ਪੰਜਾਬ ਦੇ ਕਈ ਸ਼ਹਿਰਾਂ ‘ਚ ਬੁੱਧਵਾਰ ਸਵੇਰੇ ਹੋਈ ਬਾਰਿਸ਼ ਕਰਕੇ ਲੋਕਾਂ ਨੂੰ ਹੁੰਮਸ ਭਰੀ ਗਰਮੀ ਤੋਂ ਰਾਹਤ ਮਿਲੀ। ਜਲੰਧਰ ਅਤੇ ਲੁਧਿਆਣਾ ਸਣੇ ਕਈ ਸ਼ਹਿਰਾਂ ਵਿੱਚ ਸਵੇਰ ਤੋਂ ਹੀ ਭਾਰੀ ਮੀਂਹ ਪੈ ਰਿਹਾ ਹੈ। ਲੁਧਿਆਣਾ ਵਿੱਚ ਸਵੇਰੇ 6 ਵਜੇ ਦੇ ਕਰੀਬ ਬੱਦਲਵਾਈ ਰਹੀ, ਜਦਿਕ 7 ਵਜੇ ਤੋਂ ਪਹਿਲਾਂ ਹਲਕੀ ਅਤੇ ਫਿਰ ਭਾਰੀ ਬਾਰਿਸ਼ ਸ਼ੁਰੂ ਹੋ ਗਈ। ਉਥੇ ਹੀ ਜਲੰਧਰ ਵਿੱਚ 6 ਵਜੇ ਦੇ ਕਰੀਬ ਤੇਜ਼ ਹਵਾਵਾਂ ਦੇ ਨਾਲ ਚੰਗਾ ਮੀਂਹ ਪਿਆ, ਜਿਸ ਨਾਲ ਪਾਰਾ 5 ਡਿਗਰੀ ਹੇਠਾਂ ਆ ਗਿਆ।
ਦੱਸ ਦੇਈਏ ਕਿ ਮੌਸਮ ਵਿਭਾਗ ਨੇ ਬੁੱਧਵਾਰ ਨੂੰ ਪੰਜਾਬ ਅਤੇ ਹਰਿਆਣਾ ਵਿੱਚ ਭਾਰੀ ਮੀਂਹ ਦੀ ਚੇਤਾਵਨੀ ਦਿੱਤੀ ਹੈ। ਪੰਜਾਬ ਦੇ 12 ਜ਼ਿਲ੍ਹਿਆਂ ਅਤੇ ਹਰਿਆਣਾ ਦੇ 11 ਜ਼ਿਲ੍ਹਿਆਂ ਵਿੱਚ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ।
ਮੌਸਮ ਨੇ ਬੁੱਧਵਾਰ ਨੂੰ ਪੰਜਾਬ ਦੇ ਮਾਝੇ ਅਧੀਨ ਪੈਂਦੇ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ ਅਤੇ ਪੂਰਬੀ ਮਾਲਵਾ ਜ਼ਿਲ੍ਹਿਆਂ ਲੁਧਿਆਣਾ, ਸੰਗਰੂਰ, ਫਤਿਹਗੜ੍ਹ ਸਾਹਿਬ, ਰੋਪੜ, ਪਟਿਆਲਾ ਅਤੇ ਮੋਹਾਲੀ ਵਿੱਚ ਭਾਰੀ ਮੀਂਹ ਮੀਂਹ ਦੀ ਚਿਤਾਵਨੀ ਹੈ।
ਇਹ ਵੀ ਪੜ੍ਹੋ : CM ਮਾਨ ਬੋਲੇ- ‘MSP ਸਾਡਾ ਕਾਨੂੰਨੀ ਹੱਕ, ਪੰਜਾਬ ਨੂੰ ਕਮੇਟੀ ‘ਚ ਸ਼ਾਮਲ ਕਰੇ ਕੇਂਦਰ’
ਦੂਜੇ ਪਾਸੇ ਪੱਛਮੀ ਮਾਲਵੇ ਦੇ ਜ਼ਿਲ੍ਹਿਆਂ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਸ ਤੋਂ ਇਲਾਵਾ ਹਰਿਆਣਾ ਦੇ ਜਿਨ੍ਹਾਂ 11 ਜ਼ਿਲ੍ਹਿਆਂ ਨੂੰ ਭਾਰੀ ਮੀਂਹ ਦੀ ਚੇਤਾਵਨੀ ਦਿੱਤੀ ਗਈ ਹੈ, ਉਨ੍ਹਾਂ ਵਿੱਚ ਜੀਂਦ, ਮਹਿੰਦਰਗੜ੍ਹ, ਰੇਵਾੜੀ, ਝੱਜਰ, ਗੁਰੂਗ੍ਰਾਮ, ਮੇਵਾਤ, ਪਲਵਲ, ਫਰੀਦਾਬਾਦ, ਰੋਹਤਕ, ਸੋਨੀਪਤ ਅਤੇ ਪਾਣੀਪਤ ਸ਼ਾਮਲ ਹਨ। ਵਿਭਾਗ ਵੱਲੋਂ ਹੋਰ ਜ਼ਿਲ੍ਹਿਆਂ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।
ਵੀਡੀਓ ਲਈ ਕਲਿੱਕ ਕਰੋ -: