ਫਿਰੋਜ਼ਪੁਰ : ਫਿਰੋਜ਼ਪੁਰ ਵਿਖੇ ਸਿਵਲ ਹਸਪਤਾਲ ਵਿੱਚ ਡਿਊਟੀ ‘ਤੇ ਮੌਜੂਦ ਬੱਚਿਆਂ ਦੇ ਦੋ ਡਾਕਟਰਾਂ ਨਾਲ ਅੱ ਬਦਤਮੀਜ਼ੀ ਦਾ ਮਾਮਲਾ ਸਾਹਮਣੇ ਆਇਆ, ਜਿਸ ਮਗਰੋਂ ਹਸਪਤਾਲ ਵਿੱਚ ਸੁਰੱਖਿਆ ਦੇ ਮਾੜੇ ਪ੍ਰਬੰਧਾਂ ਤੋਂ ਭੜਕੇ ਡਾਕਟਰਾਂ ਨੇ ਓਪੀਡੀ ਸੇਵਾਵਾਂ ਠੱਪ ਕਰ ਦਿੱਤੀਆਂ।
ਮਿਲੀ ਜਾਣਕਾਰੀ ਮੁਤਾਬਕ ਸਿਵਲ ਹਸਪਤਾਲ ‘ਚ ਡਿਊਟੀ ‘ਤੇ ਮੌਜੂਦ ਬੱਚਿਆਂ ਦੇ ਮਾਹਿਰ ਡਾਕਟਰ ਡੇਵਿਡ ਨੂੰ ਇਕ ਬੰਦੇ ਨੇ ਉਸ ਦੇ ਚੈਂਬਰ ‘ਚ ਦਾਖਲ ਹੋ ਕੇ ਬੁਰੀ ਤਰ੍ਹਾਂ ਕੁੱਟਿਆ। ਦੱਸਿਆ ਜਾ ਰਿਹਾ ਹੈ ਕਿ ਉਸ ਬੰਦੇ ਦੀ ਡਾ. ਡੇਵਿਡ ਨਾਲ ਕੋਈ ਪੁਰਾਣੀ ਦੁਸ਼ਮਣੀ ਸੀ। ਆਉਂਦਿਆਂ ਹੀ ਉਸ ਨੇ ਡਾ. ਡੇਵਿਡ ਅਤੇ ਡਾ. ਗਗਨਦੀਪ ਦੀ ਕੁੱਟਮਾਰ ਕੀਤੀ ਤੇ ਉਸ ਮਗਰੋਂ ਫਰਾਰ ਹੋ ਗਏ। ਹਾਲਾਂਕਿ ਦੋਸ਼ੀਆਂ ਨੂੰ ਫੜ ਕੇ ਪੁਲਿਸ ਦੇ ਹਵਾਲੇ ਕਰ ਦਿੱਤਾ ਗਿਆ ਹੈ।
ਡਾ. ਕੋਛੜ ਪ੍ਰਧਾਨ ਪੀ.ਸੀ.ਐਮ.ਐਸ.ਏ ਯੂਨਿਟ ਫਿਰੋਜ਼ਪੁਰਨ ਨੇ ਕਿਹਾ ਕਿ ਇਹ ਕੋਈ ਪਹਿਲਾ ਮਾਮਲਾ ਨਹੀਂ ਹੈ। ਇਸ ਤੋਂ ਪਹਿਲਾਂ ਵੀ ਕਈ ਡਾਕਟਰਾਂ ਨਾਲ ਬਦਤਮੀਜ਼ੀ ਕੀਤੀ ਗਈ ਹੈ। ਦੂਜੇ ਪਾਸੇ ਪੀ.ਸੀ.ਐਮ.ਐਸ.ਏ. ਯੂਨਿਟ ਫਿਰੋਜ਼ਪੁਰ ਦੇ ਪ੍ਰਧਾਨ ਡਾ.ਜਤਿੰਦਰ ਕੋਛੜ ਨੇ ਫੈਸਲਾ ਲਿਆ ਹੈ ਕਿ ਜਦੋਂ ਤੱਕ ਦੋਸ਼ੀਆਂ ਖਿਲਾਫ ਕਾਨੂੰਨ ਦੀਆਂ ਸਬੰਧਤ ਧਾਰਾਵਾਂ ਤਹਿਤ ਮੁਕੱਦਮੇ ਦਰਜ ਨਹੀਂ ਕੀਤੇ ਜਾਂਦੇ, ਓ.ਪੀ.ਡੀ ਸੇਵਾਵਾਂ ਠੱਪ ਰਹਿਣਗੀਆਂ। ਡਾਕਟਰਾਂ ਦਾ ਕਹਿਣਾ ਹੈ ਕਿ ਅਸੀਂ ਉਚਿਤ ਕਾਰਵਾਈ ਲਈ ਕੱਲ੍ਹ ਤੱਕ ਉਡੀਕ ਕਰਾਂਗੇ ਨਹੀਂ ਤਾਂ ਸਟੇਟ ਬਾਡੀ ਵੱਲੋਂ ਅਗਲੀ ਕਾਰਵਾਈ ਦਾ ਐਲਾਨ ਕੀਤਾ ਜਾਵੇਗਾ।
ਦੱਸ ਦੇਈਏ ਕਿ ਲੁਧਿਆਣਾ ਦੇ ਸਿਵਲ ਹਸਪਤਾਲ ਦੀ ਐਮਰਜੈਂਸੀ ਵਿੱਚ ਦੇਰ ਰਾਤ ਇੱਕ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਝਗੜੇ ਤੋਂ ਬਾਅਦ ਉਹ ਮੈਡੀਕਲ ਕਰਵਾਉਣ ਲਈ ਹਸਪਤਾਲ ਆਇਆ ਸੀ। ਇਸ ਦੌਰਾਨ ਹਥਿਆਰਬੰਦ ਬਦਮਾਸ਼ਾਂ ਨੇ ਹਮਲਾ ਕਰ ਦਿੱਤਾ। ਐਮਰਜੈਂਸੀ ਦੇ ਸ਼ੀਸ਼ੇ ਵੀ ਟੁੱਟ ਗਏ। ਮ੍ਰਿਤਕ ਦੇ ਸਾਥੀ ‘ਤੇ ਵੀ ਹਮਲਾ ਕੀਤਾ ਗਿਆ, ਜਿਸ ਕਾਰਨ ਉਸ ਦੀ ਉਂਗਲੀ ਕੱਟ ਗਈ। ਇਸ ਘਟਨਾ ਨਾਲ ਹਸਪਤਾਲ ‘ਚ ਹੜਕੰਪ ਮੱਚ ਗਿਆ। ਇਸ ਮਗਰੋਂ ਹਸਪਤਾਲ ਵਿੱਚ ਸੁਰੱਖਿਆ ਪ੍ਰਬੰਧਾਂ ਨੂੰ ਲੈ ਕੇ ਸਵਾਲ ਉਠਾਏ ਜਾ ਰਹੇ ਹਨ। ਪੀਸੀਐਮਐਸਏ ਲੁਧਿਆਣਾ ਨੇ ਡੀਐਚ ਲੁਧਿਆਣਾ ਵਿਖੇ ਸੁਰੱਖਿਆ ਪ੍ਰਬੰਧਾਂ ਲਈ 24 ਘੰਟਿਆਂ ਦਾ ਅਲਟੀਮੇਟਮ ਦਿੱਤਾ ਹੈ।
ਵੀਡੀਓ ਲਈ ਕਲਿੱਕ ਕਰੋ -: