਵੇਗਾ।
ਕਿਸਾਨ ਅੰਦੋਲਨ ਦੇ ਇੱਕ ਸਾਲ ਪੂਰੇ ਹੋਣ ‘ਤੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਸਾਨਾਂ ਦੇ ਹੌਂਸਲੇ ਨੂੰ ਸਲਾਮ ਕੀਤਾ ਹੈ। ਸੀਐਮ ਚੰਨੀ ਨੇ ਟਵੀਟ ਕੀਤਾ ਕਿ ਮੈਂ ਸਾਡੇ ਅੰਨਦਾਤਿਆਂ ਦੇ ਅਦੁੱਤੀ ਜਜ਼ਬੇ ਨੂੰ ਸਲਾਮ ਕਰਦਾ ਹਾਂ, ਜੋ ਪਿਛਲੇ ਸਾਲ ਮੋਦੀ ਸਰਕਾਰ ਦੁਆਰਾ ਬਣਾਏ ਗਏ ਕਾਲੇ ਖੇਤੀਬਾੜੀ ਕਾਨੂੰਨਾਂ ਦਾ ਵਿਰੋਧ ਕਰਨ ਲਈ ਅੱਜ ਤੋਂ ਦਿੱਲੀ ਵਿੱਚ ਬੈਠੇ ਹਨ। ਉਨ੍ਹਾਂ ਦਾ ਸੰਘਰਸ਼ ਨਾ ਸਿਰਫ਼ ਸਖ਼ਤ ਕਾਨੂੰਨਾਂ ਨੂੰ ਰੱਦ ਕਰਨ ਲਈ ਸਗੋਂ ਜਮਹੂਰੀਅਤ ਅਤੇ ਮਨੁੱਖੀ ਅਧਿਕਾਰਾਂ ਦੀ ਮਰਿਆਦਾ ਨੂੰ ਕਾਇਮ ਰੱਖਣ ਲਈ ਬਹਾਦਰੀ, ਹੌਸਲੇ ਅਤੇ ਦ੍ਰਿੜਤਾ ਦੀ ਵਿਲੱਖਣ ਗਾਥਾ ਹੈ।
ਵੀਡੀਓ ਲਈ ਕਲਿੱਕ ਕਰੋ -:
“ਪੇਂਡੂ ਤਰੀਕੇ ਨਾਲ ਬਣਾਉ ਸਰੋਂ ਦਾ ਸਾਗ “
ਗੌਰਤਲਬ ਹੈ ਕਿ ਕਿਸਾਨ ਅੰਦੋਲਨ ਦੇ ਇੱਕ ਸਾਲ ਪੂਰੇ ਹੋਣ ‘ਤੇ ਅੱਜ ਵੱਡੀ ਗਿਣਤੀ ‘ਚ ਕਿਸਾਨ ਟਿੱਕਰੀ ਬਾਰਡਰ ‘ਤੇ ਇਕੱਠੇ ਹੋਣਗੇ। ਇੱਥੋਂ ਕੁਝ ਦੂਰੀ ’ਤੇ ਸੈਕਟਰ-13 ਵਿੱਚ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵੱਲੋਂ 7 ਏਕੜ ਵਿੱਚ ਵੱਡੀ ਮਹਾਂਪੰਚਾਇਤ ਕਰਵਾਉਣ ਦਾ ਫੈਸਲਾ ਕੀਤਾ ਗਿਆ ਹੈ। ਮਹਾਪੰਚਾਇਤ ‘ਚ ਸੰਯੁਕਤ ਕਿਸਾਨ ਮੋਰਚਾ (ਐੱਸਕੇਐੱਮ) ਦੇ ਸਾਰੇ ਵੱਡੇ ਨੇਤਾਵਾਂ ਨੂੰ ਬੁਲਾਇਆ ਗਿਆ ਹੈ।