ਕਾਂਗਰਸ ਵਿੱਚ ਚੱਲ ਰਹੀ ਉਥਲ-ਪੁਥਲ ਨਾਲ ਪਾਰਟੀ ਵਿਰੋਧੀ ਧਿਰਾਂ ਦੇ ਨਿਸ਼ਾਨੇ ‘ਤੇ ਆ ਗਈ ਹੈ। ਕੈਪਟਨ ਅਮਰਿੰਦਰ ਸਿੰਘ ਵੱਲੋਂ ਮੁੱਖ ਮੰਤਰੀ ਦਾ ਅਹੁਦਾ ਛੱਡਣ ਤੋਂ ਬਾਅਦ ਵੀ ਪਾਰਟੀ ਵਿੱਚ ਕਲੇਸ਼ ਖਤਮ ਨਹੀਂ ਹੋਇਆ। ਇਸੇ ਕਲੇਸ਼ ਦੇ ਚੱਲਦਿਆਂ ਮੁੱਖ ਮੰਤਰੀ ਨੂੰ ਲੈ ਕੇ ਅੱਜ ਅਕਾਲੀ ਦਲ ਵੱਲੋਂ ਟਿੱਚਰ ਕੀਤੀ ਗਈ।
ਦਰਅਸਲ ਅੱਜ ਅਕਾਲੀ ਦਲ ਵੱਲੋਂ ਕਿਸਾਨਾਂ ਦੀ ਬਹੁਤ ਹੀ ਘੱਟ ਕੀਮਤਾਂ ‘ਤੇ ਐਕਵਾਇਰ ਕੀਤੀਆਂ ਜ਼ਮੀਨਾਂ ਦੇ ਮਾਮਲੇ ਵਿੱਚ ਮੁੱਖ ਮੰਤਰੀ ਦੀ ਰਿਹਾਇਸ਼ ਦਾ ਘਿਰਾਓ ਕੀਤਾ ਜਾਣਾ ਹੈ। ਇਸੇ ਸੰਬੰਧ ਵਿੱਚ ਅਕਾਲੀ ਦਲ ਦੇ ਸੀਨੀਅਰ ਆਗੂ ਦਲਜੀਤ ਸਿੰਘ ਚੀਮਾ ਨੇ ਪਾਰਟੀ ਵਰਕਰਾਂ ਨੂੰ ਗੁਰਦੁਆਰਾ ਅੰਬ ਸਾਹਿਬ ਪਹੁੰਚਣ ਦੀ ਅਪੀਲ ਕੀਤੀ। ਇਸ ਦੇ ਨਾਲ ਹੀ ਉਨ੍ਹਾਂ ਡੋਲਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਅਹੁਦੇ ਨੂੰ ਲੈ ਕੇ ਕਿਹਾ ਕਿ ਅਜੇ ਤੱਕ ਚਰਨਜੀਤ ਚੰਨੀ ਹੀ ਮੁੱਖ ਮੰਤਰੀ ਹਨ ਅਤੇ 10 ਵਜੇ ਦੀ ਤਾਜ਼ਾ ਸਥਿਤੀ ਮੌਕੇ ਤੇ ਦੱਸੀ ਜਾਵੇਗੀ।
ਚੀਮਾ ਨੇ ਕਿਹਾ ਕਿ ਅੱਜ ਦੀ ਟਰੈਕਟਰ ਰੈਲੀ ਵਿੱਚ ਸ਼ਾਮਲ ਹੋਣ ਵਾਲੇ ਅਕਾਲੀ ਵਰਕਰਾਂ ਨੂੰ ਬੇਨਤੀ ਹੈ ਕਿ ਉਹ ਗੁਰਦੁਆਰਾ ਅੰਬ ਸਾਹਿਬ ਪਹੁੰਚਣ ਦੀ ਕ੍ਰਿਪਾਲਤਾ ਕਰਨ। ਉਥੋਂ ਮੌਕੇ ਦੇ ਮੁੱਖ ਮੰਤਰੀ ਦੇ ਨਿਵਾਸ ਵੱਲ ਕੂਚ ਕੀਤਾ ਜਾਵੇਗਾ। ਹੁਣ ਤੱਕ ਦੀਆਂ ਖ਼ਬਰਾਂ ਮੁਤਾਬਕ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਜੀ ਹੀ ਹਨ ।10 ਵਜੇ ਦੀ ਤਾਜਾ ਸਥਿਤੀ ਮੌਕੇ ‘ਤੇ ਦੱਸੀ ਜਾਵੇਗੀ।
ਇਹ ਵੀ ਪੜ੍ਹੋ : ਸਿੱਧੂ ਨੇ ਪਾਇਆ ਵਖਤ- ਅੱਜ ਪੰਜਾਬ ਆਉਣਗੇ ਹਰੀਸ਼ ਰਾਵਤ, ਚੰਨੀ ਕੈਬਨਿਟ ਦੀ ਮੀਟਿੰਗ 10.30 ਵਜੇ, ਪਰਗਟ ਤੇ ਵੜਿੰਗ ਮੁੜ ਪਹੁੰਚੇ ਸਿੱਧੂ ਘਰ
ਦੱਸ ਦੇਈਏ ਕਿ ਪੰਜਾਬ ਵਿੱਚ ਕਲੇਸ਼ ਅਜੇ ਵੀ ਜਾਰੀ ਹੈ। ਨਵਜੋਤ ਸਿੱਧੂ ਵੱਲੋਂ ਬੀਤੇ ਦਿਨ ਪ੍ਰਧਾਨਗੀ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਗਿਆ ਹੈ। ਹੁਣ ਉਨ੍ਹਾਂ ਨੂੰ ਮਨਾਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ।