ਜੰਮੂ ਜ਼ਿਲ੍ਹੇ ਦੇ ਅਖਨੂਰ ਵਿੱਚ ਵੱਡਾ ਹਾਦਸਾ ਵਾਪਰ ਗਿਆ, ਜਿਥੇ ਯਾਤਰੀਆਂ ਦੀ ਭਰੀ ਹੋਈ ਬੱਸ ਖੱਡ ਵਿੱਚ ਪਲਟ ਲਈ। ਇਸ ਵਿੱਚ ਸਕੂਲੀ ਵਿਦਿਆਰਥਣਾਂ ਸਣੇ ਦੋ ਦਰਜਨ ਤੋਂ ਵੱਧ ਲੋਕ ਜ਼ਖ਼ਮੀ ਹੋ ਗਏ। ਉਨ੍ਹਾਂ ਨੂੰ ਇਲਾਜ ਲਈ ਸਥਾਨਕ ਹਸਪਤਾਲ ਲਿਜਾਇਆ ਗਿਆ ਹੈ। ਪੁਲਿਸ ਅਤੇ ਸਥਾਨਕ ਲੋਕ ਰਾਹਤ ਅਤੇ ਬਚਾਅ ਕਾਰਜਾਂ ਵਿੱਚ ਲੱਗੇ ਹੋਏ ਹਨ।
ਇੱਕ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਅਖਨੂਰ ਤੋਂ ਗੜ ਮਜੂਰ ਜਾ ਰਹੀ ਓਵਰਲੋਡ ਬੱਸ ਰਾਮੀਨ ਮਾਖਿਨ ਪਿੰਡ ਨੇੜੇ ਸੜਕ ਕੰਢੇ ਪਲਟ ਗਈ। ਇਸ ਨਾਲ ਯਾਤਰੀਆਂ ਵਿੱਚ ਹਾਹਾਕਾਰ ਮਚ ਗਈ। ਸੂਚਨਾ ‘ਤੇ ਪਹੁੰਚੇ ਆਸ-ਪਾਸ ਦੇ ਲੋਕਾਂ ਨੇ ਪੁਲਿਸ ਮੁਲਾਜ਼ਮਾਂ ਦੇ ਨਾਲ ਸਵਾਰੀਆਂ ਨੂੰ ਬਾਹਰ ਕੱਢਿਆ।
ਇਹ ਵੀ ਪੜ੍ਹੋ : ਪੰਜਾਬ-ਹਰਿਆਣਾ ਤੇ ਚੰਡੀਗੜ੍ਹ ਸਣੇ ਦਿੱਲੀ ‘ਚ ਭੂਚਾਲ, ਕਈ ਥਾਵਾਂ ‘ਤੇ ਮਹਿਸੂਸ ਹੋਏ ਝਟਕੇ
ਇਸ ਤੋਂ ਬਾਅਦ ਉਨ੍ਹਾਂ ਦਾ ਸਥਾਨਕ ਹਸਪਤਾਲ ਚੌਂਕੀ ਚੌਰਾ ਵਿਖੇ ਇਲਾਜ ਕੀਤਾ ਗਿਆ। ਜਿੱਥੋਂ ਚਾਰ ਗੰਭੀਰ ਜ਼ਖਮੀਆਂ ਨੂੰ ਅਖਨੂਰ ਹਸਪਤਾਲ ਰੈਫਰ ਕਰ ਦਿੱਤਾ ਗਿਆ ਹੈ। ਹਾਦਸੇ ਤੋਂ ਬਾਅਦ ਡਰਾਈਵਰ ਮੌਕੇ ਤੋਂ ਫਰਾਰ ਹੋ ਗਿਆ।
ਵੀਡੀਓ ਲਈ ਕਲਿੱਕ ਕਰੋ -: