ਮੰਡੀਆਂ ਵਿੱਚ ਝੋਨੇ ਦੀ ਖਰੀਦ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਮੀਟਿੰਗ ਬੁਲਾਈ ਗਈ ਸੀ। ਇਸ ਮੌਕੇ ਲੁਧਿਆਣਾ ਦੇ ਡੀ. ਸੀ. ਵਰਿੰਦਰ ਕੁਮਾਰ ਸ਼ਰਮਾ ਨੇ ਅਧਿਕਾਰੀਆਂ ਨੂੰ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ ਜਿਸ ਤਹਿਤ ਜ਼ਿਲ੍ਹੇ ਵਿਚ ਰਾਤ 8 ਵਜੇ ਤੋਂ ਲੈ ਕੇ 10 ਵਜੇ ਤੱਕ ਝੋਨੇ ਦੀ ਕਟਾਈ ‘ਤੇ ਰੋਕ ਲਗਾਈ ਗਈ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਰਾਤ ਨੂੰ ਫਸਲ ਕੱਟਣ ਨਾਲ ਏਜੰਸੀਆਂ ਨੂੰ ਵੱਧ ਨਮੀ ਕਾਰਨ ਖਰੀਦ ਵਿਚ ਮੁਸ਼ਕਲ ਪੇਸ਼ ਆਉਂਦੀ ਹੈ।
ਡੀ. ਸੀ. ਵੱਲੋਂ ਪੁਲਿਸ ਅਧਿਕਾਰੀ ਤੇ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਵੀ ਸੁਚੇਤ ਰਹਿਣ ਲਈ ਕਿਹਾ ਗਿਆ ਹੈ ਤਾਂ ਜੋ ਰਾਤ ਦੇ ਸਮੇਂ ਫਸਲ ਦੀ ਕਟਾਈ ਨਾ ਹੋ ਸਕੇ। ਡੀਸੀ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਹੁਣ ਤੱਕ 775093 ਟਨ ਝੋਨੇ ਦੀ ਆਮਦ ਹੋ ਚੁੱਕੀ ਹੈ। ਇਸ ਵਿੱਚੋਂ ਵੱਖ-ਵੱਖ ਖਰੀਦ ਏਜੰਸੀਆਂ ਨੇ 750876 ਟਨ ਝੋਨੇ ਦੀ ਖਰੀਦ ਕੀਤੀ ਹੈ। ਏਜੰਸੀਆਂ ਪਹਿਲਾਂ ਹੀ ਖਰੀਦੇ ਗਏ 93 ਫੀਸਦੀ ਝੋਨੇ ਦੀ ਲਿਫਟਿੰਗ ਕਰ ਚੁੱਕੀਆਂ ਹਨ। ਪ੍ਰਸ਼ਾਸਨ ਹੁਣ ਤੱਕ ਕਿਸਾਨਾਂ ਨੂੰ 1222.83 ਕਰੋੜ ਰੁਪਏ ਦਾ ਭੁਗਤਾਨ ਕਰ ਚੁੱਕਾ ਹੈ।
ਵੀਡੀਓ ਲਈ ਕਲਿੱਕ ਕਰੋ -:
Atta Burfi Recipe | ਦੁੱਧ ਅਤੇ ਖੋਏ ਤੋਂ ਬਿਨਾਂ ਆਟਾ ਬਰਫੀ | Wheat Flour Burfi | Diwali Special Desserts
ਗੌਰਤਲਬ ਹੈ ਕਿ ਇਸ ਵਾਰ ਸ਼ਹਿਰ ਵਿੱਚ ਝੋਨੇ ਦੀ ਖਰੀਦ ਜ਼ੋਰ ਫੜ ਰਹੀ ਹੈ। ਹਾਲਾਂਕਿ ਕਈ ਮੰਡੀਆਂ ਵਿੱਚ ਲੱਖਾਂ ਟਨ ਕਣਕ ਦੀ ਖਰੀਦ ਨਹੀਂ ਹੋਈ ਹੈ। ਕਿਸਾਨਾਂ ਨੂੰ ਡਰ ਹੈ ਕਿ ਜੇਕਰ ਕਿਤੇ ਮੀਂਹ ਪਿਆ ਤਾਂ ਮੰਡੀਆਂ ਵਿੱਚ ਖਰੀਦ ਲਈ ਲਿਆਂਦੀ ਕਣਕ ਗਿੱਲੀ ਹੋ ਸਕਦੀ ਹੈ। ਕਿਸਾਨਾਂ ਨੇ ਪ੍ਰਸ਼ਾਸਨ ਤੋਂ ਕਣਕ ਦੀ ਖਰੀਦ ਜਲਦੀ ਮੁਕੰਮਲ ਕਰਨ ਦੀ ਮੰਗ ਕੀਤੀ ਹੈ।