ਕੇਂਦਰ ਸਰਕਾਰ ਨੇ ਰਾਸ਼ਟਰਪਤੀ ਅਹੁਦੇ ਲਈ ਵਿਰੋਧੀ ਧਿਰ ਦੇ ਉਮੀਦਵਾਰ ਯਸ਼ਵੰਤ ਸਿਨ੍ਹਾ ਨੂੰ ਜ਼ੈੱਡ ਸ਼੍ਰੇਣੀ ਦੀ ਸੁਰੱਖਿਆ ਮੁਹੱਈਆ ਕਰਾਈ ਹੈ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ ਸੀਆਰਪੀਐੱਫ ਦੀ ਵੀਆਈਪੀ ਸੁਰੱਖਿਆ ਬ੍ਰਾਂਚ ਨੂੰ ਸਿਨ੍ਹਾ ਦੀ ਸੁਰੱਖਿਆ ਨਿਸ਼ਚਿਤ ਕਰਨ ਦੇ ਨਿਰਦੇਸ਼ ਮਿਲਣ ਤੋਂ ਬਾਅਦ ਦਸਤੇ ਨੇ ਸਿਨ੍ਹਾ ਦੀ ਸੁਰੱਖਿਆ ਦੀ ਜ਼ਿੰਮੇਵਾਰੀ ਸੰਭਾਲ ਲਈ ਹੈ।
ਅਧਿਕਾਰੀਆਂ ਨੇ ਕਿਹਾ ਕਿ ਸਿਨ੍ਹਾ ਜਦੋਂ ਵੀ ਦੇਸ਼ ਵਿਚ ਕਿਤੇ ਆਉਣਗੇ, ਜਾਣਗੇ, 8 ਤੋਂ 10 ਜਵਾਨ ਉਨ੍ਹਾਂ ਦੀ ਸੁਰੱਖਿਆ ਕਰਨਗੇ। ਗੌਰਤਲਬ ਹੈ ਕਿ ਰਾਜਗ ਦੀ ਰਾਸ਼ਟਰਪਤੀ ਅਹੁਦੇ ਦੀ ਉਮੀਦਵਾਰ ਦ੍ਰੋਪਦੀ ਮੁਰਦੂ ਨੂੰ ਵੀ ਜ਼ੈੱਡ ਪਲੱਸ ਸ਼੍ਰੇਣੀ ਦੀ ਸੁਰੱਖਿਆ ਦਿੱਤੀ ਗਈ ਹੈ।
ਸਿਨ੍ਹਾ 27ਜੂਨ ਨੂੰ ਆਪਣਾ ਨਾਮਜ਼ਦਗੀ ਪੱਤਰ ਦਾਖਲ ਕਰਨਗੇ ਜਿਸ ਦੇ ਬਾਅਦ ਉਹ ਆਪਣੇ ਵੋਟ ਮੰਗਣ ਲਈ ਦੇਸ਼ ਦੇ ਵੱਖ-ਵੱਖ ਹਿੱਸਿਆਂ ਦਾ ਦੌਰਾ ਕਰਨਗੇ। ਰਾਸ਼ਟਰਪਤੀ ਅਹੁਦੇ ਲਈ ਚੋਣ 18 ਜੁਲਾਈ ਨੂੰ ਹੋਵੇਗੀ ਤੇ ਨਤੀਜਾ 21 ਜੁਲਾਈ ਨੂੰ ਐਲਾਨਿਆ ਜਾਵੇਗਾ। ਮੌਜੂਦਾ ਰਾਸ਼ਟਰਪਤੀ ਰਾਮਨਾਥ ਕੋਵਿੰਦ ਦਾ ਕਾਰਜਕਾਲ 24 ਜੁਲਾਈ ਨੂੰ ਖਤਮ ਹੋਣ ਜਾ ਰਿਹਾ ਹੈ।
ਵੀਡੀਓ ਲਈ ਕਲਿੱਕ ਕਰੋ -: