ਪੰਜਾਬ ਵਿਚ ਨਸ਼ਿਆਂ ਦਾ ਮੁੱਦਾ ਤੂਲ ਫੜਦਾ ਜਾ ਰਿਹਾ ਹੈ। ਵੱਖ-ਵੱਖ ਆਗੂਆਂ ਵੱਲੋਂ ਇਸ ‘ਤੇ ਸਿਆਸਤ ਕੀਤੀ ਜਾ ਰਹੀ ਹੈ। ਹੁਣ ਸਾਬਕਾ ਸੰਸਦ ਮੈਂਬਰ ਡਾ. ਧਰਮਵੀਰ ਗਾਂਧੀ ਨੇ ਵੀ ਪੰਜਾਬ ਵਿਚ ਨਸ਼ਿਆਂ ਨੂੰ ਲੈ ਕੇ ਵਿਵਾਦਿਤ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸਿੰਥੈਟਿਕ ਨਸ਼ਿਆਂ ਦੇ ਖਾਤਮੇ ਲਈ ਅਫੀਮ ਤੇ ਭੁੱਕੀ ਨੂੰ ਪ੍ਰਵਾਨਗੀ ਮਿਲਣੀ ਚਾਹੀਦੀ ਹੈ।
ਡਾ. ਗਾਂਧੀ ਨੇ ਕਿਹਾ ਕਿ ਪੰਜਾਬ ਵਿਚੋਂ ਸਿੰਥੈਟਿਕ ਨਸ਼ਿਆਂ ਦੇ ਖਾਤਮੇ ਲਈ ਰਵਾਇਤੀ ਨਸ਼ੇ ਅਫੀਮ ਅਤੇ ਭੁੱਕੀ ਨੂੰ ਪ੍ਰਵਾਨਗੀ ਦੇਣੀ ਚਾਹੀਦੀ ਹੈ, ਜਿਸ ਨਾਲ ਪੰਜਾਬ ਦੀ ਨੌਜਵਾਨੀ ਨੂੰ ਸਿੰਥੈਟਿਕ ਨਸ਼ਿਆਂ ਦੀ ਦਲਦਲ ਵਿੱਚੋਂ ਬਾਹਰ ਕੱਢਿਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਬਿਨਾਂ ਕਿਸੇ ਗੱਲ ਤੋਂ ਨਸ਼ਿਆਂ ਲਈ ਬਦਨਾਮ ਕੀਤਾ ਜਾ ਰਿਹਾ ਹੈ ਜਦੋਂ ਕਿ ਦੱਖਣੀ ਦੇਸ਼ਾਂ ਤੇ ਭਾਰਤ ਦੇ ਦੱਖਣੀ ਸੂਬਿਆਂ ਵਿਚ ਨਸ਼ਿਆਂ ਦਾ ਪਸਾਰ ਪੰਜਾਬ ਨਾਲੋਂ ਵੀ ਵੱਧ ਹੈ।
ਇਹ ਵੀ ਪੜ੍ਹੋ : ਦੇਸ਼ ‘ਚ ਖਤਮ ਹੋਇਆ ਕੋਰੋਨਾ ਵਾਇਰਸ ਦਾ ਤਣਾਅ, ਪਿਛਲੇ 24 ਘੰਟਿਆਂ ‘ਚ 200 ਤੋਂ ਵੀ ਘੱਟ ਨਵੇਂ ਮਾਮਲੇ
ਸਾਬਕਾ ਸੰਸਦ ਮੈਂਬਰ ਡਾ. ਗਾਂਧੀ ਨੇ ਕਿਹਾ ਕਿ ਪੰਜਾਬ ਵਿਚ ਵੀ ਸਰਕਾਰ ਨੂੰ ਐਨ.ਡੀ.ਪੀ.ਐਸ. ਐਕਟ ਵਿਚ ਸੋਧ ਕਰਕੇ ਅਫੀਮ ਤੇ ਭੁੱਕੀ ਨੂੰ ਕਾਨੂੰਨ ਅਨੁਸਾਰ ਪ੍ਰਵਾਨਗੀ ਦੇਣੀ ਚਾਹੀਦੀ ਹੈ। ਦਲੀਲ ਦਿੰਦਿਆਂ ਉਨ੍ਹਾਂ ਕਿਹਾ ਕਿ ਅਮਰੀਕਾ, ਕੈਨੇਡਾ, ਬੈਲਜ਼ੀਅਮ, ਨੀਦਰਲੈਂਡ ਅਤੇ ਹੋਰ ਯੂਰਪੀ ਦੇਸ਼ਾਂ ਵਿੱਚ ਅਫੀਮ ਨੂੰ ਕਾਨੂੰਨੀ ਤੌਰ ਉਤੇ ਪ੍ਰਵਾਨਗੀ ਦਿੱਤੀ ਹੋਈ ਹੈ। ਉਥੇ ਲੋਕ ਕਾਨੂੰਨੀ ਨਿਯਮਾਂ ਅਨੁਸਾਰ ਖੁਦ ਅਫੀਮ ਦੀ ਪੈਦਾਵਾਰ ਕਰ ਰਹੇ ਹਨ।
ਇਹ ਗੱਲ ਡਾ. ਗਾਂਧੀ ਨੇ ਨਸ਼ਿਆਂ ਦੇ ਪਸਾਰ ਨੂੰ ਰੋਕਣ ਲਈ ਚੰਡੀਗੜ੍ਹ ਦੇ ਸੈਕਟਰ-28 ਵਿੱਚ ਸਥਿਤ ਕੇਂਦਰੀ ਸ੍ਰੀ ਗੁਰੂ ਸਿੰਘ ਸਭਾ ਵਿਖੇ ਕਰਵਾਈ ਵਿਚਾਰ-ਚਰਚਾ ਮੌਕੇ ਕਹੀ।
ਵੀਡੀਓ ਲਈ ਕਲਿੱਕ ਕਰੋ -: