Order not to: ਕਿਸਾਨਾਂ ਦੇ ਵਿਰੋਧ ਪ੍ਰਦਰਸ਼ਨ ਦਾ ਵੱਖ-ਵੱਖ ਸਿਆਸੀ ਪਾਰਟੀਆਂ ਵੱਲੋਂ ਸਮਰਥਨ ਕੀਤਾ ਜਾ ਰਿਹਾ ਹੈ। ‘ਆਪ’ ਆਗੂ ਕੁਲਤਾਰ ਸਿੰਘ ਸੰਧਵਾਂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਉਸ ਫਰਮਾਨ ਦਾ ਵਿਰੋਧ ਕੀਤਾ ਹੈ ਜਿਸ ‘ਚ ਉਨ੍ਹਾਂ ਨੇ ਧਰਨੇ ਲਈ ਟੈਂਟ ਤੇ ਸਪੀਕਰ ਨਾ ਦੇਣ ਦਾ ਫੈਸਲਾ ਲਿਆ ਹੈ।ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਦਾ ਇਹ ਫੈਸਲਾ ਇਹ ਦਰਸਾਉਂਦਾ ਹੈ ਕਿ ਉਨ੍ਹਾਂ ਦੀ ਸੋਚ ਵੀ ਮੋਦੀ ਸਰਕਾਰ ਨਾਲ ਹੀ ਮੇਲ ਖਾਂਦੀ ਹੈ। ਨਾਲ ਹੀ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦਾ ਇਹ ਫਰਮਾਨ ਕਿਸਾਨੀ ਅੰਦੋਲਨ ਨੂੰ ਕਮਜ਼ੋਰ ਕਰਨ ਵਾਲਾ ਹੈ।
ਜਾਣਕਾਰੀ ਦਿੰਦਿਆਂ ਸੰਧਵਾਂ ਨੇ ਦੱਸਿਆ ਕਿ ਸੰਗਰੂਰ ਪ੍ਰਸ਼ਾਸਨ ਵੱਲੋਂ ਪੈਲੇਸ, ਟੈਂਟ ਹਾਊਸ ਤੇ ਡੀ. ਜੇ.ਆਦਿ ਦੇ ਕਾਰੋਬਾਰੀਆਂ ਨਾਲ 2 ਦਸੰਬਰ ਨੂੰ ਮੀਟਿੰਗ ਕਰਕੇ ਹਦਾਇਤ ਕੀਤੀ ਗਈ ਹੈ ਕਿ ਰੈਲੀਆਂ, ਧਰਨਿਆਂ ਆਦਿ ਦੇ ਪ੍ਰਬੰਧਕਾਂ ਨੂੰ ਬਿਨਾਂ ਪ੍ਰਸ਼ਾਸਨ ਦੀ ਆਗਿਆ ਤੋਂ ਸਾਮਾਨ ਨਾ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਅੰਦੋਲਨਕਾਰੀ ਕਿਸਾਨ ਇੰਨੀਆਂ ਮੁਸੀਬਤਾਂ ਝੇਲ ਕੇ ਕੇਂਦਰ ਦੇ ਕਾਲੇ ਖੇਤੀ ਕਾਨੂੰਨਾਂ ਖਿਲਾਫ ਦਿੱਲੀ ਵਿਖੇ ਪ੍ਰਦਰਸ਼ਨ ਕਰ ਰਿਹਾ ਤੇ ਕੈਪਟਨ ਸਰਕਾਰ ਉਨ੍ਹਾਂ ਲਈ ਹਮਦਰਦੀ ਪ੍ਰਗਟਾਉਣ ਦੀ ਬਜਾਏ ਉਨ੍ਹਾਂ ਖਿਲਾਫ ਫੈਸਲੈ ਲੈ ਰਹੇ ਹੈ ਤੇ ਧਰਨਿਆਂ ਵਾਸਤੇ ਜ਼ਰੂਰੀ ਟੈਂਟ ਜਾਂ ਸਪੀਕਰ ਵਰਗੇ ਜ਼ਰੂਰੀ ਸਾਮਾਨ ਦੇਣ ਤੋਂ ਹੀ ਕੰਨੀ ਕੱਟ ਰਹੀ ਹੈ।
ਕੁਲਤਾਰ ਸਿੰਘ ਸੰਧਵਾਂ ਨੇ ਕੈਪਟਨ ਵੱਲੋਂ ਆੜ੍ਹਤੀਆਂ ਤੇ ਵਪਾਰੀਆਂ ਦੇ ਘਰਾਂ ‘ਤੇ ਇਨਕਮ ਟੈਕਸ ਵਿਭਾਗ ਵੱਲੋਂ ਮਾਰੇ ਛਾਪੇ ਦੀ ਵੀ ਨਿਖੇਧੀ ਕੀਤੀ ਤੇ ਕਿਹਾ ਕਿ ਮੁੱਖ ਮੰਤਰੀ ਨੇ ਕਿਸਾਨੀ ਅੰਦੋਲਨ ਦੀ ਪਿੱਠ ‘ਚ ਛੁਰਾ ਮਾਰ ਕੇ ਖੁਦ ਤਾਂ ਈ. ਡੀ. ਤੋਂ ਖਹਿੜਾ ਛੁਡਾ ਲਿਆ ਪਰ ਹੁਣ ਕਿਸਾਨਾਂ ਵਿਰੁੱਧ ਕਾਰਵਾਈਆਂ ਕਰ ਰਹੇ ਹਨ। ਦੂਜੇ ਪਾਸੇ, ਕਿਸਾਨ ਅੰਦੋਲਨ ਤੋਂ ਪਹਿਲਾਂ ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਤੋਮਰ ਨੇ ਕਿਹਾ ਕਿ ਦੋ ਦਿਨ ਪਹਿਲਾਂ ਖੇਤੀਬਾੜੀ ਮੰਤਰਾਲੇ ਵੱਲੋ ਕਿਸਾਨ ਸੰਗਠਨ ਨੂੰ ਇੱਕ ਪੱਤਰ ਭੇਜਿਆ ਗਿਆ ਸੀ, ਸਰਕਾਰ ਕਿਸਾਨ ਸੰਗਠਨ ਨਾਲ ਖੁੱਲੇ ਮਨ ਨਾਲ ਗੱਲ ਕਰਨੀ ਚਾਹੁੰਦੀ ਹੈ। ਜੇ ਕਿਸਾਨ ਗੱਲ ਕਰਨਾ ਚਾਹੁੰਦੇ ਹਨ, ਤਾਂ ਤਾਰੀਖ ਨਿਰਧਾਰਤ ਕਰੋ ਅਤੇ ਸਾਨੂੰ ਦੱਸੋ ਕਿ ਅਸੀਂ ਗੱਲਬਾਤ ਲਈ ਤਿਆਰ ਹਾਂ।