ਪੰਜਾਬ ਵਿੱਚ ਭਰੀ ਜਵਾਨੀ ਇੱਕ ਹੋਰ ਨੌਜਵਾਨ ਨਸ਼ਿਆਂ ਦੀ ਭੇਟ ਚੜ੍ਹ ਗਿਆ। ਗਾਂਧੀ ਕੈਂਪ, ਬਟਾਲਾ ਵਿੱਚ ਨਸ਼ੇ ਦੀ ਓਵਰਡੋਜ਼ ਕਾਰਨ ਸਸਪੈਂਡ ਪੁਲਿਸ ਮੁਲਾਜ਼ਮ ਦੀ ਮੌਤ ਹੋ ਗਈ। ਮ੍ਰਿਤਕ ਸਾਹਿਲ ਕੁਮਾਰ (25) ਵਾਸੀ ਗਾਂਧੀ ਕੈਂਪ ਥਾਣਾ ਸੀ। ਉਸ ਨੂੰ ਕੁਝ ਸਮਾਂ ਪਹਿਲਾਂ ਨਸ਼ੇ ਦੇ ਮਾਮਲੇ ਵਿੱਚ ਪੁਲਿਸ ਵਿਭਾਗ ਵੱਲੋਂ ਸਸਪੈਂਡ ਕੀਤਾ ਗਿਆ ਸੀ।
ਉਹ ਦੋ ਭੈਣਾਂ ਦਾ ਇਕਲੌਤਾ ਭਰਾ ਸੀ। ਉਸ ਦੇ ਪੁਲਿਸ ਮੁਲਾਜ਼ਮ ਪਿਤਾ ਦੀ ਪਹਿਲਾਂ ਹੀ ਮੌਤ ਹੋ ਚੁੱਕੀ ਹੈ। ਉਸ ਨੂੰ ਆਪਣੇ ਪਿਤਾ ਦੀ ਥਾਂ ਪੁਲਿਸ ਵਿਭਾਗ ਵਿੱਚ ਕਾਂਸਟੇਬਲ ਦੀ ਨੌਕਰੀ ਮਿਲੀ ਸੀ। ਜਵਾਨ ਮੁੰਡੇ ਦੀ ਮੌਤ ‘ਤੇ ਪੂਰੇ ਪਰਿਵਾਰ ਦਾ ਰੋ-ਰੋ ਬੁਰਾ ਹਾਲ ਹੈ।
ਮ੍ਰਿਤਕ ਦੀ ਮਾਂ ਜਸਵਿੰਦਰ ਕੌਰ ਨੇ ਦੱਸਿਆ ਕਿ ਉਸ ਦੇ ਪੁੱਤਰ ਨੂੰ ਪਿਤਾ ਦੀ ਮੌਤ ਤੋਂ ਬਾਅਦ ਪੁਲਿਸ ਵਿਭਾਗ ਵਿੱਚ ਕਾਂਸਟੇਬਲ ਦੀ ਨੌਕਰੀ ਮਿਲ ਗਈ ਸੀ ਪਰ ਸਾਹਿਲ ਨੂੰ ਨਸ਼ੇ ਦੀ ਲਤ ਲੱਗ ਗਈ ਸੀ, ਜਿਸ ਕਾਰਨ ਉਸ ਨੂੰ ਪੁਲਿਸ ਵਿਭਾਗ ਨੇ ਮੁਅੱਤਲ ਕਰ ਦਿੱਤਾ ਸੀ। ਪਰਿਵਾਰ ਨੇ ਉਸ ਨੂੰ ਨਸ਼ੇ ਦੀ ਆਦਤ ਤੋਂ ਛੁਟਕਾਰਾ ਦਿਵਾਉਣ ਦੀ ਬਹੁਤ ਕੋਸ਼ਿਸ਼ ਕੀਤੀ ਪਰ ਸਭ ਬੇਕਾਰ ਗਿਆ।
ਇਹ ਵੀ ਪੜ੍ਹੋ : ਜਨਮ ਦਿਨ ਦੇ ਤੋਹਫ਼ੇ ‘ਚ ਟਮਾਟਰ! ਗਿਫਟ ਵੇਖ ਔਰਤ ਦੀ ਖੁਸ਼ੀ ਦਾ ਨਹੀਂ ਰਿਹਾ ਟਿਕਾਣਾ
ਹੁਣ ਨਸ਼ੇ ਨੇ ਉਸ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਹੈ। ਸਾਹਿਲ ਦੀ ਓਵਰਡੋਜ਼ ਨਾਲ ਹੋਈ ਮੌਤ ਦੀ ਪੁਸ਼ਟੀ ਕਰਦਿਆਂ ਮੁਹੱਲਾ ਗਾਂਧੀ ਕੈਂਪ ਦੇ ਐਮਸੀ ਹੀਰਾ ਲਾਲ ਨੇ ਦੱਸਿਆ ਕਿ ਇਲਾਕੇ ਵਿੱਚ ਪਿਛਲੇ ਸਮੇਂ ਦੌਰਾਨ ਨਸ਼ੇ ਕਾਰਨ ਦੋ ਨੌਜਵਾਨਾਂ ਦੀ ਮੌਤ ਹੋ ਚੁੱਕੀ ਹੈ। ਉਨ੍ਹਾਂ ਕਿਹਾ ਕਿ ਇਲਾਕੇ ਵਿੱਚ ਨਸ਼ੇ ਖੁੱਲ੍ਹੇਆਮ ਵਿਕਦਾ ਹੈ ਪਰ ਪੁਲੀਸ ਪ੍ਰਸ਼ਾਸਨ ਕੁੰਭਕਰਨੀ ਨੀਂਦ ਸੁੱਤਾ ਪਿਆ ਹੈ।
ਵੀਡੀਓ ਲਈ ਕਲਿੱਕ ਕਰੋ -: